ਹੈਦਰਾਬਾਦ : ਹੈਦਰਾਬਾਦ ਵਿੱਚ ਪੁਲਿਸ ਨੇ ਇੱਕ ਵੱਡੀ ਰੇਵ ਪਾਰਟੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਮੁਤਾਬਕ 142 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜਿਨ੍ਹਾਂ 'ਚ ਕਈ ਵੱਡੀਆਂ ਹਸਤੀਆਂ ਵੀ ਸ਼ਾਮਲ ਹਨ। ਪੁਲਿਸ ਨੇ ਐਤਵਾਰ ਤੜਕੇ ਹੈਦਰਾਬਾਦ ਦੇ ਫਾਈਵ ਸਟਾਰ ਹੋਟਲ ਦੇ ਪੱਬ 'ਤੇ ਛਾਪਾ ਮਾਰਿਆ ਅਤੇ ਮੌਕੇ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।
ਅਧਿਕਾਰੀਆਂ ਨੇ ਦੱਸਿਆ ਕਿ ਪੱਬ 'ਚ ਪਾਰਟੀ ਕਰ ਰਹੇ 140 ਤੋਂ ਵੱਧ ਲੋਕਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਗਈ, ਜਿਨ੍ਹਾਂ 'ਚ ਟਾਲੀਵੁੱਡ ਨਾਲ ਜੁੜੇ ਕੁਝ ਲੋਕ ਅਤੇ ਕੁਝ ਮਸ਼ਹੂਰ ਹਸਤੀਆਂ ਦੇ ਬੱਚੇ ਵੀ ਸ਼ਾਮਲ ਹਨ। ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹੋਟਲ ਸਟਾਫ਼ ਕੋਲੋਂ ਕੋਕੀਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।
ਟਾਲੀਵੁੱਡ ਐਕਟਰ ਨਾਗਾ ਬਾਬੂ ਦੀ ਬੇਟੀ ਅਤੇ ਅਦਾਕਾਰਾ ਨਿਹਾਰਿਕਾ ਕੋਨੀਡੇਲਾ ਅਤੇ ਗਾਇਕ ਰਾਹੁਲ ਸਿਪਲੀਗੰਜ ਵੀ ਪਾਰਟੀ 'ਚ ਮੌਜੂਦ ਸਨ। ਆਂਧਰਾ ਪ੍ਰਦੇਸ਼ ਦੇ ਸਾਬਕਾ ਚੋਟੀ ਦੇ ਪੁਲਿਸ ਅਧਿਕਾਰੀ ਦੀ ਧੀ ਅਤੇ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਸੰਸਦ ਮੈਂਬਰ ਦੇ ਪੁੱਤਰ ਸਮੇਤ ਕੁਝ ਹੋਰ ਮਸ਼ਹੂਰ ਹਸਤੀਆਂ ਦੇ ਬੱਚੇ ਵੀ ਪਾਰਟੀ ਕਰਨ ਵਾਲਿਆਂ ਵਿੱਚ ਸ਼ਾਮਲ ਸਨ।
ਨਾਗਾ ਬਾਬੂ ਨੇ ਇਕ ਬਿਆਨ ਜਾਰੀ ਕੀਤਾ
ਇਸ ਦੌਰਾਨ ਨਾਗਾ ਬਾਬੂ ਨੇ ਇਕ ਵੀਡੀਓ ਬਿਆਨ ਜਾਰੀ ਕਰਕੇ ਸਪੱਸ਼ਟ ਕੀਤਾ ਕਿ ਹਾਲਾਂਕਿ ਉਨ੍ਹਾਂ ਦੀ ਬੇਟੀ ਨਿਹਾਰਿਕਾ ਉਥੇ ਮੌਜੂਦ ਸੀ, ਪਰ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਉਨ੍ਹਾਂ ਦੀ ਗਲਤੀ ਨਹੀਂ ਹੈ। ਸੁਪਰਸਟਾਰ ਚਿਰੰਜੀਵੀ ਦੇ ਭਰਾ ਨਾਗਾ ਬਾਬੂ ਨੇ ਕਿਹਾ, "ਸਾਡੀ ਜ਼ਮੀਰ ਸਾਫ਼ ਹੈ।" ਨਾਗਾ ਬਾਬੂ ਨੇ ਸੋਸ਼ਲ ਮੀਡੀਆ ਅਤੇ ਮੁੱਖ ਧਾਰਾ ਮੀਡੀਆ ਨੂੰ ਨਿਹਾਰਿਕਾ ਬਾਰੇ "ਅਣਚਾਹੇ ਅਟਕਲਾਂ" ਨਾ ਫੈਲਾਉਣ ਦੀ ਅਪੀਲ ਕੀਤੀ।
Niharika Konidela coming out of Police Station.
— MIRCHI9 (@Mirchi9) April 3, 2022
She is one of those present at the Pudding and Wink Pub of Radisson Blu Hotel last night. pic.twitter.com/dzqkYUqg5u
ਹੋਟਲ ਸਟਾਫ਼ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ
ਪੁਲਿਸ ਨੇ ਦੱਸਿਆ ਕਿ ਤੜਕੇ ਪੱਬ 'ਚ ਨਿਯਮਾਂ ਦੀ ਉਲੰਘਣਾ ਕਰਕੇ ਪਾਰਟੀ ਕੀਤੇ ਜਾਣ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਨੇ ਛਾਪਾ ਮਾਰ ਕੇ ਮੌਕੇ ਤੋਂ ਹੋਟਲ ਸਟਾਫ਼ ਤੋਂ ਇਲਾਵਾ 142 ਗਾਹਕਾਂ ਨੂੰ ਹਿਰਾਸਤ 'ਚ ਲਿਆ | ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਗਾਹਕਾਂ ਨੂੰ ਛੱਡ ਦਿੱਤਾ ਗਿਆ।
ਇਸ ਦੌਰਾਨ ਹੈਦਰਾਬਾਦ ਦੇ ਪੁਲਿਸ ਕਮਿਸ਼ਨਰ ਸੀਵੀ ਆਨੰਦ ਨੇ ਬੰਜਾਰਾ ਹਿਲਜ਼ ਥਾਣੇ ਦੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਜਦੋਂਕਿ ਸਹਾਇਕ ਪੁਲਿਸ ਕਮਿਸ਼ਨਰ (ਬੰਜਾਰਾ ਹਿਲਜ਼ ਡਿਵੀਜ਼ਨ) ਨੂੰ ਪੱਬਾਂ ਅਤੇ ਬਾਰਾਂ ਵਿੱਚ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ 'ਚਾਰਜ ਮੀਮੋ' ਜਾਰੀ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Celebrities, Drugs, Hyderabad, Police