• Home
  • »
  • News
  • »
  • national
  • »
  • HOW WILL THE GOVERNMENT SAVE THE PEOPLE WHICH COULD NOT SAVE VIDHAN SABHA SISODIA

ਖ਼ਾਲਿਸਤਾਨੀ ਪੋਸਟਰ: ਜਿਹੜੀ ਸਰਕਾਰ ਵਿਧਾਨ ਸਭਾ ਨਾ ਬਚਾਅ ਸਕੀ ਉਹ ਲੋਕਾਂ ਨੂੰ ਕਿਵੇਂ ਬਚਾਏਗੀ: ਸਿਸੋਦੀਆ

(ਪੀਟੀਆਈ ਫਾਈਲ ਫੋਟੋ)

  • Share this:
    ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ ਤਪੋਵਨ ਸਥਿਤ ਰਾਜ ਵਿਧਾਨ ਸਭਾ ਦੇ ਗੇਟ ’ਤੇ ਖ਼ਾਲਿਸਤਾਨ ਦੇ ਬੈਨਰ ਟੰਗ ਦਿੱਤੇ ਤੇ ਕੰਧ ’ਤੇ ਪੰਜਾਬੀ ’ਚ ਖ਼ਾਲਿਸਤਾਨ ਲਿਖ ਦਿੱਤਾ ਗਿਆ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਨ੍ਹਾਂ ਝੰਡਿਆਂ ਨੂੰ ਉਤਾਰ ਦਿੱਤਾ।

    ਉਧਰ, ਇਸ ਮਾਮਲੇ ਉਤੇ ਵਿਰੋਧੀ ਧਿਰਾਂ ਨੇ ਭਾਜਪਾ ਸਰਕਾਰ ਨੂੰ ਘੇਰ ਲਿਆ ਹੈ। ਆਮ ਆਦਮੀ ਪਾਰਟੀ (ਆਪ) ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੁੱਖ ਗੇਟ 'ਤੇ ਖਾਲਿਸਤਾਨ ਦੇ ਬੈਨਰ ਲਾਉਣ ਦੇ ਮਾਮਲੇ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਕੌਮੀ ਸੁਰੱਖਿਆ ਮਾਮਲੇ ’ਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਹੈ।

    ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ, ‘ਪੂਰੀ ਭਾਜਪਾ ਇੱਕ ਗੁੰਡੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉੱਥੇ ਖਾਲਿਸਤਾਨੀ ਝੰਡੇ ਲਾ ਕੇ ਚਲੇ ਗਏ, ਜਿਹੜੀ ਸਰਕਾਰ ਵਿਧਾਨ ਸਭਾ ਨੂੰ ਨਹੀਂ ਬਚਾ ਸਕਦੀ, ਉਹ ਲੋਕਾਂ ਨੂੰ ਕਿਵੇਂ ਬਚਾਏਗੀ। ਇਹ ਹਿਮਾਚਲ ਦੇ ਇੱਜ਼ਤ ਸਵਾਲ ਹੈ, ਦੇਸ਼ ਦੀ ਸੁਰੱਖਿਆ ਦਾ ਮਾਮਲਾ ਹੈ। ਭਾਜਪਾ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।’


    ਹਿਮਾਚਲ ਦੇ ਮੁੱਖ ਮੰਤਰੀ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ ਜਾਂ ਕੇਂਦਰ ਸਰਕਾਰ ਨੂੰ ਜੈ ਰਾਮ ਠਾਕੁਰ ਸਰਕਾਰ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ।

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ ਤੇ ਸ਼ਰਾਰਤੀ ਅਨਸਰਾਂ ਖਿਲਾਫ ਸਖਤੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- 'ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟ 'ਤੇ ਖਾਲਿਸਤਾਨ ਦੇ ਝੰਡੇ ਲਗਾਉਣ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਾ ਹਾਂ।

    ਇਹ ਸ਼ਰਾਰਤੀ ਅਨਸਰਾਂ ਦੀਆਂ ਕਾਰਵਾਈਆਂ ਹਨ ਜੋ ਸਾਡੇ ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। @CMOFFICEHP ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ।''
    Published by:Gurwinder Singh
    First published: