Home /News /national /

ਗੁਜਰਾਤ ਵਿਧਾਨਸਭਾ ਚੋਣਾਂ ਦੇ ਲਈ ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ,ਰਾਜਾ ਵੜਿੰਗ ਦਾ ਨਾਮ ਵੀ ਸ਼ਾਮਲ

ਗੁਜਰਾਤ ਵਿਧਾਨਸਭਾ ਚੋਣਾਂ ਦੇ ਲਈ ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ,ਰਾਜਾ ਵੜਿੰਗ ਦਾ ਨਾਮ ਵੀ ਸ਼ਾਮਲ

ਗੁਜਰਾਤ ਵਿਧਾਨਸਭਾ ਚੋਣਾਂ : ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ

ਗੁਜਰਾਤ ਵਿਧਾਨਸਭਾ ਚੋਣਾਂ : ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ

ਮੰਗਲਵਾਰ ਨੂੰ ਕਾਂਗਰਸ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ।ਕਾਂਗਰਸ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹਨ ਸ਼ਾਮਲ ਹਨ। ਪਾਰਟੀ ਨੇ ਇਨ੍ਹਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਦੇ ਵਿੱਚ ਕਾਂਗਰਸ ਪਾਰਟੀ ਦੇ ਸਕੱਤਰ ਜਨਰਲ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ  ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੇ ਸਿੰਘ, ਕਮਲਨਾਥ, ਸਚਿਨ ਪਾਇਲਟ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਦੀਸ਼ ਠਾਕੋਰ,ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਦੇਸ਼ ਮੁਖੀ ਰਘੂ ਸ਼ਰਮਾ ਦੇ ਨਾਮ ਵੀ ਸ਼ਾਮਲ ਹੈ।

ਹੋਰ ਪੜ੍ਹੋ ...
  • Share this:

ਗੁਜਰਾਤ ਵਿਧਾਨਸਭਾ ਚੋਣਾਂ ਦੇ ਲਈ ਸਿਆਸੀ ਪਾਰਟੀਆਂ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸੇ ਹੀ ਲੜੀ ਵਿੱਚ ਮੰਗਲਵਾਰ ਨੂੰ ਕਾਂਗਰਸ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ।ਕਾਂਗਰਸ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹਨ ਸ਼ਾਮਲ ਹਨ। ਪਾਰਟੀ ਨੇ ਇਨ੍ਹਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਦੇ ਵਿੱਚ ਕਾਂਗਰਸ ਪਾਰਟੀ ਦੇ ਸਕੱਤਰ ਜਨਰਲ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ  ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੇ ਸਿੰਘ, ਕਮਲਨਾਥ, ਸਚਿਨ ਪਾਇਲਟ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਦੀਸ਼ ਠਾਕੋਰ,ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਦੇਸ਼ ਮੁਖੀ ਰਘੂ ਸ਼ਰਮਾ ਦੇ ਨਾਮ ਵੀ ਸ਼ਾਮਲ ਹੈ।


ਤੁਹਾਨੂੰ ਦੱਸ ਦਈਏ ਕਿ ਰਾਹੁਲ ਗਾਂਧੀ ਇਨ੍ਹੀਂ ਦਿਨੀਂ ‘ਭਾਰਤ ਜੋੜੋ ਯਾਤਰਾ’ ’ਤੇ ਹਨ। ਇਸ ਯਾਤਰਾ ਦੇ ਚੱਲਦੇ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਪ੍ਰਚਾਰ ਨਹੀਂ ਕੀਤਾ ਸੀ। ਉੱਥੇ ਹੀ ਪ੍ਰਿਯੰਕਾ ਨੇ ਕਾਂਗਰਸ ਦੇ ਪ੍ਰਚਾਰ ਦੀ ਮੁਹਿੰਮ ਦੀ ਕਮਾਨ ਸੰਭਾਲੀ ਹੋਈ ਸੀ। ਤੁਹਾਨੂੰ ਦਸ ਦਈਏ ਕਿ ਗੁਜਰਾਤ ਦੀਆਂ ਕੁੱਲ 182 ਵਿਧਾਨ ਸਭਾ ਸੀਟਾਂ ਵਿੱਚੋਂ ਪਹਿਲੇ ਗੇੜ ਵਿੱਚ 89 ਸੀਟਾਂ ਉੱਤੇ 1 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਬਾਕੀ 93 ਸੀਟਾਂ ਦੇ ਉੱਪਰ ਤੇ 5 ਦਸੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ।ਜਿਨ੍ਹਾਂ ਦੇ 8 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ।

Published by:Shiv Kumar
First published:

Tags: Amarinder Raja Warring, Campaign, Congress, Election, Gujrat, Priyanka Gandhi