Home /News /national /

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ 5 ਕਰੋੜ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ 5 ਕਰੋੜ ਦੀ ਫਿਰੌਤੀ ਮੰਗਣ ਵਾਲਾ ਗ੍ਰਿਫਤਾਰ

(ਸੰਕੇਤਕ ਫੋਟੋ)

(ਸੰਕੇਤਕ ਫੋਟੋ)

  • Share this:
    ਗੁਰੂਗ੍ਰਾਮ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ 5 ਕਰੋੜ ਦੀ ਫਿਰੌਤੀ ਮੰਗਣ ਵਾਲਿਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਕ੍ਰਾਈਮ ਬ੍ਰਾਂਚ ਨੇ ਇਸ ਧਮਕੀ ਦੇ ਕੁਝ ਘੰਟਿਆਂ ਬਾਅਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

    ਬੀਤੀ 13 ਜੂਨ ਨੂੰ ਗੋਲਡ ਸੂਕ ਦੇ ਮੈਨੇਜਰ ਤੋਂ 5 ਕਰੋੜ ਦੀ ਫਿਰੌਤੀ ਮੰਗੀ ਗਈ ਸੀ। ਮੁਲਜ਼ਮਾਂ ਨੇ ਆਡੀਓ ਸੰਦੇਸ਼ ਭੇਜ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ।

    ਕ੍ਰਾਈਮ ਯੂਨਿਟ ਸੈਕਟਰ 31 ਨੇ ਯੂਪੀ ਮੁਜ਼ੱਫਰਨਗਰ ਦੇ ਰਹਿਣ ਵਾਲੇ ਆਕਾਸ਼ ਨਾਮੀ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਮਾਮਲੇ ਦਾ ਖੁਲਾਸਾ ਕੀਤਾ ਹੈ।

    ਮੁਲਜ਼ਮਾਂ ਦੇ ਕਬਜ਼ੇ ’ਚੋਂ ਦੇਸੀ ਕੱਟਾ ਅਤੇ ਮੋਬਾਈਲ ਫੋਨ ਬਰਾਮਦ ਹੋਇਆ ਹੈ। ਮੁਲਜ਼ਮ ਨੇ ਦੱਸਿਆ ਹੈ ਕਿ ਉਸ ਨੇ ਟੀ.ਵੀ. ਅਤੇ ਅਖਬਾਰਾਂ ਵਿਚ ਲਾਰੈਂਸ ਗੈਂਗ ਦਾ ਨਾਂ ਦੇਖ ਕੇ ਲਾਰੈਂਸ ਬਿਸ਼ਨੋਈ ਦਾ ਨਾਂ ਵਰਤਿਆ ਸੀ।
    Published by:Gurwinder Singh
    First published:

    Tags: Lawrence Bishnoi, Police arrested accused

    ਅਗਲੀ ਖਬਰ