ਧਰਮਸ਼ਾਲਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਵਿੱਚ ਦੇਸ਼ ਭਰ ਦੇ ਮੁੱਖ ਸਕੱਤਰਾਂ ਦੀ ਪਹਿਲੀ ਤਿੰਨ ਰੋਜ਼ਾ ਕੌਮੀ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਧਰਮਸ਼ਾਲਾ ਪੁੱਜੇ ਹਨ। ਇਸ ਦੌਰਾਨ ਪੀਐਮ ਮੋਦੀ ਨੇ ਰੋਡ ਸ਼ੋਅ ਕੱਢਿਆ। ਰੋਡ ਸ਼ੋਅ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਤੋਂ ਸ਼ੁਰੂ ਹੋ ਕੇ ਕੇਸੀਸੀਬੀ ਚੌਕ ਵਿਖੇ ਸਮਾਪਤ ਹੋਇਆ। ਵੱਡੀ ਗਿਣਤੀ ਵਿੱਚ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਪੀਐਮ ਮੋਦੀ ਦਾ ਸਵਾਗਤ ਕੀਤਾ। ਰੋਡ ਸ਼ੋਅ ਦੌਰਾਨ ਸੜਕ ਕਿਨਾਰੇ ਖੜ੍ਹੇ ਸੈਂਕੜੇ ਲੋਕ ਪੀਐਮ ’ਤੇ ਗੁਲਾਬ ਦੀਆਂ ਫੁੱਲਾਂ ਦੀ ਵਰਖਾ ਕਰਦੇ ਰਹੇ ਅਤੇ ਪੀਐਮ ਨੇ ਗੱਡੀ ਵਿੱਚੋਂ ਹੱਥ ਹਿਲਾ ਕੇ ਲੋਕਾਂ ਦਾ ਧੰਨਵਾਦ ਵੀ ਕੀਤਾ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੈਲੀਕਾਪਟਰ ਸਿੰਥੈਟਿਕ ਟਰੈਕ ਮੈਦਾਨ ਧਰਮਸ਼ਾਲਾ ਵਿਖੇ ਉਤਰਿਆ। ਸੀਐਮ ਜੈ ਰਾਮ ਠਾਕੁਰ ਨੇ ਹਿਮਾਚਲੀ ਟੋਪੀ ਅਤੇ ਮਫਲਰ ਭੇਂਟ ਕਰਕੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਇਸ ਦੌਰਾਨ ਰਾਜ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਵੀ ਮੌਜੂਦ ਸਨ ਅਤੇ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਸਿੱਧੇ ਰੋਡ ਸ਼ੋਅ ਵਿੱਚ ਪੁੱਜੇ।
ਕਾਬਲੇਗੌਰ ਹੈ ਕਿ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ-2047' ਰੋਡਮੈਪ 'ਤੇ ਇੱਕ ਵਿਸ਼ੇਸ਼ ਸੈਸ਼ਨ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ (ਐਚਪੀਸੀਏ) ਸਟੇਡੀਅਮ ਧਰਮਸ਼ਾਲਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਮੁੱਖ ਸਕੱਤਰਾਂ ਦੀ ਕਾਨਫਰੰਸ ਵਿੱਚ ਹੋਵੇਗਾ। ਪੀਐਮ ਮੋਦੀ ਵੀਰਵਾਰ ਨੂੰ ਧਰਮਸ਼ਾਲਾ ਵਿੱਚ ਰੁਕਣਗੇ। ਇਸ ਦੌਰਾਨ ਸੁਰੱਖਿਆ ਵਿਵਸਥਾ ਨੂੰ ਚੁਸਤ-ਦਰੁਸਤ ਕੀਤਾ ਗਿਆ ਹੈ।
ਇਹ ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧਰਮਸ਼ਾਲਾ ਦੌਰੇ ਤੋਂ ਪਹਿਲਾਂ ਕਾਂਗੜਾ ਦੇ ਗੱਗਲ ਚੌਕ 'ਤੇ ਨੌਜਵਾਨਾਂ ਨੇ ਕਾਫੀ ਹੰਗਾਮਾ ਕੀਤਾ। ਇੱਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਗੱਗੋਵਾਲ ਚੌਕ ਵਿੱਚ ਪੁਲੀਸ ਨਾਲ ਨੌਜਵਾਨਾਂ ਦੀ ਹੱਥੋਪਾਈ ਵੀ ਹੋਈ। ਇਸ ਦੇ ਨਾਲ ਹੀ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਾਣਕਾਰੀ ਮੁਤਾਬਕ ਨੌਜਵਾਨਾਂ ਦਾ ਗਰੁੱਪ ਪ੍ਰਧਾਨ ਮੰਤਰੀ ਦੇ ਧਰਮਸ਼ਾਲਾ ਦੌਰੇ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਜਾ ਰਿਹਾ ਸੀ। ਪਰ ਪੁਲੀਸ ਨੇ ਉਨ੍ਹਾਂ ਨੂੰ ਧਰਮਸ਼ਾਲਾ ਤੋਂ 20 ਕਿਲੋਮੀਟਰ ਦੂਰ ਗੱਗਲ ਚੌਕ ਵਿੱਚ ਰੋਕ ਲਿਆ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।