Himachal Assembly Election 2022: ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੂਬੇ ਦੇ ਕੁੱਲ 7884 ਪੋਲਿੰਗ ਸਟੇਸ਼ਨਾਂ 'ਤੇ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵਿਧਾਨ ਸਭਾ ਚੋਣਾਂ ਲੜ ਰਹੇ 412 ਉਮੀਦਵਾਰਾਂ ਦੀ ਕਿਸਮਤ ਈਵੀਐਮ 'ਚ ਸੀਲ ਹੋ ਜਾਵੇਗੀ। ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਕੁੱਲ 55,92,828 ਵੋਟਰ ਹਨ। ਇਨ੍ਹਾਂ ਵਿੱਚੋਂ 28,54,945 ਪੁਰਸ਼ ਅਤੇ 27,37,845 ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ 38 ਟਰਾਂਸਜੈਂਡਰ ਵੋਟਰ ਵੀ ਹਨ।
ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਸਾਲ 2017 ਵਿੱਚ 75.57 ਫੀਸਦੀ ਵੋਟਿੰਗ ਹੋਈ ਸੀ। ਇਸ ਪਹਾੜੀ ਰਾਜ ਵਿੱਚ ਹੁਣ ਤੱਕ ਦਾ ਰੁਝਾਨ ਇਹ ਹੈ ਕਿ ਹਰ ਚੋਣ ਵਿੱਚ ਸਰਕਾਰ ਬਦਲਦੀ ਹੈ। ਯਾਨੀ ਸੱਤਾਧਾਰੀ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਸੇ ਲਈ ਚੋਣ ਪ੍ਰਚਾਰ ਵਿੱਚ ਭਾਜਪਾ ਨੇ ਨਵਾਂ ਨਾਅਰਾ ਦਿੱਤਾ ਕਿ ‘ਰਾਜ ਨਹੀਂ, ਰਿਵਾਜ ਬਦਲੇਗਾ’ ਭਾਵ ਸਰਕਾਰ ਨਹੀਂ, ਪੁਰਾਣੀ ਰਵਾਇਤ ਬਦਲੇਗੀ।
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ। 68 ਵਿਧਾਨ ਸਭਾ ਸੀਟਾਂ ਲਈ ਸ਼ਨੀਵਾਰ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ ਅੱਠ ਵਜੇ ਤੋਂ ਹੀ ਲੋਕ ਆਪਣੀ ਵੋਟ ਪਾਉਣ ਲਈ ਵੋਟਿੰਗ ਕੇਂਦਰਾਂ 'ਤੇ ਪਹੁੰਚ ਗਏ ਹਨ। ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਦੇ ਨਾਲ ਹੀ ਸੂਬੇ ਦੇ ਸੀਐਮ ਜੈ ਰਾਮ ਠਾਕੁਰ ਨੇ ਵੋਟਿੰਗ ਤੋਂ ਪਹਿਲਾਂ ਮੰਡੀ ਦੇ ਸਰਜ ਸਥਿਤ ਸਥਾਨਕ ਮੰਦਰ 'ਚ ਪੂਜਾ ਅਰਚਨਾ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Election commission, Himachal, Himachal Election, National news