ਕਰਨਾਲ: Haryana News: ਹਰਿਆਣਾ ਪੁਲਿਸ (Haryana Police) ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਹਰਿਆਣਾ ਦੇ ਕਰਨਾਲ (Karnal) ਜ਼ਿਲ੍ਹੇ ਤੋਂ 4 ਸ਼ੱਕੀ ਅੱਤਵਾਦੀਆਂ (Terrorist) ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸ਼ੱਕੀ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਬਰਾਮਦ ਕੀਤੇ ਗਏ ਹਨ। ਅੱਤਵਾਦੀ ਕੰਟੇਨਰ ਵਿਚ ਵੱਡੀ ਮਾਤਰਾ ਵਿਚ ਗੋਲੀਆਂ ਅਤੇ ਬਾਰੂਦ ਲੈ ਕੇ ਜਾ ਰਹੇ ਸਨ। ਪੁਲਿਸ ਮੁਤਾਬਕ ਬਰਾਮਦ ਬਾਰੂਦ ਆਰਡੀਐਕਸ (RDX) ਹੋ ਸਕਦਾ ਹੈ।
ਫਿਲਹਾਲ ਪੁਲਿਸ ਦੀਆਂ ਕਈ ਟੀਮਾਂ ਮਾਮਲੇ ਦੀ ਜਾਂਚ 'ਚ ਜੁਟੀਆਂ ਹੋਈਆਂ ਹਨ। ਪੁਲਿਸ ਮੁਤਾਬਕ ਇਹ ਅੱਤਵਾਦੀ ਕਈ ਥਾਵਾਂ 'ਤੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਸਨ।
ਜਾਣਕਾਰੀ ਮੁਤਾਬਕ 4 ਸ਼ੱਕੀ ਅੱਤਵਾਦੀਆਂ ਕੋਲੋਂ ਬਾਰੂਦ, ਗੋਲੀਆਂ, ਹਥਿਆਰ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸਾਰਿਆਂ ਨੂੰ ਵੀਰਵਾਰ ਸਵੇਰੇ 4 ਵਜੇ ਬਸਤਾਰਾ ਟੋਲ ਪਲਾਜ਼ਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਾਰੇ ਇਨੋਵਾ ਗੱਡੀ ਵਿੱਚ ਜਾ ਰਹੇ ਸਨ। ਮਧੂਬਨ ਥਾਣੇ ਦਾ ਬੰਬ ਨਿਰੋਧਕ ਦਸਤਾ ਮੌਕੇ 'ਤੇ ਮੌਜੂਦ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਇਹ ਸਾਰੇ ਪੰਜਾਬ ਤੋਂ ਦਿੱਲੀ ਜਾ ਰਹੇ ਸਨ ਅਤੇ ਆਈ.ਬੀ ਦੀ ਰਿਪੋਰਟ 'ਤੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।