ਸ਼ਿਮਲਾ: ਮਾਨਸੂਨ ਦੀ ਭਾਰੀ ਮੀਂਹ ਦੀ ਮਾਰ ਦਾ ਸਾਹਮਣਾ ਕਰ ਰਹੇ ਹਿਮਾਚਲ ਪ੍ਰਦੇਸ਼ 'ਚ ਅੱਜ ਤੋਂ 3 ਦਿਨ ਮੌਸਮ ਦੇ ਲਿਹਾਜ਼ ਨਾਲ ਭਾਰੀ ਪੈਣ ਜਾ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ 'ਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸਮੂਹ ਲੋਕਾਂ ਨੂੰ ਨਦੀਆਂ-ਨਾਲਿਆਂ ਦੇ ਕੰਢਿਆਂ 'ਤੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਨੇ ਹਿਮਾਚਲ ਦੇ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।
ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ 24, 25 ਅਤੇ 26 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ 'ਚ 29 ਅਗਸਤ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਕਸੌਲੀ ਵਿੱਚ 18.0 ਮਿਲੀਮੀਟਰ ਅਤੇ ਧਰਮਸ਼ਾਲਾ ਵਿੱਚ 11.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਦਿਨਾਂ ਵਿੱਚ ਹੋਈ ਬਾਰਿਸ਼ ਕਾਰਨ 89 ਸੜਕਾਂ ਅਜੇ ਵੀ ਬੰਦ ਹਨ। ਇਸ ਦੇ ਨਾਲ ਹੀ ਬਿਜਲੀ ਦੇ 86 ਟਰਾਂਸਫਾਰਮਰ ਵੀ ਠੱਪ ਪਏ ਹਨ ਅਤੇ ਕਈ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਪੈਦਾ ਹੋ ਗਈ ਹੈ।
ਭਾਰੀ ਮੀਂਹ ਕਾਰਨ ਇਕੱਲੇ ਚੰਬਾ ਵਿੱਚ 85 ਜਲ ਪ੍ਰਾਜੈਕਟ ਪ੍ਰਭਾਵਿਤ ਹੋਏ ਹਨ, ਜਿਸ ਕਾਰਨ ਚੰਬਾ, ਮੰਡੀ ਅਤੇ ਕਾਂਗੜਾ ਵਿੱਚ ਲੋਕਾਂ ਨੂੰ ਪਾਣੀ ਦੀ ਸਮੱਸਿਆ ਆ ਰਹੀ ਹੈ। ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਕਈ ਥਾਵਾਂ 'ਤੇ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੌਰਾਨ ਮਰਨ ਵਾਲਿਆਂ ਦੀ ਗਿਣਤੀ 254 ਤੱਕ ਪਹੁੰਚ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Himachal, Monsoon, National news, Rain