ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਿਰੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਿਸ਼ਟਾਚਾਰ ਭੇਂਟ ਕਰਾਰ ਦਿੱਤਾ। ਮੁੱਖ ਮੰਤਰੀ ਨੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਚਰਚਾ ਕੀਤੀ ਅਤੇ ਇਨ੍ਹਾਂ ਵਿਕਾਸ ਕੰਮਾਂ ਨੂੰ ਗਤੀ ਦੇਣ ਲਈ ਕੇਂਦਰ ਸਰਕਾਰ ਤੋਂ ਉਦਾਰ ਸਹਾਇਤਾ ਲਈ ਅਪੀਲ ਕੀਤੀ।
I have invited him to Himachal. It was a formal meeting after I took charge as CM. Home Minister has assured that he will cooperate with Himachal govt for smooth functioning of the state: Himachal Pradesh CM Sukhuvinder Singh Sukhu after meeting Union Home Minister Amit Shah pic.twitter.com/yDQIa4Qfhs
— ANI (@ANI) January 24, 2023
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਭਰੋਸਾ ਦਿੱਤਾ ਕਿ ਸੂਬਾ ਹਿਮਾਚਲ ਪ੍ਰਦੇਸ਼ ਸਰਕਾਰ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀ ਲਿਆਉਣ ਦੇ ਮਕਸਦ ਦੇ ਨਾਲ ਕੇਂਦਰ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਗਤੀ ਸ਼ਕਤੀ ਯੋਜਨਾ ਅਤੇ ਰੋਪਵੇਅ ਦੇ ਨਿਰਮਾਣ ਲਈ ਵਰਤਮਾਲਾ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਪ੍ਰਾਜੈਕਟਾਂ ਨਾਲ ਸੂਬੇ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਹੋਵੇਗਾ। ਇੱਕ ਬਿਆਨ ਦੇ ਮੁਤਾਬਕ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਤੋਂ ਇਲਾਵਾ ਸੰਪਰਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਉੱਤੇ ਕੇਂਦਰਿਤ ਹੈ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪ੍ਰਧਾਨ ਮੰਤਰੀ ਨੂੰ ਯਾਦਗਾਰੀ ਚਿੰਨ੍ਹ, ਹਿਮਾਚਲੀ ਸ਼ਾਲ ਅਤੇ ਟੋਪੀ ਦੇ ਕੇ ਸਨਮਾਨਿਤ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦਾ ਮੁੱਖ ਮੰਤਰੀ ਬਣਨ ’ਤੇ ਵਧਾਈ ਦਿੱਤੀ ਅਤੇ ਸੂਬੇ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, Cm Sukhwinder Singh Sukhu, Congress, Himachal, PM Narendra Modi