ਗੁਜਰਾਤ ਵਿਧਾਨ ਸਭਾ ਚੋਣਾਂ ਦੇ ਲਈ ਅੱਜ ਦੂਜੇ ਪੜਾਅ ਦੇ ਲਈ 14 ਕੇਂਦਰੀ ਅਤੇ ਉੱਤਰੀ ਜ਼ਿਲ੍ਹਿਆਂ ਦੀਆਂ 93 ਸੀਟਾਂ ’ਤੇ ਲੋਕਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।ਸਵੇਰੇ 8 ਵਜੇ ਤੋਂ 93 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ਸੀ ਅਤੇ ਸ਼ਾਮ 5 ਵਜੇ ਖਤਮ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੂਜੇ ਪੜਾਅ ਵਿੱਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਦੂਜੇ ਪੜਾਅ ਦੀਆਂ ਵੋਟਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।ਇਸ ਵਾਰ ਗੁਜਰਾਤ ਵਿੱਚ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਤਿਕੋਣਾ ਮੁਕਾਬਲਾ ਹੈ।
Gujarat sees 58.80 pc polling in second phase till 5 pm
Read @ANI Story | https://t.co/lADKyYePwn#GujaratElections #GujaratAssemblyPolls #GujaratAssemblyElection2022 #voterturnout pic.twitter.com/bLdo9Z6yOT
— ANI Digital (@ani_digital) December 5, 2022
ਗੁਜਰਾਤ 'ਚ ਸ਼ਾਮ 5 ਵਜੇ ਤੱਕ 58.80 ਫੀਸਦੀ, ਸਾਬਰਕਾਂਠਾ 'ਚ ਸਭ ਤੋਂ ਵੱਧ 65 ਫੀਸਦੀ ਵੋਟਿੰਗ ਦਰਜ਼ ਕੀਤੀ ਗਈ
ਸ਼ਾਮ 5 ਵਜੇ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ ਖਤਮ ਹੋ ਗਈ । ਸ਼ਾਮ 5 ਵਜੇ ਤੱਕ ਕੁੱਲ 58.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਤਾਜ਼ਾ ਅੰਕੜਿਆਂ ਮੁਤਾਬਕ ਸਾਬਰਕਾਂਠਾ 'ਚ 65 ਫੀਸਦੀ ਵੋਟਿੰਗ ਹੋਈ ਹੈ।ਤੁਹਾਨੂੰ ਦਸ ਦਈਏ ਕਿ ਇਨ੍ਹਾਂ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਕੀਤੀ ਜਾਵੇਗੀ ਅਤੇ ਨਾਲ ਹੀ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹੋਏ ਵਿਧਾਨਸਭਾ ਚੋਣਾਂ ਦੇ ਨਤੀਜਿਆਂ ਦਾ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੰਤਜ਼ਾਰ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, BJP, Congress, Election, Gujrat, Voter