Home /News /national /

Weather Update: 15 ਤੋਂ ਵੱਧ ਰਾਜਾਂ 'ਚ ਭਾਰੀ ਮੀਂਹ ਦੀ ਚਿਤਾਵਨੀ, IMD ਦਾ ਅਲਰਟ - ਅਗਲੇ 4 ਦਿਨ ਹੋਣਗੇ ਭਾਰੀ

Weather Update: 15 ਤੋਂ ਵੱਧ ਰਾਜਾਂ 'ਚ ਭਾਰੀ ਮੀਂਹ ਦੀ ਚਿਤਾਵਨੀ, IMD ਦਾ ਅਲਰਟ - ਅਗਲੇ 4 ਦਿਨ ਹੋਣਗੇ ਭਾਰੀ

Weather Update: 15 ਤੋਂ ਵੱਧ ਰਾਜਾਂ 'ਚ ਭਾਰੀ ਮੀਂਹ ਦੀ ਚਿਤਾਵਨੀ, IMD ਦਾ ਅਲਰਟ - ਅਗਲੇ 4 ਦਿਨ ਹੋਣਗੇ ਭਾਰੀ (ਫਾਇਲ਼ ਫੋਟੋ)

Weather Update: 15 ਤੋਂ ਵੱਧ ਰਾਜਾਂ 'ਚ ਭਾਰੀ ਮੀਂਹ ਦੀ ਚਿਤਾਵਨੀ, IMD ਦਾ ਅਲਰਟ - ਅਗਲੇ 4 ਦਿਨ ਹੋਣਗੇ ਭਾਰੀ (ਫਾਇਲ਼ ਫੋਟੋ)

4 ਅਤੇ 5 ਸਤੰਬਰ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਤੋਂ ਦੇਸ਼ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

 • Share this:

  ਦੇਸ਼ ਦੇ ਕਈ ਇਲਾਕਿਆਂ 'ਚ ਮੀਂਹ ਅਜੇ ਵੀ ਜਾਰੀ ਹੈ ਅਤੇ ਇਸ ਦੇ ਅੱਗੇ ਵੀ ਕੁਝ ਦਿਨ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਦੇਸ਼ ਵਿੱਚ ਸਰਗਰਮ ਮਾਨਸੂਨ ਕਾਰਨ ਅਗਲੇ 4 ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਅਤੇ ਮੱਧ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

  ਆਈਐਮਡੀ ਨੇ ਚਿਤਾਵਨੀ ਦਿੱਤੀ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਸਕਦੀਆਂ ਹਨ। ਅਰੁਣਾਚਲ ਪ੍ਰਦੇਸ਼ ਅਤੇ ਆਸਾਮ ਅਤੇ ਮੇਘਾਲਿਆ ਵਿੱਚ ਗਰਜ-ਬਿਜਲੀ ਡਿੱਗਣ ਅਤੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅੱਜ ਅਤੇ ਭਲਕੇ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

  ਦੂਜੇ ਪਾਸੇ ਕੱਲ੍ਹ ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ। ਮੱਧ ਪ੍ਰਦੇਸ਼ ਦੇ ਨਾਲ ਲੱਗਦੇ ਛੱਤੀਸਗੜ੍ਹ ਵਿੱਚ 6 ਸਤੰਬਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਸਿੱਕਮ ਦੇ ਉਪਰਲੇ ਇਲਾਕਿਆਂ 'ਚ ਅੱਜ, ਕੱਲ੍ਹ ਅਤੇ 6 ਸਤੰਬਰ ਨੂੰ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉੜੀਸਾ 'ਚ 5 ਅਤੇ 6 ਸਤੰਬਰ ਨੂੰ ਬਾਰਿਸ਼ ਦਾ ਅਲਰਟ ਵੀ ਹੈ।

  ਦੱਖਣੀ ਭਾਰਤ ਵਿੱਚ ਕੇਰਲ, ਤਾਮਿਲਨਾਡੂ ਅਤੇ ਕਰਨਾਟਕ ਵਿੱਚ ਮੀਂਹ ਪੈ ਰਿਹਾ ਹੈ ਅਤੇ ਇਹ 6 ਸਤੰਬਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਜਦੋਂ ਕਿ ਉੱਤਰ ਵਿੱਚ, ਜੰਮੂ-ਕਸ਼ਮੀਰ ਵਿੱਚ 4 ਸਤੰਬਰ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇੱਥੇ ਤੂਫ਼ਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।

  4 ਅਤੇ 5 ਸਤੰਬਰ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਤੋਂ ਦੇਸ਼ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

  ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ ਅਤੇ ਕਰਨਾਟਕ ਵਰਗੇ ਰਾਜਾਂ ਨੂੰ ਮੀਂਹ ਕਾਰਨ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਲੱਖਾਂ ਲੋਕ ਬੇਘਰ ਹੋ ਗਏ ਅਤੇ ਭਾਰੀ ਨੁਕਸਾਨ ਹੋਇਆ।

  Published by:Gurwinder Singh
  First published:

  Tags: Heavy rain fall, Weather