ਹਰਿਆਣਾ ਦੇ ਬਹਾਦਰਗੜ੍ਹ ਵਿਚ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਪਿਤਾ ਦੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬੇਟਾ ਗੰਭੀਰ ਜ਼ਖਮੀ ਹੋ ਗਿਆ।
ਇਹ ਹਾਦਸਾ ਬਹਾਦਰਗੜ੍ਹ ਤੋਂ ਲੰਘਦੇ ਨੈਸ਼ਨਲ ਹਾਈਵੇ-9 'ਤੇ ਪਿੰਡ ਕਸਾਰ ਨੇੜੇ ਵਾਪਰਿਆ। ਜ਼ਖ਼ਮੀ ਪੁੱਤਰ ਨੂੰ ਪੀਜੀਆਈ ਰੋਹਤਕ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਾਰ ਚਾਲਕ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਦੂਜੇ ਪਾਸੇ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਸੈਕਟਰ-6 ਥਾਣਾ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਦਿੱਲੀ ਦੇ ਕਿਸ਼ਨਗੰਜ ਦਾ ਰਹਿਣ ਵਾਲਾ 24 ਸਾਲਾ ਰੂਬੇਲ ਰੋਹਤਕ ਸਥਿਤ ਐਮਡੀਯੂ ਤੋਂ ਐਮਐਸਸੀ ਦੀ ਪੜ੍ਹਾਈ ਕਰ ਰਿਹਾ ਹੈ। ਐਤਵਾਰ ਸਵੇਰੇ ਉਹ ਬਾਈਕ 'ਤੇ ਸਵਾਰ ਹੋ ਕੇ ਪ੍ਰੀਖਿਆ ਦੇਣ ਲਈ ਰੋਹਤਕ ਲਈ ਰਵਾਨਾ ਹੋਇਆ।
ਪਿਤਾ ਰਬੇਰੋ ਵੀ ਉਸ ਦੇ ਨਾਲ ਮੋਟਰਸਾਈਕਲ 'ਤੇ ਸਵਾਰ ਸੀ। ਜਦੋਂ ਉਹ ਨੈਸ਼ਨਲ ਹਾਈਵੇਅ 9 'ਤੇ ਪਿੰਡ ਕਸਾਰ ਨੇੜੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਕਾਰ ਨਾਲ ਬਾਈਕ ਦੀ ਟੱਕਰ ਹੋ ਗਈ।
ਇਸ ਦਰਦਨਾਕ ਹਾਦਸੇ 'ਚ ਰਬੇਰੋ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਰੂਬੇਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਕਾਰ ਚਾਲਕ ਸ਼ੁਭਮ ਦੇ ਵੀ ਕਾਫੀ ਸੱਟਾਂ ਲੱਗੀਆਂ। ਉਨ੍ਹਾਂ ਸਾਰਿਆਂ ਨੂੰ ਸ਼ਹਿਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਰਬੇਰੋ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ। ਜਦਕਿ ਦੋਵੇਂ ਜ਼ਖਮੀਆਂ ਨੂੰ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ ਗਿਆ।
ਸੂਚਨਾ ਮਿਲਦੇ ਹੀ ਸੈਕਟਰ-6 ਥਾਣੇ ਦੀ ਪੁਲਿਸ ਨੇ ਹਸਪਤਾਲ ਪਹੁੰਚ ਕੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਲਏ। ਪੁਲਿਸ ਨੇ ਜ਼ਖਮੀ ਰੂਬੇਲ ਦੇ ਬਿਆਨਾਂ 'ਤੇ ਕਾਰ ਚਾਲਕ ਸ਼ੁਭਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Car accident, Road accident