
ਸ਼੍ਰੀਨਗਰ ਵਿੱਚ ਭਾਜਪਾ ਨੇਤਾ ਅਨਵਰ ਖਾਨ ਦੇ ਘਰ ‘ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ
ਸ੍ਰੀਨਗਰ- ਜੰਮੂ-ਕਸ਼ਮੀਰ (Jammu Kashmir) ਦੇ ਸ੍ਰੀਨਗਰ (Srinagar) ਵਿੱਚ ਇੱਕ ਵਾਰ ਫਿਰ ਭਾਜਪਾ ਨੇਤਾ (BJP) ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਅੱਤਵਾਦੀਆਂ ਨੇ ਵੀਰਵਾਰ ਸਵੇਰੇ ਸ੍ਰੀਨਗਰ ਦੇ ਨੌਗਾਮ ਵਿਚ ਰਹਿਣ ਵਾਲੇ ਭਾਜਪਾ ਨੇਤਾ ਅਨਵਰ ਖਾਨ (Anwar Khan) ਦੇ ਘਰ 'ਤੇ ਹਮਲਾ ਕੀਤਾ। ਇਸ ਹਮਲੇ ਵਿੱਚ ਇੱਕ ਸੁਰੱਖਿਆ ਮੁਲਾਜ਼ਮ ਜ਼ਖਮੀ ਹੋ ਗਿਆ ਸੀ, ਜਿਸਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਹਮਲੇ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ ਹਨ ਅਤੇ ਪੂਰੇ ਖੇਤਰ ਨੂੰ ਘੇਰ ਲਿਆ ਹੈ। ਇਸ ਦੇ ਨਾਲ ਹੀ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਭਾਜਪਾ ਨੇਤਾ ਅਨਵਰ ਖਾਨ ਦੇ ਘਰ 'ਤੇ ਹੋਏ ਅੱਤਵਾਦੀ ਹਮਲੇ ਕਾਰਨ ਖੇਤਰ ਵਿਚ ਦਹਿਸ਼ਤ ਫੈਲ ਗਈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਬਾਰਾਮੂਲਾ ਜ਼ਿਲੇ ਦੀ ਸੋਪੋਰ ਮਿਊਂਸਪੈਲਟੀ ‘ਤੇ ਅੱਤਵਾਦੀ ਹਮਲਾ ਹੋਇਆ ਸੀ। ਇਸ ਅੱਤਵਾਦੀ ਹਮਲੇ ਵਿੱਚ ਜ਼ਖਮੀ ਇੱਕ ਕੌਂਸਲਰ ਦੀ ਮੰਗਲਵਾਰ ਨੂੰ ਹਸਪਤਾਲ ਵਿੱਚ ਮੌਤ ਹੋ ਗਈ। ਪੁਲਿਸ ਨੇ ਮੰਗਲਵਾਰ ਨੂੰ ਦੱਸਿਆ ਸੀ ਕਿ ਇਸਦੇ ਨਾਲ ਹੀ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ ਹੈ।
ਇਹ ਹਮਲਾ ਸੋਮਵਾਰ ਨੂੰ ਹੋਇਆ ਜਿਸ ਵਿਚ ਇਕ ਹੋਰ ਕੌਂਸਲਰ ਰਿਆਜ਼ ਅਹਿਮਦ ਅਤੇ ਉਸ ਦੇ ਨਿੱਜੀ ਸੁਰੱਖਿਆ ਗਾਰਡ ਸ਼ਫਕਤ ਅਹਿਮਦ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸ਼ਮਸੁਦੀਨ ਪੀਰ ਦੀ ਅੱਜ ਸਵੇਰੇ ਮੌਤ ਹੋ ਗਈ। ਘਟਨਾ ਦੇ ਸਿਲਸਿਲੇ 'ਚ ਅੱਤਵਾਦੀਆਂ ਦੀ ਮਦਦ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਸ਼ਮੀਰ ਜ਼ੋਨ ਦੇ ਇੰਸਪੈਕਟਰ ਜਨਰਲ ਪੁਲਿਸ ਵਿਜੇ ਕੁਮਾਰ ਨੇ ਸੋਮਵਾਰ ਨੂੰ ਹਮਲੇ ਵਾਲੀ ਜਗ੍ਹਾ ਦਾ ਦੌਰਾ ਕੀਤਾ।
ਉਸਨੇ ਕਿਹਾ ਸੀ ਕਿ ਫੜੇ ਗਏ ਵਿਅਕਤੀ ਨੇ ਖੁਲਾਸਾ ਕੀਤਾ ਹੈ ਕਿ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਉਸ ਦੇ ਘਰ ਆਏ ਸਨ ਅਤੇ ਹਮਲੇ ਦੀ ਯੋਜਨਾ ਬਣਾਈ ਸੀ। ਉਸ ਨੇ ਕਿਹਾ ਸੀ ਕਿ ਮੁਲਾਕਾਤ ਬਾਰੇ ਪੁਲਿਸ ਨੂੰ ਸੂਚਿਤ ਨਹੀਂ ਕੀਤਾ ਗਿਆ ਸੀ, ਇਸ ਲਈ ਸੁਰੱਖਿਆ ਬਲਾਂ ਦੀ ਕੋਈ ਵਾਧੂ ਤਾਇਨਾਤੀ ਨਹੀਂ ਕੀਤੀ ਗਈ ਸੀ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।