ਪਰਾਲੀ ਮਸਲੇ ਦੇ ਹੱਲ ਲਈ ਹਰਿਆਣਾ ਸਰਕਾਰ ਨੇ ਲਿਆ ਵੱਡਾ ਫੈਸਲਾ...

ਪਰਾਲੀ ਮਸਲੇ ਦੇ ਹੱਲ ਲਈ ਹਰਿਆਣਾ ਸਰਕਾਰ ਨੇ ਲਿਆ ਵੱਡਾ ਫੈਸਲਾ...

ਪਰਾਲੀ ਮਸਲੇ ਦੇ ਹੱਲ ਲਈ ਹਰਿਆਣਾ ਸਰਕਾਰ ਨੇ ਲਿਆ ਵੱਡਾ ਫੈਸਲਾ...

  • Share this:
    ਪਰਾਲੀ ਮਾਮਲੇ ਉਤੇ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਹੱਕ ਵਿਚ ਵੱਡਾ ਫੈਸਲਾ ਲਿਆ ਹੈ। ਹਰਿਆਣਾ ਦੀ ਮਨੋਹਰ ਲਾਲ ਖੱਟੜ ਸਰਕਾਰ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਆਰਥਿਕ ਮਦਦ ਦੇਵੇਗੀ। ਸਰਕਾਰ ਵੱਲੋਂ ਕਿਸਾਨਾਂ ਨੂੰ ਪਾਰਲੀ ਦੇ ਨਿਪਟਾਰੇ ਨੂੰ ਲੈ ਕੇ ਇਕ ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਰਕਮ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੀ ਜਾਵੇਗੀ।

    ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਸਰਕਾਰ ਨੇ ਗੈਰ-ਬਾਸਮਤੀ ਫਸਲਾਂ ਅਤੇ ਛੋਟੇ ਕਿਸਾਨਾਂ ਨੂੰ ਮੁਆਵਜਾ ਦੇਣ ਦਾ ਫੈਸਲਾ ਵੀ ਲਿਆ ਹੈ। ਯਾਦ ਰਹੇ ਕਿ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜੇ ਜਾਣਾ ਸਰਕਾਰਾਂ ਲਈ ਵੱਡੀ ਸਿਰਦਰਦੀ ਬਣ ਗਈ ਹੈ।

    ਪਰਾਲੀ ਨੂੰ ਅੱਗ ਲਾਉਣ ਵਾਲੇ ਕਈ ਕਿਸਾਨਾਂ ਦੇ ਚਲਾਨ ਵੀ ਕੀਤੇ ਗਏ ਹਨ। ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਲੱਖਾਂ ਏਕੜ ਜ਼ਮੀਨ 'ਤੇ ਕਣਕ ਅਤੇ ਝੋਨੇ ਦੀ ਖੇਤੀ ਕਰਦੇ ਹਨ। ਝੋਨੇ ਦੀ ਪਰਾਲੀ ਸਾੜਨ ਕਾਰਨ ਹਵਾ ਪ੍ਰਦੂਸ਼ਣ ਸਾਰੀਆਂ ਹੱਦਾਂ ਟੱਪ ਗਿਆ ਹੈ। ਕਿਸਾਨਾਂ ਨੇ ਮਸਲੇ ਦੇ ਹੱਲ਼ ਲਈ ਮੁਆਵਜੇ ਦੀ ਮੰਗ ਕੀਤੀ ਸੀ। ਹਰਿਆਣਾ ਸਰਕਾਰ ਨੇ ਇਸ ਪਾਸੇ ਪਹਿਲਾ ਕਰਦੇ ਹੋਏ ਕਿਸਾਨਾਂ ਨੂੰ ਰਾਹਤ ਦੇਣ ਦਾ ਫੈਸਲਾ ਲਿਆ ਹੈ।
    First published: