ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫਾ

ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫਾ (ਫਾਇਲ ਫੋਟੋ)

ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫਾ (ਫਾਇਲ ਫੋਟੋ)

  • Share this:
    ਗੁਜਰਾਤ ਵਿੱਚ ਚੋਣ ਪ੍ਰਚਾਰ ਤੋਂ ਪਹਿਲਾਂ ਰਾਜ ਦੇ ਮੁੱਖ ਮੰਤਰੀ ਵਿਜੇ ਰੂਪਾਨੀ (Chief Minister Vijay Rupani) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਗਲੇ ਸਾਲ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਅਜਿਹੀ ਸਥਿਤੀ ਵਿੱਚ ਵਿਜੇ ਰੁਪਾਨੀ ਦੇ ਅਸਤੀਫ਼ੇ ਨੂੰ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਰੂਪਾਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਦਿੱਤਾ, ਇਹ ਅਜੇ ਪਤਾ ਨਹੀਂ ਲੱਗ ਸਕਿਆ ਹੈ।

    ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਜੇ ਰੁਪਾਨੀ ਨੇ ਕਿਹਾ, ਮੈਂ ਭਾਰਤੀ ਜਨਤਾ ਪਾਰਟੀ ਦਾ ਧੰਨਵਾਦ ਕਰਦਾ ਹਾਂ ਕਿ ਉਸ ਨੇ ਮੇਰੇ ਵਰਗੇ ਪਾਰਟੀ ਵਰਕਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ। ਮੇਰੇ ਕਾਰਜਕਾਲ ਦੌਰਾਨ ਪ੍ਰਧਾਨ ਮੰਤਰੀ ਮੋਦੀ ਜੀ ਦਾ ਵਿਸ਼ੇਸ਼ ਮਾਰਗਦਰਸ਼ਨ ਮਿਲਦਾ ਰਿਹਾ ਹੈ।

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਗੁਜਰਾਤ ਨੇ ਸੰਪੂਰਨ ਵਿਕਾਸ ਦੇ ਮਾਰਗ 'ਤੇ ਅੱਗੇ ਵਧ ਕੇ ਇੱਕ ਨਵੇਂ ਆਯਾਮ ਨੂੰ ਛੂਹਿਆ ਹੈ।'

    ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਮੈਨੂੰ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ।
    Published by:Gurwinder Singh
    First published: