ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੌਰੇ 'ਤੇ ਹਨ। ਪੀਐਮ ਮੋਦੀ ਨੇ ਨਵਸਾਰੀ ਜ਼ਿਲ੍ਹੇ ਵਿੱਚ 3,050 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਹਨਾਂ ਵਿੱਚ ਪਾਣੀ ਦੀ ਸਪਲਾਈ ਵਿੱਚ ਸੁਧਾਰ ਅਤੇ ਖੇਤਰ ਵਿੱਚ ਰਹਿਣ-ਸਹਿਣ ਦੀ ਸੌਖ 'ਤੇ ਕੇਂਦਰਿਤ ਪ੍ਰੋਜੈਕਟ ਸ਼ਾਮਲ ਹਨ। ਅਹਿਮਦਾਬਾਦ ਵਿੱਚ ਇਸਰੋ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਨਵਸਾਰੀ ਦੇ ਵਡਨਗਰ ਤੋਂ ਆਪਣੇ ਸਕੂਲ ਦੇ ਸਾਬਕਾ ਅਧਿਆਪਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੀਐਮ ਮੋਦੀ ਅਤੇ ਅਧਿਆਪਕ ਦੋਵੇਂ ਭਾਵੁਕ ਹੋ ਗਏ। ਦੱਸ ਦਈਏ ਕਿ ਉਨ੍ਹਾਂ ਦੇ ਸਕੂਲ ਅਧਿਆਪਕ ਦਾ ਨਾਂ ਜਗਦੀਸ਼ ਨਾਇਕ ਹੈ। ਇਸ ਤਸਵੀਰ 'ਚ ਪ੍ਰਧਾਨ ਮੰਤਰੀ ਹੱਥ ਜੋੜ ਕੇ ਆਪਣੇ ਅਧਿਆਪਕ ਨੂੰ ਸਲਾਮ ਕਰ ਰਹੇ ਹਨ, ਜਦਕਿ ਉਨ੍ਹਾਂ ਦੇ ਸਕੂਲ ਦੇ ਸਾਬਕਾ ਅਧਿਆਪਕ ਉਨ੍ਹਾਂ ਦੇ ਸਿਰ 'ਤੇ ਹੱਥ ਰੱਖ ਕੇ ਅਸ਼ੀਰਵਾਦ ਦੇ ਰਹੇ ਹਨ।
ਪੀਐਮ ਮੋਦੀ ਨੇ ਸ਼ੁੱਕਰਵਾਰ ਨੂੰ ਅਹਿਮਦਾਬਾਦ ਵਿੱਚ ਇੰਡੀਅਨ ਨੈਸ਼ਨਲ ਸੈਂਟਰ ਫਾਰ ਸਪੇਸ ਪ੍ਰਮੋਸ਼ਨ ਐਂਡ ਅਥਾਰਾਈਜ਼ੇਸ਼ਨ (IN-SPACE) ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਜਾਣਕਾਰੀ ਅਨੁਸਾਰ ਇਨ-ਸਪੇਸ ਨੋਡਲ ਏਜੰਸੀ ਹੋਵੇਗੀ, ਜੋ ਪੁਲਾੜ ਗਤੀਵਿਧੀਆਂ ਅਤੇ ਗੈਰ-ਸਰਕਾਰੀ ਨਿੱਜੀ ਸੰਸਥਾਵਾਂ ਨੂੰ ਪੁਲਾੜ ਵਿਭਾਗ ਨਾਲ ਸਬੰਧਤ ਸਹੂਲਤਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਵੇਗੀ। ਇਸ ਦਾ ਉਦੇਸ਼ ਪੁਲਾੜ ਖੇਤਰ ਲਈ ਵੱਧ ਤੋਂ ਵੱਧ ਨਿੱਜੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੋਵੇਗਾ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।