Home /News /national /

ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਮਾਲਕ ਤੇ ਮੈਨੇਜਰ ਗ੍ਰਿਫਤਾਰ

ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਮਾਲਕ ਤੇ ਮੈਨੇਜਰ ਗ੍ਰਿਫਤਾਰ

ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਮਾਲਕ ਤੇ ਮੈਨੇਜਰ ਗ੍ਰਿਫਤਾਰ

ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਮਾਲਕ ਤੇ ਮੈਨੇਜਰ ਗ੍ਰਿਫਤਾਰ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ 'ਚ ਸਥਿਤ ਸਪਾ ਸੈਂਟਰ 'ਚ ਕਥਿਤ ਤੌਰ 'ਤੇ ਚੱਲ ਰਹੇ ਦੇਹ ਵਪਾਰ ਦੇ ਰੈਕੇਟ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਗੁਰੂਗ੍ਰਾਮ ਪੁਲਿਸ ਨੇ ਇੱਥੋਂ ਦੇਹ ਵਪਾਰ ਦੇ ਦੋਸ਼ 'ਚ ਦੋ ਔਰਤਾਂ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਹੋਰ ਪੜ੍ਹੋ ...
 • Share this:

  ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ 'ਚ ਸਥਿਤ ਸਪਾ ਸੈਂਟਰ 'ਚ ਕਥਿਤ ਤੌਰ 'ਤੇ ਚੱਲ ਰਹੇ ਦੇਹ ਵਪਾਰ ਦੇ ਰੈਕੇਟ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਗੁਰੂਗ੍ਰਾਮ ਪੁਲਿਸ ਨੇ ਇੱਥੋਂ ਦੇਹ ਵਪਾਰ ਦੇ ਦੋਸ਼ 'ਚ ਦੋ ਔਰਤਾਂ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

  ਪੁਲਿਸ ਮੁਤਾਬਕ ਇਹ ਸਪਾ ਓਕਸ ਕੁਆਂਟਮ ਮਾਲ, ਸੈਕਟਰ 51 ਗੁਰੂਗ੍ਰਾਮ ਵਿੱਚ ਸਥਿਤ ਹੈ। ਇੱਥੋਂ ਗ੍ਰਿਫ਼ਤਾਰ ਕੀਤੀਆਂ ਗਈਆਂ ਔਰਤਾਂ ਵਿੱਚੋਂ ਇੱਕ ਛੱਤੀਸਗੜ੍ਹ ਦੀ ਰਹਿਣ ਵਾਲੀ ਹੈ, ਜਦਕਿ ਦੂਜੀ ਮਥੁਰਾ ਦੀ ਰਹਿਣ ਵਾਲੀ ਹੈ। ਦੋਵਾਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।

  ਪੁਲਿਸ ਅਨੁਸਾਰ ਇਸ ਸਪਾ ਸੈਂਟਰ ਦੇ ਮਾਲਕ ਭਗਤ ਸਿੰਘ ਅਤੇ ਮੈਨੇਜਰ ਯੋਗੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭਗਤ ਗੁਰੂਗ੍ਰਾਮ ਦੇ ਸੈਕਟਰ 15 ਦਾ ਰਹਿਣ ਵਾਲਾ ਹੈ, ਜਦਕਿ ਯੋਗੇਸ਼ ਦਿੱਲੀ ਦੇ ਕਰੋਲ ਬਾਗ ਇਲਾਕੇ ਦਾ ਰਹਿਣ ਵਾਲਾ ਹੈ।

  ਪੁਲਿਸ ਨੇ ਦੱਸਿਆ ਕਿ ਭਗਤ ਅਤੇ ਯੋਗੇਸ਼ ਨੇ ਹੀ ਦੋ ਔਰਤਾਂ ਨੂੰ ਦੇਹ ਵਪਾਰ ਵਿੱਚ ਧਕੇਲਿਆ ਸੀ ਅਤੇ ਹਰੇਕ ਗਾਹਕ ਤੋਂ 2,000 ਰੁਪਏ ਵਸੂਲਦੇ ਸਨ। ਉਸ ਖ਼ਿਲਾਫ਼ ਸੈਕਟਰ 50 ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।

  ਪੁਲਿਸ ਨੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਗੁਰੂਗ੍ਰਾਮ ਪੁਲਿਸ ਦੇ ਬੁਲਾਰੇ ਸੁਭਾਸ਼ ਬੋਕੇਨ ਨੇ ਕਿਹਾ, “ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਅਸੀਂ ਕਿਸੇ ਹੋਰ ਦੀ ਸ਼ਮੂਲੀਅਤ ਬਾਰੇ ਹੋਰ ਜਾਣਕਾਰੀ ਇਕੱਠੀ ਕਰ ਰਹੇ ਹਾਂ।

  Published by:Gurwinder Singh
  First published:

  Tags: Sex racket