ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ।
ਦੋਵਾਂ ਨੇਤਾਵਾਂ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਕੀਤੇ। ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮੇਰਾ ਵਿਸ਼ਵਾਸ ਹੈ ਕਿ ਅਗਲੇ 2-3 ਦਿਨਾਂ ਵਿੱਚ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਹੋ ਸਕਦੀ ਹੈ।
ਕਿਸਾਨਾਂ ਦੇ ਵਿਰੋਧ ਦਾ ਹੱਲ ਵਿਚਾਰ ਵਟਾਂਦਰੇ ਰਾਹੀਂ ਲੱਭਿਆ ਜਾਣਾ ਚਾਹੀਦਾ ਹੈ। ਖੱਟਰ ਨੇ ਕਿਹਾ ਕਿ ਜੇਕਰ ਕਿਸਾਨ ਹਾਂ ਜਾਂ ਨਹੀਂ ਵਿੱਚ ਜਵਾਬ ਮੰਗੇ ਬਿਨਾਂ ਅੱਗੇ ਆਉਂਦੇ ਹਨ ਤਾਂ ਸਰਕਾਰ ਗੱਲਬਾਤ ਲਈ ਤਿਆਰ ਹੈ।
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਸ ਮਸਲੇ ਨੂੰ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ। ਕਿਸਾਨਾਂ ਨੂੰ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰਦਿਆਂ 25 ਦਿਨ ਹੋਏ ਹਨ। ਇਕ ਦਿਨ ਪਹਿਲਾਂ, ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਹਰਿਆਣਾ ਦੇ ਰੋਹਤਕ ਵਿਚ ਕਿਸਾਨਾਂ ਦੇ ਸਮਰਥਨ ਵਿਚ ਕੀਤੇ ਗਏ ਇਕ ਪ੍ਰਦਰਸ਼ਨ ਵਿਚ ਹਿੱਸਾ ਲਿਆ ਸੀ। ਧਰਨੇ ਦਾ ਆਯੋਜਨ ਸਰ ਛੋਟੂ ਰਾਮ ਮੰਚ ਦੇ ਮੈਂਬਰਾਂ ਨੇ ਕੀਤਾ। ਬੀਰੇਂਦਰ ਸਿੰਘ ਸਰ ਛੋਟੂ ਰਾਮ ਦਾ ਪੋਤਾ ਹੈ।
Published by: Gurwinder Singh
First published: December 20, 2020, 11:17 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law , Manoharlal Khattar , Modi government