ਗੁਜਰਾਤ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਦਿੱਤਾ ਹੈ। ਗੁਜਰਾਤ ਹਾਈ ਕੋਰਟ ਨੇ ਕੇਜਰੀਵਾਲ 'ਤੇ 25 ਹਜ਼ਾਰ ਦਾ ਜੁਰਮਾਨਾ ਲਗਾਇਆ ਹੈ। ਦਰਅਸਲ ਇਹ ਜੁਰਮਾਨਾ ਕੇਜਰੀਵਾਲ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਐਮਏ ਦੀ ਡਿਗਰੀ ਮੰਗਣ 'ਤੇ ਲਗਾਇਆ ਗਿਆ ਹੈ। ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਇਆ ਕਿ ਪ੍ਰਧਾਨ ਮੰਤਰੀ ਦਫ਼ਤਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗ੍ਰੈਜੂਏਸ਼ਨ ਅਤੇ ਪੋਸਟ-ਗ੍ਰੈਜੂਏਸ਼ਨ ਡਿਗਰੀਆਂ ਦੇ ਸਰਟੀਫਿਕੇਟ ਜਮ੍ਹਾਂ ਕਰਾਉਣ ਦੀ ਲੋੜ ਨਹੀਂ ਹੈ।
ਗੁਜਰਾਤ ਹਾਈ ਕੋਰਟ ਦੇ ਸਿੰਗਲ ਜੱਜ ਬੈਂਚ ਦੇ ਜਸਟਿਸ ਬੀਰੇਨ ਵੈਸ਼ਨਵ ਨੇ ਮੁੱਖ ਸੂਚਨਾ ਕਮਿਸ਼ਨ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ ਨੇ ਪੀਐਮਓ ਦੇ ਲੋਕ ਸੂਚਨਾ ਅਫਸਰਾਂ ਅਤੇ ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀਆਈਓਜ਼ ਨੂੰ ਜਾਰੀ ਕੀਤਾ ਸੀ। ਜਿਸ ਦੇ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੀ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਡਿਗਰੀਆਂ ਦਾ ਵੇਰਵਾ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।ਪੀਐੱਮ ਦੀ ਡਿਗਰੀ ਮੰਗਣ ਦੇ ਮਾਮਲੇ 'ਚ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ 25000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਗੁਜਰਾਤ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਵੀ ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਟਵੀਟ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਲਿਖਿਆ- ਕੀ ਦੇਸ਼ ਨੂੰ ਇਹ ਜਾਣਨ ਦਾ ਵੀ ਅਧਿਕਾਰ ਨਹੀਂ ਹੈ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਨੇ ਕਿੰਨਾ ਪੜ੍ਹਿਆ ਹੈ? ਉਸ ਨੇ ਅਦਾਲਤ ਵਿੱਚ ਡਿਗਰੀ ਦਿਖਾਉਣ ਦਾ ਸਖ਼ਤ ਵਿਰੋਧ ਕੀਤਾ ਕਿਉਂ? ਅਤੇ ਉਨ੍ਹਾਂ ਦੀ ਡਿਗਰੀ ਦੇਖਣ ਦੀ ਮੰਗ ਕਰਨ ਵਾਲਿਆਂ ਨੂੰ ਜੁਰਮਾਨਾ ਲੱਗੇਗਾ? ਇਹ ਕੀ ਹੋ ਰਿਹਾ ਹੈ?
क्या देश को ये जानने का भी अधिकार नहीं है कि उनके PM कितना पढ़े हैं? कोर्ट में इन्होंने डिग्री दिखाए जाने का ज़बरदस्त विरोध किया। क्यों? और उनकी डिग्री देखने की माँग करने वालों पर जुर्माना लगा दिया जायेगा? ये क्या हो रहा है?
अनपढ़ या कम पढ़े लिखे PM देश के लिए बेहद ख़तरनाक हैं https://t.co/FtSru6rddI
— Arvind Kejriwal (@ArvindKejriwal) March 31, 2023
ਦਰਅਸਲ ਸਾਲ 2016 ਵਿੱਚ ਸੂਚਨਾ ਦੇ ਅਧਿਕਾਰ ਦੀ ਬੇਨਤੀ ਦਾ ਜਵਾਬ ਦਿੰਦੇ ਹੋਏ, ਕੇਂਦਰੀ ਸੂਚਨਾ ਕਮਿਸ਼ਨ ਨੇ ਪ੍ਰਧਾਨ ਮੰਤਰੀ ਦਫ਼ਤਰ ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਨੂੰ ਪ੍ਰਧਾਨ ਮੰਤਰੀ ਮੋਦੀ ਦੀਆਂ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਡਿਗਰੀਆਂ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ। ਗੁਜਰਾਤ ਯੂਨੀਵਰਸਿਟੀ ਨੇ ਇਸ ਆਦੇਸ਼ ਨੂੰ ਚੁਣੌਤੀ ਦਿੱਤੀ ਸੀ।ਪੀਐਮ ਮੋਦੀ ਦੇ ਚੋਣ ਦਸਤਾਵੇਜ਼ਾਂ ਦੇ ਅਨੁਸਾਰ, ਉਨ੍ਹਾਂ ਨੇ 1978 ਵਿੱਚ ਗੁਜਰਾਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਅਤੇ 1983 ਵਿੱਚ ਦਿੱਲੀ ਯੂਨੀਵਰਸਿਟੀ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕੀਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal, Gujrat High Court, Gujrat news, PM Narendra Modi