Home /News /national /

ਯੂਕਰੇਨ 'ਚ ਗੋਲੀਬਾਰੀ ਦੌਰਾਨ ਜ਼ਖਮੀ ਹੋਏ ਹਰਜੋਤ ਸਿੰਘ ਦੀ ਅੱਜ ਸ਼ਾਮ ਹੋਵੇਗੀ ਵਤਨ ਵਾਪਸੀ

ਯੂਕਰੇਨ 'ਚ ਗੋਲੀਬਾਰੀ ਦੌਰਾਨ ਜ਼ਖਮੀ ਹੋਏ ਹਰਜੋਤ ਸਿੰਘ ਦੀ ਅੱਜ ਸ਼ਾਮ ਹੋਵੇਗੀ ਵਤਨ ਵਾਪਸੀ

ਯੂਕਰੇਨ 'ਚ ਗੋਲੀਬਾਰੀ ਦੌਰਾਨ ਜ਼ਖਮੀ ਹੋਏ ਹਰਜੋਤ ਸਿੰਘ ਦੀ ਅੱਜ ਸ਼ਾਮ ਹੋਵੇਗੀ ਵਤਨ ਵਾਪਸੀ (ਫਾਇਲ ਫੋਟੋ)

ਯੂਕਰੇਨ 'ਚ ਗੋਲੀਬਾਰੀ ਦੌਰਾਨ ਜ਼ਖਮੀ ਹੋਏ ਹਰਜੋਤ ਸਿੰਘ ਦੀ ਅੱਜ ਸ਼ਾਮ ਹੋਵੇਗੀ ਵਤਨ ਵਾਪਸੀ (ਫਾਇਲ ਫੋਟੋ)

ਦੱਸ ਦਈਏ ਕਿ ਮੂਲ ਰੂਪ ਵਿੱਚ ਪੰਜਾਬ ਦਾ ਹਰਜੋਤ ਸਿੰਘ ਕਾਰ ਰਾਹੀਂ ਯੂਕਰੇਨ ਦੀ ਪੱਛਮੀ ਸਰਹੱਦ ਵੱਲ ਜਾ ਰਿਹਾ ਸੀ ਤਾਂ ਜੋ ਉਹ ਭਾਰਤ ਵਾਪਸ ਆ ਸਕੇ। ਇਸ ਦੌਰਾਨ ਉਸ ਨੂੰ ਗੋਲੀ ਲੱਗੀ। ਹਰਜੋਤ ਆਈ.ਟੀ. ਮਾਹਿਰ ਹੈ। ਹਸਪਤਾਲ ਵਿਚ ਹੋਸ਼ ਆਉਣ ਤੋਂ ਬਾਅਦ ਉਸ ਨੇ ਕਿਹਾ ਕਿ ਹੁਣ ਜਦੋਂ ਮੈਨੂੰ ਨਵੀਂ ਜ਼ਿੰਦਗੀ ਮਿਲੀ ਹੈ ਤਾਂ ਮੈਂ ਨਵੀਂ ਸ਼ੁਰੂਆਤ ਕਰਨਾ ਚਾਹਾਂਗਾ।

ਹੋਰ ਪੜ੍ਹੋ ...
 • Share this:

  ਯੂਕਰੇਨ ਉਤੇ ਰੂਸ ਦੇ ਹਮਲੇ (Ukraine Russia war Update) ਤੋਂ ਬਾਅਦ ਹਾਲਾਤ ਲਗਾਤਾਰ ਵਿਗੜ ਰਹੇ ਹਨ। ਇਸ ਦੌਰਾਨ ਭਾਰਤ ਸਰਕਾਰ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਿੱਚ ਲੱਗੀ ਹੋਈ ਹੈ।

  ਆਪਰੇਸ਼ਨ ਗੰਗਾ ਤਹਿਤ ਹੁਣ ਤੱਕ 20 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਇਸ ਦੌਰਾਨ ਐਤਵਾਰ ਨੂੰ ਕੇਂਦਰੀ ਮੰਤਰੀ ਵੀਕੇ ਸਿੰਘ ਨੇ ਜਾਣਕਾਰੀ ਦਿੱਤੀ ਕਿ ਸੰਕਟਗ੍ਰਸਤ ਦੇਸ਼ 'ਚ ਚਾਰ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋਏ ਹਰਜੋਤ ਸਿੰਘ (Harjot Singh) ਸੋਮਵਾਰ ਸ਼ਾਮ ਨੂੰ ਭਾਰਤ ਪਰਤੇਗਾ।

  ਕੇਂਦਰੀ ਮੰਤਰੀ ਵੀਕੇ ਸਿੰਘ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਹਰਜੋਤ ਸਿੰਘ ਉਹ ਭਾਰਤੀ ਹੈ ਜਿਸ ਨੂੰ ਕੀਵ ਵਿੱਚ ਜੰਗ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ। ਕੀਵ ਛੱਡਣ ਦੀ ਹਫੜਾ-ਦਫੜੀ ਵਿਚ ਉਸ ਦਾ ਪਾਸਪੋਰਟ ਵੀ ਗੁੰਮ ਹੋ ਗਿਆ ਸੀ।

  ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਹਰਜੋਤ ਸਿੰਘ ਭਾਰਤ ਪਹੁੰਚ ਰਹੇ ਹਨ। ਅਸੀਂ ਉਮੀਦ ਕਰਦੇ ਹਾਂ ਕਿ ਘਰ ਦੇ ਭੋਜਨ ਅਤੇ ਦੇਖਭਾਲ ਨਾਲ, ਉਸ ਦੀ ਸਿਹਤ ਜਲਦੀ ਠੀਕ ਹੋ ਜਾਵੇਗੀ।

  ਦੱਸ ਦਈਏ ਕਿ ਮੂਲ ਰੂਪ ਵਿੱਚ ਪੰਜਾਬ ਦਾ ਹਰਜੋਤ ਸਿੰਘ ਕਾਰ ਰਾਹੀਂ ਯੂਕਰੇਨ ਦੀ ਪੱਛਮੀ ਸਰਹੱਦ ਵੱਲ ਜਾ ਰਿਹਾ ਸੀ ਤਾਂ ਜੋ ਉਹ ਭਾਰਤ ਵਾਪਸ ਆ ਸਕੇ। ਇਸ ਦੌਰਾਨ ਉਸ ਨੂੰ ਗੋਲੀ ਲੱਗੀ। ਹਰਜੋਤ ਆਈ.ਟੀ. ਮਾਹਿਰ ਹੈ। ਹਸਪਤਾਲ ਵਿਚ ਹੋਸ਼ ਆਉਣ ਤੋਂ ਬਾਅਦ ਉਸ ਨੇ ਕਿਹਾ ਕਿ ਹੁਣ ਜਦੋਂ ਮੈਨੂੰ ਨਵੀਂ ਜ਼ਿੰਦਗੀ ਮਿਲੀ ਹੈ ਤਾਂ ਮੈਂ ਨਵੀਂ ਸ਼ੁਰੂਆਤ ਕਰਨਾ ਚਾਹਾਂਗਾ।

  Published by:Gurwinder Singh
  First published:

  Tags: Russia Ukraine crisis, Russia-Ukraine News, Ukraine, Ukraine visa