Home /News /national /

Haryana: ਅੰਬਾਲਾ 'ਚ ਨਵ ਵਿਆਹੀ ਦੀ ਸ਼ੱਕੀ ਹਾਲਾਤ 'ਚ ਮੌਤ, ਸੌਹਰਿਆਂ ਦੇ ਖਿਲਾਫ ਪਰਚਾ ਦਰਜ

Haryana: ਅੰਬਾਲਾ 'ਚ ਨਵ ਵਿਆਹੀ ਦੀ ਸ਼ੱਕੀ ਹਾਲਾਤ 'ਚ ਮੌਤ, ਸੌਹਰਿਆਂ ਦੇ ਖਿਲਾਫ ਪਰਚਾ ਦਰਜ

ਅੰਬਾਲਾ 'ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਅੰਬਾਲਾ 'ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Ambala News: ਅੰਬਾਲਾ ਸ਼ਹਿਰ ਦੇ ਦੇਵੀ ਨਗਰ ਇਲਾਕੇ 'ਚ ਰਹਿਣ ਵਾਲੀ ਇਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਜਿਸ ਕਾਰਨ ਅੱਜ ਅੰਬਾਲਾ ਸ਼ਹਿਰ ਦੇ ਸਦਰ ਥਾਣੇ ਵਿੱਚ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ ਕੀਤਾ ਗਿਆ। ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੀ ਲੜਕੀ ਦਾ ਸਹੁਰਿਆਂ ਵੱਲੋਂ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ।

ਹੋਰ ਪੜ੍ਹੋ ...
  • Share this:

Ambala News: ਅੰਬਾਲਾ 'ਚ ਇੱਕ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਵਲੋਂ ਸਹੁਰੇ ਪਰਿਵਾਰ 'ਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਅੱਜ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਔਰਤ ਦੀ ਲਾਸ਼ ਨੂੰ ਐਂਬੂਲੈਂਸ ਵਿੱਚ ਲੈ ਕੇ ਥਾਣੇ ਪੁੱਜੇ ਅਤੇ ਸਹੁਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਨ ਲੱਗੇ। ਜਿਸ ਤੋਂ ਬਾਅਦ ਪੁਲਿਸ ਨੇ ਮਾਮੇ ਦੀ ਸ਼ਿਕਾਇਤ 'ਤੇ ਸਹੁਰੇ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਦਰਅਸਲ ਅੰਬਾਲਾ ਸ਼ਹਿਰ ਦੇ ਦੇਵੀ ਨਗਰ ਇਲਾਕੇ 'ਚ ਰਹਿਣ ਵਾਲੀ ਇਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਜਿਸ ਕਾਰਨ ਅੱਜ ਅੰਬਾਲਾ ਸ਼ਹਿਰ ਦੇ ਸਦਰ ਥਾਣੇ ਵਿੱਚ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ ਕੀਤਾ ਗਿਆ। ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੀ ਲੜਕੀ ਦਾ ਸਹੁਰਿਆਂ ਵੱਲੋਂ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਵਿਆਹੁਤਾ ਦੇ ਭਰਾ ਨੇ ਦੋਸ਼ ਲਾਇਆ ਕਿ ਉਸ ਦੀ ਭੈਣ ਦਾ ਵਿਆਹ ਫਰਵਰੀ 2022 ਵਿੱਚ ਹੋਇਆ ਸੀ, ਜਿਸ ਦੇ ਦੋ ਮਹੀਨੇ ਬਾਅਦ ਹੀ ਉਸ ਦੇ ਸਹੁਰੇ ਵਾਲਿਆਂ ਨੇ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।

ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ

ਮ੍ਰਿਤਕ ਔਰਤ ਦੇ ਭਰਾ ਦਾ ਕਹਿਣਾ ਹੈ ਕਿ ਉਸ ਦੀ ਭੈਣ ਦੀ ਮੌਤ ਦੀ ਖਬਰ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਫੋਨ ਕਰਕੇ ਦਿੱਤੀ, ਜਿਸ ਤੋਂ ਬਾਅਦ ਜਦੋਂ ਉਹ ਉਸਦੇ ਘਰ ਪਹੁੰਚਿਆ ਤਾਂ ਦੇਖਿਆ ਕਿ ਉਸ ਦੀ ਭੈਣ ਦੀ ਲਾਸ਼ ਜ਼ਮੀਨ 'ਤੇ ਪਈ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੀ ਭੈਣ ਦਾ ਦਾਜ ਲਈ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਜਿਸਦੀ ਸ਼ਿਕਾਇਤ ਉਸਨੇ ਪੁਲਿਸ ਨੂੰ ਦਿੱਤੀ ਹੈ ਅਤੇ ਪੁਲਿਸ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰ ਲਈ ਹੈ।

ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਇਸ ਦੇ ਨਾਲ ਹੀ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਔਰਤ ਦੀ ਮੌਤ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਕਰਾਈਮ ਟੀਮ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ | ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Published by:Tanya Chaudhary
First published:

Tags: Ambala, Crime against women, Crime news, Haryana, Murder