ਗੁਜਰਾਤ ਦੇ ਅਹਿਮਦਾਬਾਦ ਦੇ ਵਿੱਚ ਇੱਕ ਅੱਗ ਲੱਗਣ ਕਾਰਨ ਵਾਪਰੇ ਦਰਦਨਾਕ ਹਾਦਸੇ ਵਿੱਚ ਇੱਕ ਨਾਬਾਲਗ ਲੜਕੀ ਦੀ ਮੌਤ ਹੋ ਗਈ । ਦਰਅਸਲ ਅਹਿਮਦਾਬਾਦ ਦੇ ਸ਼ਾਹੀਬਾਗ ਇਲਾਕੇ ਦੇ ਵਿੱਚ ਇੱਕ ਇਮਾਰਤ ਦੀ 7ਵੀਂ ਮੰਜ਼ਿਲ 'ਚ ਭਿਆਨਕ ਅੱਗ ਲੱਗ ਗਈ।ਇਮਾਰਤ 'ਚ ਅੱਗ ਲੱਗਣ ਕਾਰਨ ਇੱਕ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ।ਇਸ ਇਮਾਰਤ ਨੂੰ ਲੱਗੀ ਅੱਗ ਨੂੰ ਫਇਰ ਬ੍ਰਿਗੇਡ ਦੀਆਂ 15 ਗੱਡੀਆਂ ਨੇ ਸਖਤ ਮੁਸ਼ੱਕਤ ਤੋਂ ਬਾਅਦ ਬੁਝਾਇਆ । ਤੁਹਾਨੂੰ ਦੱਸ ਦਈਏ ਕਿ ਇਮਾਰਤ ਦੀ ਸੱਤਵੀਂ ਮੰਜਿਲ ਵਿੱਚ ਅੱਗ ਲੱਗਣ ਦੇ ਕਾਰਨ ਕਈ ਲੋਕ ਇਸ ਇਮੲਰਤ ਦੇ ਵਿੱਚ ਫਸ ਗਏ ।ਇਹ ਲੋਕ ਘਰਾਂ ਦੀਆਂ ਖਿੜਕੀਆਂ ਵਿੱਚੋਂ ਆਪਣੀ ਜਾਨ ਬਚਾਉਣ ਲਈ ਤਰਲੇ ਕਰਦੇ ਨਜ਼ਰ ਆ ਰਹੇ ਸਨ।
Gujarat | A fire broke out on the seventh floor of a building near Girdharnagar Circle in the Shahibaug area of Ahmedabad. Fire tenders are present on the spot. More details awaited. pic.twitter.com/b7eKIRtPDk
— ANI (@ANI) January 7, 2023
ਨਾਬਾਲਗ ਲੜਕੀ ਦੀ ਹੋਈ ਦਰਦਨਾਕ ਮੌਤ
ਤੁਹਾਨੂੰ ਦੱਸ ਦਈਏ ਕਿ ਇਹ ਭਿਆਨਕ ਅੱਗ ਅਹਿਮਦਾਬਾਦ ਦੇ ਸ਼ਾਹੀਬਾਗ ਇਲਾਕੇ ਦੇ ਵਿੱਚ ਆਰਚਿਡ ਗ੍ਰੀਨ ਫਲੈਟ ਦੀ ਸੱਤਵੀਂ ਮੰਜ਼ਿਲ 'ਤੇ ਲੱਗੀ ਸੀ। ਅੱਗ ਲੱਗਣ ਤੋਂ ਬਾਅਦ ਇੱਕ ਪਰਿਵਾਰ ਦੇ 5 ਮੈਂਬਰ ਘਰ ਤੋਂ ਬਾਹਰ ਨਿਕਲ ਗਏ ਸਨ ਪਰ ਇੱਕ ਨਾਬਾਲਗ ਕੁੜੀ ਘਰ ਵਿੱਚ ਹੀ ਫਸ ਗਿਆ ਸੀ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਨਾਬਾਲਗ ਨੂੰ ਜ਼ਿੰਦਾ ਬਾਹਰ ਕੱਢਿਆ ਪਰ ਬੁਰੀ ਤਰ੍ਹਾਂ ਝੁਲਸਣ ਕਾਰਨ ਨਾਬਾਲਗ ਦੀ ਮੌਤ ਹੋ ਗਈ।
ਅੱਗ ਲੱਗਣ ਦੀ ਵਜ਼੍ਹਾ ਦਾ ਨਹੀਂ ਲੱਗਾ ਪਤਾ
ਫਾਇਰ ਬ੍ਰਿਗੇਡ ਦੀ ਟੀਮਦੇ ਵੱਲੋਂ ਰੱਸੀ ਦੀ ਮਦਦ ਨਾਲ ਅੱਠਵੀਂ ਮੰਜ਼ਿਲ 'ਤੇ ਪਹੁੰਚ ਕੇ ਸੱਤਵੀਂ ਮੰਜ਼ਿਲ ਵਿੱਚ ਪਹੁੰਚ ਕੇ ਦਰਵਾਜ਼ਾ ਤੋੜ ਕੇ ਨਾਬਾਲਗ ਨੂੰ ਬਾਹਰ ਕੱਢਿਆ। ਜਿਸ ਤੋਂ ਬਾਅਦ ਨਾਬਾਲਗ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।ਅੱਗ ਦੇ ਨਾਲ ਬੁਰੀ ਤਰ੍ਹਾਂ ਝੁਲਸਣ ਕਾਰਨ ਉਸ ਦੀ ਮੌਤ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਅੱਗ ਬੁਝਾਉਣ ਦੇ ਲਈ ਲੱਗੀਆਂ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ
ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਮਿਲੀ ਜਾਣਕਾਰੀ ਦ ਮੁਤਾਬਕ ਇਸ ਹਾਦਸੇ ਦੇ ਵਿੱਚ 4 ਲੋਕ ਬਾਹਰ ਆ ਗਏ ਸਨ ਪਰ 1 ਨਾਬਾਲਗ ਦੀ ਮੌਤ ਹੋ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ahemdabad news, Building, Fire, Gujrat