ਮੌਸਮ ਵਿਭਾਗ ਵੱਲੋਂ 18 ਤੋਂ 20 ਜੁਲਾਈ ਤੱਕ ਪੰਜਾਬ, ਹਰਿਆਣਾ ਭਾਰੀ 'ਚ ਮੀਂਹ ਦਾ Alert ਜਾਰੀ

News18 Punjabi | News18 Punjab
Updated: July 16, 2021, 9:02 PM IST
share image
ਮੌਸਮ ਵਿਭਾਗ ਵੱਲੋਂ 18 ਤੋਂ 20 ਜੁਲਾਈ ਤੱਕ ਪੰਜਾਬ, ਹਰਿਆਣਾ ਭਾਰੀ 'ਚ ਮੀਂਹ ਦਾ Alert ਜਾਰੀ
ਮੌਸਮ ਵਿਭਾਗ ਵੱਲੋਂ 18 ਤੋਂ 20 ਜੁਲਾਈ ਤੱਕ ਪੰਜਾਬ, ਹਰਿਆਣਾ ਭਾਰੀ 'ਚ ਮੀਂਹ ਦਾ Alert ਜਾਰੀ

ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਅਨੁਸਾਰ 18 ਤੋਂ 20 ਜੁਲਾਈ ਦੌਰਾਨ ਪੰਜਾਬ, ਹਰਿਆਣਾ ਵਿਚ ਭਾਰੀ ਬਰਸਾਤ ਹੋਵੇਗੀ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ - ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ। ਇਹ ਮੀਂਹ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਵਿਚ ਲੱਗੇ ਕਿਸਾਨਾਂ ਨੂੰ ਕਾਫ਼ੀ ਰਾਹਤ ਦੇਣ ਜਾ ਰਿਹਾ ਹੈ। ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।



ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਅਨੁਸਾਰ 18 ਤੋਂ 20 ਜੁਲਾਈ ਦੌਰਾਨ ਪੰਜਾਬ, ਹਰਿਆਣਾ ਵਿਚ ਭਾਰੀ ਬਰਸਾਤ ਹੋ ਸਕਦੀ ਹੈ। ਪੰਜਾਬ ਦੇ ਕੁਝ ਹਿੱਸਿਆ ਵਿਚ ਪਹਿਲਾਂ ਹਲਕੀ ਬਾਰਸ਼ ਹੋਵੇਗੀ। ਇਸ ਤੋਂ ਬਾਅਦ ਅਗਲੇ 48 ਘੰਟਿਆਂ ਵਿਚ ਪੰਜਾਬ, ਹਰਿਆਣਾ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿਚ 20 ਜੁਲਾਈ ਤੱਕ ਬਾਰਸ਼ ਦੀ ਗਤੀਵਿਧੀ ਵਿਚ ਵਾਧਾ ਹੋਣਾ ਤੈਅ ਹੈ।



ਆਈਐਮਡੀ ਨੇ ਟਵੀਟ ਕੀਤਾ ਕਿ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ 16 ਜੁਲਾਈ ਤੋਂ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਰੁਝਾਨ 17 ਅਤੇ 18 ਜੁਲਾਈ ਤੱਕ ਜਾਰੀ ਹੋ ਸਕਦਾ ਹੈ। ਇਸ ਤੋਂ ਇਲਾਵਾ 16 ਜੁਲਾਈ ਨੂੰ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਬੱਦਲ ਵੀ ਭਾਰੀ ਮੀਂਹ ਪੈਣਗੇ। ਮੌਸਮ ਵਿਭਾਗ ਨੇ ਦੱਸਿਆ ਹੈ ਕਿ 17 ਜੁਲਾਈ ਤੋਂ ਹਰਿਆਣਾ, ਪੰਜਾਬ, ਉੱਤਰੀ ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼ ਅਤੇ ਦੱਖਣੀ ਉੱਤਰ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਹੋਵੇਗੀ। 18 ਜੁਲਾਈ ਨੂੰ ਇਨ੍ਹਾਂ ਹਿੱਸਿਆਂ ਵਿੱਚ ਵੱਧ ਤੋਂ ਵੱਧ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।



ਹਲਕੀ ਤੋਂ ਦਰਮਿਆਨੀ ਬਾਰਸ਼ ਪੱਛਮੀ ਹਿਮਾਲਿਆ, ਪੰਜਾਬ, ਹਰਿਆਣਾ, ਉੱਤਰ-ਪੱਛਮੀ ਉੱਤਰ ਪ੍ਰਦੇਸ਼, ਛੱਤੀਸਗੜ, ਅੰਦਰੂਨੀ ਕਰਨਾਟਕ, ਆਂਧਰਾ ਪ੍ਰਦੇਸ਼ ਦੇ ਉੱਤਰੀ ਤੱਟ ਅਤੇ ਰਾਏਲਸੀਮਾ ਵਿੱਚ ਇੱਕ ਜਾਂ ਦੋ ਥਾਵਾਂ ਤੇ ਹੋ ਸਕਦੀ ਹੈ। ਦਿੱਲੀ, ਰਾਜਸਥਾਨ ਦੇ ਕੁਝ ਹਿੱਸਿਆਂ, ਗੁਜਰਾਤ ਦੇ ਕੁਝ ਹਿੱਸੇ, ਬਿਹਾਰ, ਝਾਰਖੰਡ, ਓਡੀਸ਼ਾ, ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ ਦੇ ਬਾਕੀ ਹਿੱਸੇ ਅਤੇ ਲਕਸ਼ਦੀਪ ਵਿਚ ਹਲਕੀ ਬਾਰਸ਼ ਸੰਭਵ ਹੈ।
Published by: Ashish Sharma
First published: July 16, 2021, 8:08 PM IST
ਹੋਰ ਪੜ੍ਹੋ
ਅਗਲੀ ਖ਼ਬਰ