Haryana News: ਅੱਜ ਦੇ ਆਧੁਨਿਕ ਯੁੱਗ ਵਿੱਚ ਵੀ ਦਾਜ ਦਾ ਦੈਂਤ ਆਪਣੇ ਪੈਰ ਪਸਾਰ ਰਿਹਾ ਹੈ। ਝੱਜਰ ਦੇ ਬਾਗ਼ ਪੁਰ ਪਿੰਡ 'ਚ ਦਾਜ ਦੀ ਤੰਗੀ ਤੋਂ ਤੰਗ ਆ ਕੇ ਇੱਕ ਵਿਆਹੁਤਾ ਨੇ ਫਾਹਾ ਲੈ ਲਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪਿਤਾ ਰਾਜੇਸ਼ ਦੇ ਬਿਆਨਾਂ 'ਤੇ ਵਿਆਹੁਤਾ ਦੇ ਪਤੀ ਸਮੇਤ ਸੱਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਲਾਸ਼ ਨੂੰ ਪੋਸਟਮਾਰਟਮ ਲਈ ਝੱਜਰ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜੋਤੀ ਪੁੱਤਰੀ ਰਾਜੇਸ਼ ਵਾਸੀ ਖਰਖੌਦਾ ਦਾ ਵਿਆਹ ਦਸੰਬਰ 2014 ਵਿੱਚ ਝੱਜਰ ਦੇ ਪਿੰਡ ਬਾਗ਼ਪੁਰ ਵਾਸੀ ਅਜੀਤ ਨਾਲ ਹੋਇਆ ਸੀ। ਜੋਤੀ ਦੀਆਂ ਦੋ ਬੇਟੀਆਂ ਵੀ ਹਨ। ਮ੍ਰਿਤਕ ਜੋਤੀ ਦੇ ਪਿਤਾ ਰਾਜੇਸ਼ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਹੈ ਕਿ ਜੋਤੀ ਦੇ ਸਹੁਰੇ ਉਸ ਨੂੰ ਦਾਜ ਲਈ ਲਗਾਤਾਰ ਤੰਗ ਪਰੇਸ਼ਾਨ ਕਰਦੇ ਸਨ ਅਤੇ ਦਾਜ ਦੀ ਮੰਗ ਕੀਤੀ ਜਾਂਦੀ ਸੀ। ਉਸ ਦਾ ਪਤੀ ਅਜੀਤ ਅਤੇ ਸੱਸ ਉਸ ਦੀ ਕੁੱਟਮਾਰ ਕਰਦੇ ਸਨ। ਇਸ ਤੋਂ ਤੰਗ ਆ ਕੇ ਜੋਤੀ ਨੇ ਘਰ ਦੇ ਉਪਰਲੇ ਹਿੱਸੇ 'ਚ ਬਣੇ ਕਮਰੇ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਪੁਲਿਸ ਨੇ ਮ੍ਰਿਤਕਾ ਦੇ ਪਿਤਾ ਰਾਜੇਸ਼ ਦੇ ਬਿਆਨਾਂ 'ਤੇ ਪਤੀ ਅਜੀਤ ਅਤੇ ਸੱਸ ਖ਼ਿਲਾਫ਼ ਦਾਜ ਹੱਤਿਆ ਦਾ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਝੱਜਰ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਜਿੱਥੇ ਕਾਰਵਾਈ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਰਿਸ਼ਤੇਦਾਰਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।