ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨਸਭਾ ਦੋਣਾਂ ਦੇ ਲਈ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ ।ਇਨ੍ਹਾਂ ਚੋਣਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਵੱਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ ਦਿਲਚਸਪ ਨਾਮ ਰਾਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕੇਟਰ ਹਰਭਜਨ ਸਿੰਘ ਦਾ ਹੈ। ਗੁਜਰਾਤ ਚੋਣਾਂ ਦੌਰਾਨ ਹਰਭਜਨ ਸਿੰਘ ਇਸ ਵਾਰ ਆਮ ਆਦਮੀ ਪਾਰਟੀ ਲਈ ਵੋਟਾਂ ਮੰਗਦੇ ਨਜ਼ਰ ਆਉਣਗੇ। ਕ੍ਰਿਕੇਟਰ ਤੋਂ ਰਾਜ ਸਭਾ ਮੈਂਬਰ ਬਣੇ ਹਰਭਜਨ ਸਿੰਘ ਗੁਜਰਾਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੀ ਪਾਰਟੀ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ।
ਤੁਹਾਨੂੰ ਇਹ ਵੀ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪਹਿਲੀ ਵਾਰ ਗੁਜਰਾਤ ਦੀਆਂ 188 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਜਾ ਰਹੀ ਹੈ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਉਹ ਇਸ ਵਾਰ ਸਭ ਤੋਂ ਵੱਧ ਸੀਟਾਂ ਜਿੱਤ ਰਹੀ ਹੈ। ਕਈ ਲੋਕਾਂ ਨੂੰ ਉਮੀਦ ਹੈ ਕਿ ਗੁਜਰਾਤ ਵਿਧਾਨ ਸਭਾ ਚੋਣਾਂ 'ਚ 'ਆਪ' ਦੇ ਲੜਨ ਨਾਲ ਮੁਕਾਬਲਾ ਤਿਕੋਣਾ ਹੋ ਜਾਵੇਗਾ। ਆਮ ਆਦਮੀ ਪਾਰਟੀ ਨੇ ਵੀ ਗੁਜਰਾਤ ਵਿੱਚ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਵੀ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਗੁਜਰਾਤ ਦਾ ਮੁੱਖ ਮੰਤਰੀ ਦਾ ਚਿਹਰਾ ਇਸਪਦਾਨ ਗੜ੍ਹਵੀ ਹਨ।ਉਨ੍ਹਾਂ ਦੇ ਨਾਂ ਦਾ ਐਲਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ।
ਤੁਹਾਨੂੰ ਦੱਸਦੇ ਹਾਂ 20 ਸਟਾਰ ਪ੍ਰਚਾਰਕਾਂ ਦੀ ਸੂਚੀ :-
ਅਰਵਿੰਦ ਕੇਜਰੀਵਾਲ,ਮਨੀਸ਼ ਸਿਸੋਦੀਆ,ਰੱਬ ਮਾਨ,ਸੰਜੇ ਸਿੰਘ,ਰਾਘਵ ਚੱਢਾ,ਹਰਭਜਨ ਸਿੰਘ,ਇਸੂਦਨ ਗੜ੍ਹਵੀ,ਗੋਪਾਲ ਇਟਾਲੀਆ,ਅਲਪੇਸ਼ ਕਥੀਰੀਆ,ਯੁਵਰਾਜ ਜਡੇਜਾ,ਮਨੋਜ ਸੋਰਠੀਆ,ਜਗਗਲਰ,ਰਾਜੂ ਸੋਲੰਕੀ,ਪ੍ਰਵੀਨ ਰਾਮ,ਗੌਰੀ ਦੇਸਾਈ,ਮਾਥੁਰ ਬਲਦਾਨੀਆ,ਅਜੀਤ ਲੋਖਿਲ,ਰਾਕੇਸ਼ ਹੀਰਾਪਾਰਾ,ਬਿਜੇਂਦਰ ਕੌਰ ਅਤੇ ਅਨਮੋਲ ਗਗਨ ਮਾਨ ।
ਤੁਹਾਨੂੰ ਦਸ ਦਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿੱਚ ਉਮੀਦਵਾਰਾਂ ਦੇ 20 ਨਾਮ ਸ਼ਾਮਲ ਸਨ। ਗੁਜਰਾਤ ਵਿਧਾਨਸਭਾ ਚੋਣਾਂ ਲਈ ਹੁਣ ਤੱਕ ਆਮ ਆਦਮੀ ਪਾਰਟੀ ਨੇ ਆਪਣੇ 73 ਉਮੀਦਵਾਰਾਂ ਦੇ ਨਾਮ ਦੀ ਸੂਚੀ ਜਾਰੀ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, BJP, Campaign, Congress, Election, Gujrat, Harbhajan Singh