ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ 12 ਨਵੰਬਰ ਨੂੰ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਜਾਰੀ ਹੈ ।ਗਿਣਤੀ ਦੌਰਾਨ ਭਾਜਪਾ ਅਤੇ ਕਾਂਗਰਸ ਦੇ ਵਿਚਾਲੇ ਫਸਵਾਂ ਮੁਕਾਬਲਾ ਚੱਲ ਰਿਹਾ ਹੈ।ਹਾਲਾਂਕਿ ਪੋਸਟਲ ਬੈਲਟ ਦੀ ਗਿਣਤੀ ਪੂਰੀ ਕੀਤੀ ਜਾ ਚੁੱਕੀ ਹੈੈ।ਜਿਸ ਤੋਂ ਬਾਅਦ ਈ. ਵੀ. ਐੱਮ. ’ਚ ਦਰਜ ਵੋਟਾਂ ਦੀ ਗਿਣਤੀ ਜਾਰੀ ਹੈ ਇਸ ਗਿਣਤੀ ਵਿੱਚ ਕਦੇ ਭਾਜਪਾ ਕਦੇ ਕਾਂਗਰਸ ਅੱਗੇ ਨਜ਼ਰ ਆ ਰਹੀ ਹੈ।ਕਾਂਗਰਸ ਅਤੇ ਭਾਜਪਾ ਵਿੱਚ ਜਾਰੀ ਫਸਵੀਂ ਟੱਕਰ ਵਿਚਾਲੇ ਰੁਝਾਨਾਂ ਦੇ ਵਿੱਚ ਕਾਂਗਰਸ ਨੇ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ।ਕਿਉਂਕਿ ਰੁਝਾਨਾਂ ਦੇ ਵਿੱਚ ਕਾਂਗਰਸ 39 ਅਤੇ ਭਾਜਪਾ 26 ਸੀਟਾਂ ਉੱਤੇ ਅੱਗੇ ਚੱਲ ਰਹੀ ਹੈ।
ਇਸ ਗਿਣਤੀ ਵਿਚਾਲੇ ਭਾਜਪਾ ਨੇ 5 ਸੀਟਾਂ ਦੇ ਉੱਪਰ ਜਿੱਤ ਹਾਸਲ ਕਰ ਲਈ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸੇਰਾਜ ਤੋਂ ਕਾਂਗਰਸ ਦੇ ਚੇਤਰਾਮ ਠਾਕੁਰ ਨੂੰ 20 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ।ਇਸ ਦੇ ਨਾਲ ਹੀ ਮੰਡੀ ਜ਼ਿਲ੍ਹੇ ਦੀ ਸੁੰਦਰਨਗਰ ਸੀਟ ਤੋਂ ਭਾਜਪਾ ਦੇ ਰਾਕੇਸ਼ ਜਾਮਵਾਲ ਨੇ ਕਾਂਗਰਸ ਦੇ ਸੋਹਨ ਲਾਲ ਠਾਕੁਰ ਨੂੰ 8,125 ਵੋਟਾਂ ਨਾਲ ਹਰਾ ਦਿੱਤਾ ਹੈ।
ਤੁਹਾਨੂੰ ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਦੇ ਲਈ ਬੀਤੀ 12 ਨਵੰਬਰ ਨੂੰ ਵੋਟਾਂ ਪਾਈਆਂ ਗਈਆਂ ਸਨ। ਇਨ੍ਹਾਂ ਚੋਣਾਂ ਦੌਰਾਨ 412 ਉਮੀਦਵਾਰਾਂ ਦੀ ਸਿਆਸੀ ਕਿਸਮਤ ਈ.ਵੀ.ਐੱਮ. ਦੇ ਵਿੱਚ ਬੰਦ ਹੋ ਗਈ ਸੀ। ਹਿਮਾਚਲ ਪ੍ਰਦੇਸ਼ ਦੇ ਇਸ ਚੋਣ ਦੰਗਲ ਦੇ ਵਿੱਚ ਭਾਜਪਾ ਅਤੇ ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ, ਮਾਕਸਵਾਦੀ ਕਮਿਊਨਿਸਟ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਕਈ ਆਜ਼ਾਦ ਉਮੀਦਵਾਰ ਮੈਦਾਨ ਦੇ ਵਿੱਚ ਹਨ। ਜ਼ਿਕਰਯੋਗ ਹੈ ਕਿ ਇਸ ਵਾਰ ਵਿਧਾਨ ਸਭਾ ਚੋਣਾਂ ’ਚ 76.6 ਫ਼ੀਸਦੀ ਵੋਟਾਂ ਪਈਆਂ ਸਨ।ਕੁੱਝ ਹੀ ਸਮੇਂ ਵਿੱਚ ਇਹ ਸਾਫ ਹੋ ਜਾਵੇਗਾ ਕਿ ਇਨ੍ਹਾਂ ਚੋਣਾਂ ਵਿੱਚ ਕਿਸ ਪਾਰਟੀ ਦੀ ਜਿੱਤ ਹੁੰਦੀ ਹੈ ਕੀ ਕਾਂਗਰਸ ਦੀ ਸੱੱਤਾ ਵਿੱਚ ਵਾਪਸੀ ਹੋਵੇਗੀ ਜਾਂ ਫਿਰ ਭਾਜਪਾ ਮੁੜ ਹਿਮਾਚਲ ਪ੍ਰਦੇਸ਼ ਦੇ ਵਿੱਚ ਸਰਕਾਰ ਬਣਾਉਣ ਵਿੱਚ ਕਾਮਯਾਬ ਹੁੰਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, BJP, Congress, Himachal, Himachal Election