ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇਕ ਔਰਤ 'ਤੇ ਬਲਾਤਕਾਰ ਦਾ ਝੂਠਾ ਦੋਸ਼ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਹਾਈਕੋਰਟ ਨੇ ਔਰਤ ਦੇ ਮਾਮਲੇ ਨੂੰ ਬੇਇਨਸਾਫ਼ੀ ਦੱਸਦਿਆਂ ਖਾਰਜ ਕਰ ਦਿੱਤਾ। ਇਸ ਦੇ ਨਾਲ ਹੀ ਨੇਤਰਹੀਣ ਬੱਚਿਆਂ ਦੇ ਸਕੂਲ ਵਿੱਚ 50 ਰੁੱਖ ਲਗਾ ਕੇ ਪੰਜ ਸਾਲ ਤੱਕ ਉਨ੍ਹਾਂ ਦੀ ਦੇਖਭਾਲ ਕਰਨ ਅਤੇ ਦੋ ਮਹੀਨੇ ਸੇਵਾ ਕਰਨ ਦੀ ਹਦਾਇਤ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਔਰਤ ਨੇ ਪੈਸਿਆਂ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇੱਕ ਵਿਅਕਤੀ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਵਾਇਆ ਸੀ, ਜੋ ਬਾਅਦ ਵਿੱਚ ਗਲਤ ਨਿਕਲਿਆ। ਹਾਈਕੋਰਟ ਨੇ ਇਸ ਮਾਮਲੇ 'ਚ ਸ਼ਿਕਾਇਤਕਰਤਾ ਅਤੇ ਦੋਸ਼ੀ ਵਿਅਕਤੀ ਵਿਚਕਾਰ ਹੋਏ ਸਮਝੌਤੇ ਦੇ ਆਧਾਰ 'ਤੇ ਬਲਾਤਕਾਰ ਦਾ ਮਾਮਲਾ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਦੇ ਨਾਲ ਹੀ ਅਦਾਲਤ ਨੇ ਮਹਿਲਾ ਦੇ ਆਚਰਣ ਨੂੰ ਗਲਤ ਦੱਸਦੇ ਹੋਏ ਕਿਹਾ ਕਿ ਅਜਿਹੇ ਰੁਝਾਨ ਨੂੰ ਰੋਕਣ ਦੀ ਲੋੜ ਹੈ।
ਅਦਾਲਤ ਨੇ ਇਸ ਕੇਸ ਨੂੰ ਰੱਦ ਕਰਦਿਆਂ ਕਿਹਾ ਕਿ ਪੀੜਤ ਔਰਤ ਦਾ ਵਿਵਹਾਰ ਬਹੁਤ ਹੀ ਅਣਉਚਿਤ ਹੈ। ਔਰਤ ਨੇ ਖੁਦ ਮੰਨਿਆ ਹੈ ਕਿ ਉਹ ਮਾਨਸਿਕ ਪ੍ਰੇਸ਼ਾਨੀ 'ਚੋਂ ਲੰਘ ਰਹੀ ਸੀ, ਜਿਸ ਦੇ ਚੱਲਦਿਆਂ ਗੁੰਮਰਾਹ ਅਤੇ ਗਲਤ ਸਲਾਹ ਦੇ ਆਧਾਰ 'ਤੇ ਦੋਸ਼ੀ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ।
ਦਿੱਲੀ ਹਾਈ ਕੋਰਟ ਦੇ ਜਸਟਿਸ ਜਸਮੀਤ ਸਿੰਘ ਨੇ ਇਸ ਔਰਤ ਨੂੰ ਅਨੁਚਿਤ ਵਿਵਹਾਰ ਅਤੇ ਕਾਨੂੰਨ ਦੀ ਦੁਰਵਰਤੋਂ ਦੇ ਦੋਸ਼ ਵਿੱਚ ਦੋ ਮਹੀਨਿਆਂ ਲਈ ਨੇਤਰਹੀਣ ਬੱਚਿਆਂ ਦੇ ਸਕੂਲ ਵਿੱਚ ਦਿਨ ਵਿੱਚ 3 ਘੰਟੇ, ਹਫ਼ਤੇ ਵਿੱਚ 5 ਦਿਨ ਸੇਵਾ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ 50 ਰੁੱਖ ਲਗਾਉਣ ਅਤੇ ਪੰਜ ਸਾਲ ਤੱਕ ਉਨ੍ਹਾਂ ਦੀ ਦੇਖਭਾਲ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Court, Delhi High Court, Rape