ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਆਗੂਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਵੀ ਆਪਣੇ ਦਫ਼ਤਰਾਂ ਵਿੱਚ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਲਾਉਣ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਜਟ ਸੈਸ਼ਨ ਦੌਰਾਨ ਕਿਹਾ ਕਿ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਪਿੰਡ ਖਟਕੜ ਕਲਾਂ ਵਿੱਚ ਸਹੁੰ ਹੈ। ਮੈਂ ਭਾਜਪਾ ਨੂੰ ਵੀ ਬੇਨਤੀ ਕਰਾਂਗਾ ਕਿ ਉਹ ਆਪਣੇ ਦਫ਼ਤਰਾਂ ਵਿੱਚ ਬਾਬਾ ਸਾਹਿਬ ਅਤੇ ਭਗਤ ਸਿੰਘ ਦੀਆਂ ਫੋਟੋਆਂ ਲਵਾਉਣ।
ਦੱਸ ਦਈਏ ਕਿ ਆਪ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਉਤੇ ਸਰਕਾਰੀ ਦਫਤਰਾਂ ਵਿਚ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਲਾਉਣਗੇ।
ਸਰਕਾਰ ਬਣਨ ਦੇ ਤੁਰਤ ਬਾਅਦ ਆਪ ਸਰਕਾਰ ਨੇ ਸਰਕਾਰੀ ਦਫਤਰਾਂ ਵਿਚ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਲਾਈਆਂ ਹਨ। ਹੁਣ ਕੇਜਰੀਵਾਲ ਨੇ ਆਖਿਆ ਹੈ ਕਿ ਮੈਂ ਭਾਜਪਾ ਨੂੰ ਵੀ ਬੇਨਤੀ ਕਰਾਂਗਾ ਕਿ ਉਹ ਆਪਣੇ ਦਫ਼ਤਰਾਂ ਵਿੱਚ ਬਾਬਾ ਸਾਹਿਬ ਅਤੇ ਭਗਤ ਸਿੰਘ ਦੀਆਂ ਫੋਟੋਆਂ ਲਵਾਉਣ।
Published by: Gurwinder Singh
First published: March 23, 2022, 13:10 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal , Bhagwant Mann , Bhagwant Mann Cabinet