Home /News /national /

ਪਾਣੀਪਤ 'ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਫੱਟਿਆ, ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ 'ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਫੱਟਿਆ, ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ 'ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਫੱਟਿਆ, ਪਰਿਵਾਰ ਦੇ 6 ਲੋਕਾਂ ਦੀ ਮੌਤ

ਪਾਣੀਪਤ 'ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਫੱਟਿਆ, ਪਰਿਵਾਰ ਦੇ 6 ਲੋਕਾਂ ਦੀ ਮੌਤ

ਗੈਸ ਸਿਲੰਡਰ 'ਚ ਅੱਗ ਲੱਗਣ ਕਾਰਨ ਧਮਾਕਾ ਹੋਇਆ। ਸਭ ਕੁਝ ਇੰਨੀ ਜਲਦੀ ਹੋ ਗਿਆ ਕਿ ਘਰ ਦੇ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ। ਸਾਰੇ ਮ੍ਰਿਤਕ ਕਿਰਾਏ 'ਤੇ ਰਹਿੰਦੇ ਸਨ।

  • Share this:

Haryana Cylindcer Blast. ਹਰਿਆਣਾ ਦੇ ਪਾਣੀਪਤ ਦੇ ਤਹਿਸੀਲ ਕੈਂਪ ਇਲਾਕੇ 'ਚ ਬੁੱਧਵਾਰ ਸਵੇਰੇ ਇਕ ਘਰ 'ਚ ਗੈਸ ਸਿਲੰਡਰ ਫੱਟਣ ਕਾਰਨ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਵੇਰੇ ਖਾਣਾ ਤਿਆਰ ਕੀਤਾ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਗੈਸ ਸਿਲੰਡਰ 'ਚ ਅੱਗ ਲੱਗਣ ਕਾਰਨ ਧਮਾਕਾ ਹੋਇਆ। ਸਭ ਕੁਝ ਇੰਨੀ ਜਲਦੀ ਹੋ ਗਿਆ ਕਿ ਘਰ ਦੇ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ। ਸਾਰੇ ਮ੍ਰਿਤਕ ਕਿਰਾਏ 'ਤੇ ਰਹਿੰਦੇ ਸਨ। ਹਾਦਸੇ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ ਅਤੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ।



ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਸਿਲੰਡਰ ਨੂੰ ਅੱਗ ਕਿਵੇਂ ਲੱਗੀ। ਪੁਲਸ ਪੂਰੇ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ। ਪੁਲਿਸ ਮੁਤਾਬਕ ਸਭ ਕੁਝ ਅਚਾਨਕ ਵਾਪਰਿਆ ਜਿਸ ਕਾਰਨ ਪਰਿਵਾਰਕ ਮੈਂਬਰਾਂ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

Published by:Ashish Sharma
First published:

Tags: Blast, Haryana, LPG cylinders