ਹਰਿਆਣਾ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਅਸ਼ੋਕ ਤੰਵਰ ਵੱਲੋਂ ਅਸਤੀਫਾ

News18 Punjab
Updated: October 5, 2019, 3:10 PM IST
share image
ਹਰਿਆਣਾ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਅਸ਼ੋਕ ਤੰਵਰ ਵੱਲੋਂ ਅਸਤੀਫਾ

  • Share this:
  • Facebook share img
  • Twitter share img
  • Linkedin share img
ਹਰਿਆਣਾ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਅੱਜ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਕੁਝ ਦਿਨ ਪਹਿਲਾਂ ਹੀ ਅਸ਼ੋਕ ਤੰਵਰ ਨੇ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਤੋਂ ਅਸਤੀਫਾ ਦਿੱਤਾ ਸੀ। ਟਿਕਟ ਵੰਡ ਨੂੰ ਲੈ ਕੇ ਨਿਰਾਸ਼ ਚੱਲ ਰਹੇ ਅਸ਼ੋਕ ਤੰਵਰ ਨੇ ਹੁਣ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਦਰਅਸਲ, ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਅਸ਼ੋਕ ਤੰਵਰ ਨੂੰ ਟਿਕਟ ਨਹੀਂ ਦਿੱਤੀ ਗਈ ਹੈ। ਅਸ਼ੋਕ ਤੰਵਰ ਆਪਣੇ ਸਮਰਥਕਾਂ ਲਈ 15 ਟਿਕਟਾਂ ਦੀ ਮੰਗ ਕਰ ਰਹੇ ਸਨ, ਪਰ ਜਦੋਂ ਟਿਕਟਾਂ ਦਾ ਐਲਾਨ ਕੀਤਾ ਗਿਆ ਤਾਂ ਤੰਵਰ ਦੇ ਹਿੱਸੇ ਵਿਚ ਇੱਕ ਵੀ ਸੀਟ ਨਹੀਂ ਆਈ। ਇਸ ਤੋਂ ਪਹਿਲਾਂ ਅਸ਼ੋਕ ਤੰਵਰ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖ ਕਿ ਕਿਹਾ ਸੀ ਕਿ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਆਜ਼ਾਦ ਕਰ ਦਿੱਤਾ ਜਾਵੇ ਤੇ ਉਹ ਪਾਰਟੀ ਲਈ ਇੱਕ ਆਮ ਵਰਕਰ ਵਜੋਂ ਕੰਮ ਕਰਨਗੇ।

ਅਸ਼ੋਕ ਤੰਵਰ ਨੇ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਪਾਰਟੀ ਅੰਦਰ ਅਜਿਹੀਆਂ ਤਾਕਤਾਂ ਹਨ ਜਿਨ੍ਹਾਂ ਨੇ ਪਾਰਟੀ ਦਾ ਵਿਰੋਧ ਕੀਤਾ ਅਤੇ ਜ਼ਮੀਨ ‘ਤੇ ਕੰਮ ਕਰਨ ਵਾਲਿਆਂ ਨੂੰ ਰੋਕਿਆ ਗਿਆ।
First published: October 5, 2019, 3:10 PM IST
ਹੋਰ ਪੜ੍ਹੋ
ਅਗਲੀ ਖ਼ਬਰ