
(ਫਾਇਲ ਫੋਟੋ)
ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਾਰਾ ਇਕਦਮ ਹੇਠਾਂ ਡਿੱਗ ਗਿਆ ਹੈ, ਜਿਸ ਤੋਂ ਬਾਅਦ ਮੌਸਮ 'ਚ ਭਾਰੀ ਬਦਲਾਅ ਆਇਆ ਹੈ।
ਭਾਰਤੀ ਮੌਸਮ ਵਿਭਾਗ (India Meteorological Department – IMD) ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 48 ਘੰਟਿਆਂ ਤੱਕ ਮੌਸਮ ਦੀ ਸਥਿਤੀ ਇਸੇ ਤਰ੍ਹਾਂ ਰਹੇਗੀ। ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਤੱਕ ਦੇਸ਼ ਦੇ ਪੱਛਮੀ ਹਿਮਾਲੀਅਨ ਰਾਜਾਂ ਅਤੇ ਉੱਤਰ ਪੂਰਬੀ ਰਾਜਾਂ ਦੇ ਜ਼ਿਆਦਾਤਰ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਤਾਪਮਾਨ 'ਚ 4 ਤੋਂ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਤਾਪਮਾਨ ਵਿੱਚ 6 ਡਿਗਰੀ ਤੱਕ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਐਤਵਾਰ ਤੱਕ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉਪਰਲੇ ਹਿੱਸਿਆਂ 'ਚ ਵੀ ਬਰਫਬਾਰੀ ਦੀ ਸੰਭਾਵਨਾ ਜਤਾਈ ਗਈ ਹੈ। 9 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਉਤਰਾਖੰਡ 'ਚ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਪੰਜਾਬ, ਹਰਿਆਣਾ ਤੇ ਰਾਜਸਥਾਨ 'ਚ ਕਿਹੋ ਜਿਹਾ ਰਹੇਗਾ ਮੌਸਮ.
ਆਈਐਮਡੀ ਮੁਤਾਬਕ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਅਗਲੇ ਦੋ-ਤਿੰਨ ਦਿਨਾਂ ਤੱਕ ਤਾਪਮਾਨ ਵਿੱਚ 4 ਤੋਂ 6 ਡਿਗਰੀ ਦੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਅਗਲੇ 48 ਘੰਟਿਆਂ ਦੌਰਾਨ ਇਨ੍ਹਾਂ ਰਾਜਾਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੱਛਮੀ ਹਿਮਾਲੀਅਨ ਖੇਤਰਾਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੱਧ ਭਾਰਤ ਵਿੱਚ 8 ਤੋਂ 12 ਜਨਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਪੂਰਬੀ ਭਾਰਤ ਵਿੱਚ 10 ਤੋਂ 13 ਜਨਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।