
ਕਿਸੇ ਸਿੱਖ ਨੂੰ ਮਿਲੇ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ: ਅੰਬਿਕਾ ਸੋਨੀ (ਫਾਇਲ ਫੋਟੋ)
ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਦੀ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਦਾ ਮੁੱਖ ਮੰਤਰੀ ਨੂੰ ਸਿੱਖ ਹੋਣਾ ਚਾਹੀਦਾ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦੀ ਪੰਜਾਬ ਇਕਾਈ ਵਿੱਚ ਕੋਈ ਵਿਵਾਦ ਨਹੀਂ ਹੈ ਅਤੇ ਜਲਦੀ ਹੀ ਸਭ ਕੁਝ ਠੀਕ ਹੋ ਜਾਵੇਗਾ।
ਦੱਸ ਦਈਏ ਕਿ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਹ ਵੱਡੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ। ਅੰਬਿਕਾ ਸੋਨੀ ਦੇ ਨਾਮ ਨੂੰ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਸੀ।
ਇਸ ਤੋਂ ਪਹਿਲਾਂ ਸੂਤਰਾਂ ਤੋਂ ਖਬਰ ਮਿਲੀ ਸੀ ਸੋਨੀਆ ਗਾਂਧੀ ਨੇ ਅੰਬਿਕਾ ਸੋਨੀ ਦੇ ਨਾਂ 'ਤੇ ਮੋਹਰ ਲਗਾ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਮੰਨਿਆ ਜਾ ਰਿਹਾ ਸੀ ਕਿ ਉਹ ਰਾਜ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਪਰ ਹੁਣ ਅੰਬਿਕਾ ਸੋਨੀ ਨੇ ਖੁਦ ਹੀ ਵੱਡਾ ਅਹੁਦਾ ਲੈਣ ਤੋਂ ਨਾਂਹ ਕਰ ਦਿੱਤੀ ਹੈ।
ਹੁਣ ਅੰਬਿਕਾ ਸੋਨੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਪੰਜਾਬ ਦੀ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਦਾ ਮੁੱਖ ਮੰਤਰੀ ਨੂੰ ਸਿੱਖ ਹੋਣਾ ਚਾਹੀਦਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।