Hamirpur Heater Incident: ਯੂਪੀ ਦੇ ਹਮੀਰਪੁਰ ਜ਼ਿਲ੍ਹੇ ਵਿੱਚ ਸ਼ਾਰਟ ਸਰਕਟ ਕਾਰਨ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਇਸ ਅੱਗ 'ਚ ਘਰ 'ਚ ਸੌਂ ਰਹੀ ਔਰਤ ਅਤੇ ਉਸ ਦੀਆਂ ਦੋ ਮਾਸੂਮ ਧੀਆਂ ਸੜ ਕੇ ਸਵਾਹ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਕਮਰੇ ਦਾ ਹੀਟਰ ਚਾਲੂ ਹੋਣ ਦੌਰਾਨ ਸ਼ਾਰਟ ਸਰਕਟ ਹੋ ਗਿਆ ਅਤੇ ਪੂਰੇ ਘਰ ਨੂੰ ਅੱਗ ਲੱਗ ਗਈ। ਮੌਕੇ 'ਤੇ ਪਹੁੰਚੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
3 ਤੇ 6 ਸਾਲ ਦੀਆਂ ਧੀਆਂ ਸਮੇਤ ਮਾਂ ਦੀ ਮੌਤ
ਮਿਲੀ ਜਾਣਕਾਰੀ ਦੇ ਮੁਤਾਬਕ ਕੁਰੜਾ ਥਾਣਾ ਖੇਤਰ ਦੇ ਜੱਲਾ ਪਿੰਡ 'ਚ ਔਰਤ ਅਨੀਤਾ, ਉਸਦੀ 6 ਸਾਲ ਦੀ ਬੇਟੀ ਮੋਹਿਨੀ ਅਤੇ 3 ਸਾਲ ਦੀ ਰੋਹਿਨੀ ਘਰ 'ਚ ਮੌਜੂਦ ਸਨ। ਕਮਰੇ ਦਾ ਹੀਟਰ ਚਾਲੂ ਹੋਣ ਦੌਰਾਨ ਸ਼ਾਰਟ ਸਰਕਟ ਹੋ ਗਿਆ ਅਤੇ ਅੱਗ ਪੂਰੇ ਘਰ ਵਿੱਚ ਫੈਲ ਗਈ। ਆਸਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਜਦੋਂ ਤੱਕ ਕੋਈ ਕੁਝ ਕਰਦਾ, ਤਿੰਨੋਂ ਸੜ ਗਏ। ਪੁਲਿਸ ਨੇ ਤਿੰਨੋਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਪੁਲਸ ਸੁਪਰਡੈਂਟ ਸੁਭਮ ਪਟੇਲ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 10.30 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਰਾਰਾ ਥਾਣਾ ਖੇਤਰ ਦੇ ਜੱਲਾ ਪਿੰਡ 'ਚ ਇਕ ਘਰ ਨੂੰ ਅੱਗ ਲੱਗੀ ਹੈ, ਜਿਸ 'ਚ ਕੁਝ ਲੋਕ ਫਸੇ ਹੋਏ ਹਨ। ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਜੋ ਵੀ ਸਾਹਮਣੇ ਆਇਆ ਹੈ, ਉਸ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਰੂਮ ਹੀਟਰ 'ਚ ਸ਼ਾਰਟ ਸਰਕਟ ਹੋਣ ਕਾਰਨ ਵਾਪਰਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Heater, UP Police, Uttar pradesh news