ਸਿਰਸਾ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦਾ ਜੇਲ੍ਹ ਵਿੱਚੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ । ਦਰਅਸਲ ਰਾਮ ਰਹੀਮ ਨੂੰ ਹਰਿਆਣਾ ਦੇ ਰੋਹਤਕ ਤੋਂ ਪੈਰੋਲ ਮਿਲਣ ਦੀ ਪੁਸ਼ਟੀ ਹੋ ਗਈ ਹੈ। ਇਸ ਵਾਰ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਚਰਚਾਵਾਂ ਹਨ ਕਿ ਹੁਣ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਰਾਜਸਥਾਨ ਸਥਿਤ ਆਸ਼ਰਮ ਲਿਜਾਇਆ ਜਾ ਸਕਦਾ ਹੈ।
ਪਹਿਲਾਂ ਵੀ ਕਈ ਵਾਰ ਰਾਮ ਰਹੀਮ ਨੂੰ ਮਿਲ ਚੁੱਕੀ ਹੈ ਪੈਰੋਲ
ਤੁਹਾਨੂੰ ਦਸ ਦੇਈਏ ਕਿ ਵਿਵਾਦਤ ਬਾਬਾ ਗੁਰਮੀਤ ਸਿੰਘ ਰਾਮ ਰਹੀਮ ਨੂੰ ਪਹਿਲਾਂ ਵੀ ਕਈ ਵਾਰ ਜੇਲ੍ਹ ਤੋਂ ਪੈਰੋਲ ਮਿਲ ਚੁੱਕੀ ਹੈ। ਜ਼ਿਕਰਯੋਗ ਹੈ ਕਿ ਸਾਧਵੀ ਯੌਨ ਸ਼ੋਸ਼ਣ ਮਾਮਲੇ 'ਚ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ 'ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।17 ਜੂਨ ਨੂੰ ਗੁਰਮੀਤ ਰਾਮ ਰਹੀਮ ਇੱਕ ਮਹੀਨੇ ਦੀ ਪੈਰੋਲ 'ਤੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਆਇਆ ਸੀ। ਪੈਰੋਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਹਰਿਆਣਾ ਪੁਲਿਸ ਉਸ ਨੂੰ ਵਾਪਸ ਜੇਲ੍ਹ ਲੈ ਗਈ।ਦੱਸ ਦੇਈਏ ਕਿ ਸਾਧਵੀ ਯੌਨ ਸ਼ੋਸ਼ਣ, ਪੱਤਰਕਾਰ ਛਤਰਪਤੀ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਰੋਹਤਕ ਦੇ ਸੁਨਿਆਰੇ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dera, Dera Sacha Sauda, Gurmeet Ram Rahim, Haryana