ਹੁਣ ਅਹਿਸਾਸ ਹੋ ਰਿਹੈ ਕਾਂਗਰਸ ਛੱਡ ਕੇ ਗਲਤੀ ਕੀਤੀ, ਹਰੀਸ਼ ਰਾਵਤ ਦਾ ਕੈਪਟਨ ਨੂੰ ਮੋੜਵਾਂ ਜਵਾਬ ਨਵੀਂ ਦਿੱਲੀ- ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨੂੰ ਉੱਤਰਾਖੰਡ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਤੋਂ ਸਹਿਯੋਗ ਨਹੀਂ ਮਿਲਿਆ ਸੀ, ਉਸ ਦੇ ਜਵਾਬ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਅਨਾ ਮਾਰਿਆ ਸੀ। ਹੁਣ ਰਾਵਤ ਨੇ ਵੀ ਕੈਪਟਨ ਨੂੰ ਕਰਾਰਾ ਜਵਾਬ ਦਿੱਤਾ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਮੈਂ ਉਨ੍ਹਾਂ (ਸਾਬਕਾ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ) ਦੀਆਂ ਸ਼ੁੱਭਕਾਮਨਾਵਾਂ ਸਵੀਕਾਰ ਕਰਦਾ ਹਾਂ। ਮੈਨੂੰ ਲੱਗਦਾ ਹੈ ਕਿ ਕਿਤੇ ਨਾ ਕਿਤੇ ਉਨ੍ਹਾਂ ਨੂੰ ਅਜੇ ਵੀ ਲੱਗਦਾ ਹੈ ਕਿ ਉਨ੍ਹਾਂ ਨੇ ਕਾਂਗਰਸ ਛੱਡ ਕੇ ਗਲਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਨੀਸ਼ ਤਿਵਾੜੀ ਸਿਰਫ਼ ਆਪਣੇ ਮਾਲਕ (ਅਮਰਿੰਦਰ) ਦੀ ਭਾਸ਼ਾ ਬੋਲ ਰਹੇ ਹਨ, ਕਿਉਂਕਿ ਅਮਰਿੰਦਰ ਸਿੰਘ ਆਪਣੇ ਮਾਲਕ ਦੀ ਭਾਸ਼ਾ ਬੋਲ ਰਿਹਾ ਹੈ। ਰਾਵਤ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਉਹ ਕੈਪਟਨ ਅਮਰਿੰਦਰ ਦੇ ਕਿਹੜੇ ਗੁਰੂ ਦਾ ਜ਼ਿਕਰ ਕਰ ਰਹੇ ਹਨ।
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਦੇ ਟਵੀਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਲਿਖਿਆ ਕਿ ਤੁਸੀਂ ਜੋ ਬੀਜੋਗੇ, ਉਹੀ ਵੱਢੋਗੇ। ਹਰੀਸ਼ ਰਾਵਤ ਜੀ ਤੁਹਾਡੇ ਭਵਿੱਖ ਦੇ ਯਤਨਾਂ ਲਈ ਸ਼ੁੱਭਕਾਮਨਾਵਾਂ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਹਰੀਸ਼ ਰਾਵਤ ਨੂੰ ਕਾਫੀ ਹੱਦ ਤੱਕ ਜ਼ਿੰਮੇਵਾਰ ਮੰਨਿਆ ਜਾਂਦਾ ਹੈ।
ਗੌਰਤਲਬ ਹੈ ਕਿ ਹਰੀਸ਼ ਰਾਵਤ ਦੇ ਪੰਜਾਬ ਦਾ ਇੰਚਾਰਜ ਬਣਦਿਆਂ ਹੀ ਅਮਰਿੰਦਰ ਅਤੇ ਸਿੱਧੂ ਵਿਚਾਲੇ ਵਿਵਾਦ ਕਾਫੀ ਵੱਧ ਗਿਆ ਸੀ। ਪੰਜਾਬ ਇੰਚਾਰਜ ਬਣਦੇ ਹੀ ਹਰੀਸ਼ ਰਾਵਤ ਨੇ ਗੁੱਸੇ 'ਚ ਆ ਕੇ ਨਵਜੋਤ ਸਿੰਘ ਸਿੱਧੂ ਨੂੰ ਘਰ ਬੈਠੇ ਹੀ ਸਰਗਰਮ ਕਰ ਦਿੱਤਾ। ਉਦੋਂ ਤੋਂ ਪੰਜਾਬ ਕਾਂਗਰਸ ਵਿੱਚ ਦੋ ਧੜੇ ਬਣ ਗਏ ਸਨ। ਵਿਵਾਦ ਇੰਨਾ ਵੱਧ ਗਿਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
Published by: Ashish Sharma
First published: December 25, 2021, 14:49 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।