ਹੈਦਰਾਬਾਦ ਦੀ ਮਹਿੰਦਰਾ ਯੂਨੀਵਰਸਿਟੀ ਵਿੱਚ ਰੈਗਿੰਗ ਦਾ ਇੱਕ ਹੋਰ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ 'ਤੇ ਰੈਗਿੰਗ ਦੀ ਇਕ ਕਥਿਤ ਵੀਡੀਓ ਵਾਇਰਲ ਹੋਈ ਹੈ, ਜਿਸ 'ਚ ਤੇਲੰਗਾਨਾ ਭਾਜਪਾ ਦੇ ਸੂਬਾ ਪ੍ਰਧਾਨ ਬੰਦੀ ਸੰਜੇ ਕੁਮਾਰ ਦਾ ਪੁੱਤਰ ਬੰਦੀ ਸਾਈਂ ਭਾਗੀਰਥ ਆਪਣੇ ਦੋਸਤਾਂ ਨਾਲ ਇਕ ਜੂਨੀਅਰ ਵਿਦਿਆਰਥੀ ਨਾਲ ਰੈਗਿੰਗ ਕਰਦਾ ਨਜ਼ਰ ਆ ਰਿਹਾ ਹੈ।
ਹਾਲਾਂਕਿ ਕਥਿਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਾਈਂ ਭਾਗੀਰਥ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਡੁੰਡੀਗਲ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ।
Ragging & assaulting case of @BJP4Telangana president @bandisanjay_bjp ’s son. Hitting, kicking & abusing his colleague student at university!
The student is now hospitalised. Will Mr @JPNadda dare to comment on this? pic.twitter.com/3B8F9E8wZF
— YSR (@ysathishreddy) January 17, 2023
ਤੇਲੰਗਾਨਾ ਭਾਜਪਾ ਪ੍ਰਧਾਨ ਦੇ ਬੇਟੇ ਦੇ ਖਿਲਾਫ ਮੰਗਲਵਾਰ ਨੂੰ ਇੱਕ ਵਿਦਿਆਰਥੀ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਭਾਜਪਾ ਪ੍ਰਧਾਨ ਦਾ ਬੇਟਾ ਇੰਜੀਨੀਅਰਿੰਗ ਦੇ ਪਹਿਲੇ ਸਾਲ ਦਾ ਵਿਦਿਆਰਥੀ ਹੈ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ ਜਿਸ ਵਿੱਚ ਇੱਕ ਨੌਜਵਾਨ ਦੂਜੇ ਨੂੰ ਕਥਿਤ ਤੌਰ 'ਤੇ ਥੱਪੜ ਮਾਰ ਰਿਹਾ ਹੈ।
ਰੈਗਿੰਗ ਦੇ ਇਸ ਸਨਸਨੀਖੇਜ਼ ਮਾਮਲੇ 'ਚ ਪੁਲਿਸ ਨੇ ਭਾਜਪਾ ਦੇ ਸੂਬਾ ਪ੍ਰਧਾਨ ਦੇ ਪੁੱਤਰ ਸੰਜੇ ਕੁਮਾਰ ਅਤੇ ਹੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਇਨ੍ਹੀਂ ਦਿਨੀਂ ਛੁੱਟੀ ਹੋਣ ਕਾਰਨ ਹੋਸਟਲ ਬੰਦ ਹੈ ਅਤੇ ਵਿਦਿਆਰਥੀਆਂ ਦੇ ਵਾਪਸ ਆਉਣ ਤੋਂ ਬਾਅਦ ਘਟਨਾ ਦਾ ਸਮਾਂ ਪੁੱਛਗਿੱਛ ਤੋਂ ਬਾਅਦ ਪਤਾ ਲੱਗੇਗਾ।
ਬੰਦੀ ਸੰਜੇ ਦਾ ਬੇਟਾ ਪਿਛਲੇ ਸਮੇਂ ਵਿੱਚ ਕਈ ਵਿਵਾਦਾਂ ਵਿੱਚ ਫਸਿਆ ਰਿਹਾ ਹੈ, ਜਿਸ ਵਿੱਚ ਦਿੱਲੀ ਵਿੱਚ ਪੜ੍ਹਦੇ ਸਮੇਂ ਦੀ ਇੱਕ ਘਟਨਾ ਵੀ ਸ਼ਾਮਲ ਹੈ, ਜਿੱਥੇ ਉਸ ਨੂੰ ਇਸੇ ਤਰ੍ਹਾਂ ਦੇ ਵਿਵਹਾਰ ਲਈ ਕਾਲਜ ਵਿੱਚੋਂ ਕੱਢ ਦਿੱਤਾ ਗਿਆ ਸੀ।
ਵਾਇਰਲ ਵੀਡੀਓ 'ਚ ਭਾਗੀਰਥ ਕਥਿਤ ਤੌਰ 'ਤੇ ਸ਼੍ਰੀ ਰਾਮ ਨਾਮ ਦੇ ਵਿਦਿਆਰਥੀ ਨੂੰ ਗਾਲ੍ਹਾਂ ਕੱਢਦਾ ਅਤੇ ਕੁੱਟਦਾ ਨਜ਼ਰ ਆ ਰਿਹਾ ਹੈ। ਇਸ ਲੜਾਈ ਵਿੱਚ ਇੱਕ ਵਿਦਿਆਰਥੀ ਜ਼ਖ਼ਮੀ ਹੋ ਗਿਆ ਹੈ। ਬੰਦੀ ਸੰਜੇ ਦਾ ਪੁੱਤਰ ਸਾਈਂ ਭਾਗੀਰਥ ਇਸੇ ਯੂਨੀਵਰਸਿਟੀ ਵਿੱਚ ਕਾਨੂੰਨ ਦੀ ਪੜ੍ਹਾਈ ਕਰ ਰਿਹਾ ਹੈ। ਦੋਸ਼ ਹੈ ਕਿ ਉਸ ਨੇ ਨਾ ਸਿਰਫ ਵਿਦਿਆਰਥੀ ਦੀ ਕੁੱਟਮਾਰ ਕੀਤੀ, ਸਗੋਂ ਗਾਲੀ-ਗਲੋਚ ਵੀ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Viral news, Viral video