ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਗਲੇ ਚਾਰ ਦਿਨ ਹੋਵੇਗੀ ਭਾਰੀ ਬਾਰਸ਼,  IMD ਨੇ ਜਾਰੀ ਕੀਤੀ ਚਿਤਾਵਨੀ

News18 Punjabi | News18 Punjab
Updated: July 18, 2021, 4:48 PM IST
share image
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਗਲੇ ਚਾਰ ਦਿਨ ਹੋਵੇਗੀ ਭਾਰੀ ਬਾਰਸ਼,  IMD ਨੇ ਜਾਰੀ ਕੀਤੀ ਚਿਤਾਵਨੀ
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਅਗਲੇ ਚਾਰ ਦਿਨ ਹੋਵੇਗੀ ਭਾਰੀ ਬਾਰਸ਼,  IMD ਨੇ ਜਾਰੀ ਕੀਤੀ ਚਿਤਾਵਨੀ (Pic- AP)

ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿਚ 18 ਤੋਂ 21 ਜੁਲਾਈ ਤੱਕ ਭਾਰੀ ਤੋਂ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ ਇਨ੍ਹਾਂ ਇਲਾਕਿਆਂ ਵਿਚ ਬਾਰਸ਼ ਦੀਆਂ ਗਤੀਵਿਧੀਆਂ ਵਿਚ ਕਮੀ ਆਵੇਗੀ।

  • Share this:
  • Facebook share img
  • Twitter share img
  • Linkedin share img
ਭਾਰਤੀ ਮੌਸਮ ਵਿਭਾਗ (IMD) ਨੇ ਉੱਤਰ ਭਾਰਤ ਵਿਚ 18-21 ਜੁਲਾਈ ਅਤੇ ਪੱਛਮੀ ਤੱਟਵਰਤੀ ਇਲਾਕਿਆਂ ਵਿਚ 23 ਜੁਲਾਈ ਤੱਕ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। IMD ਨੇ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਗੁਜਰਾਤ, ਮੱਧ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿਚ ਅਲੱਗ ਥਾਈਂ ਬਿਜਲੀ ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਨੇ ਕਿਹਾ ਕਿ ਪੱਛਮੀ ਹਿਮਾਲਿਆਈ ਖੇਤਰ (ਜੰਮੂ ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ) ਅਤੇ ਨਾਲ ਲੱਗਦੇ ਉੱਤਰ-ਪੱਛਮੀ ਭਾਰਤ- ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿਚ 18 ਤੋਂ 21 ਜੁਲਾਈ ਤੱਕ ਭਾਰੀ ਤੋਂ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਬਾਅਦ ਇਨ੍ਹਾਂ ਇਲਾਕਿਆਂ ਵਿਚ ਬਾਰਸ਼ ਦੀਆਂ ਗਤੀਵਿਧੀਆਂ ਵਿਚ ਕਮੀ ਆਵੇਗੀ।

ਉੱਤਰਾਖੰਡ ਵਿਚ 18 ਅਤੇ 19 ਜੁਲਾਈ ਨੂੰ ਅਤੇ ਉੱਤਰ ਪ੍ਰਦੇਸ਼ ਦੇ ਉੱਤਰ-ਪੱਛਮੀ ਹਿੱਸਿਆਂ ਵਿਚ 19 ਜੁਲਾਈ ਨੂੰ ਕੁਝ ਥਾਵਾਂ 'ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ ਅਤੇ ਚੰਡੀਗੜ੍ਹ ਵਿਚ 18 ਅਤੇ 19 ਜੁਲਾਈ ਨੂੰ ਕੁਝ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਅਤੇ ਦੱਖਣੀ ਭਾਰਤ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਪੰਜ-ਛੇ ਦਿਨਾਂ ਦੌਰਾਨ ਪੱਛਮੀ ਤੱਟ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਏਗੀ।
Published by: Gurwinder Singh
First published: July 18, 2021, 4:48 PM IST
ਹੋਰ ਪੜ੍ਹੋ
ਅਗਲੀ ਖ਼ਬਰ