ਨਵੀਂ ਦਿੱਲੀ- 1984 ਸਿੱਖ ਦੰਗੇ (1984 Anti Sikh Riots) ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨਵੀਂ ਮੁਸੀਬਤ ਵਿੱਚ ਫਸ ਗਏ ਹਨ। ਦਿੱਲੀ ਦੀ ਇੱਕ ਅਦਾਲਤ ਨੇ ਦੋ ਲੋਕਾਂ ਦੇ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣ ਦੀਪ ਸਿੰਘ ਨੂੰ 1984 ਦੇ ਸਿੱਖ ਦੰਗਿਆਂ ਦੌਰਾਨ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਸ਼ਹੀਦ ਕਰ ਦਿੱਤਾ ਗਿਆ ਸੀ।
ਵਧੀਕ ਸੈਸ਼ਨ ਜੱਜ ਐਮ ਕੇ ਨਾਗਪਾਲ ਨੇ ਸੱਜਣ ਕੁਮਾਰ ਖ਼ਿਲਾਫ਼ ਕਤਲ ਅਤੇ ਦੰਗੇ ਭੜਕਾਉਣ ਦੇ ਦੋਸ਼ ਤੈਅ ਕੀਤੇ ਹਨ। ਅਦਾਲਤ ਨੇ ਸੱਜਣ ਕੁਮਾਰ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 147, 149, 148, 302, 308, 323, 395, 397, 427, 436, 440 ਤਹਿਤ ਦੰਗਾ, ਕਤਲ ਅਤੇ ਡਕੈਤੀ ਦੇ ਦੋਸ਼ ਤੈਅ ਕੀਤੇ ਹਨ।
ਸੱਜਣ ਕੁਮਾਰ ਨੂੰ ਝਟਕਾ, ਸੁਪਰੀਮ ਕੋਰਟ ਨੇ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਜ਼ਿਕਰਯੋਗ ਹੈ ਕਿ ਸਿੱਖ ਦੰਗਿਆਂ ਦੇ ਇੱਕ ਮਾਮਲੇ ਵਿੱਚ ਅਦਾਲਤ ਵੱਲੋਂ ਦੋਸ਼ੀ ਸਾਬਤ ਹੋਣ ਤੋਂ ਬਾਅਦ ਸੱਜਣ ਕੁਮਾਰ ਸਜ਼ਾ ਕੱਟ ਰਿਹਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਸੀ ਕਿ 1 ਨਵੰਬਰ 1984 ਨੂੰ ਕੁਮਾਰ ਦੀ ਅਗਵਾਈ ਵਾਲੀ ਭੀੜ ਨੇ ਦੋ ਲੋਕਾਂ ਨੂੰ ਜ਼ਿੰਦਾ ਸਾੜ ਦਿੱਤਾ ਸੀ। ਉਸ ਨੇ ਦੋਸ਼ ਲਾਇਆ ਕਿ ਕੁਮਾਰ ਨੇ “ਭੜਕੀ ਭੀੜ ਨੂੰ ਭੜਕਾਇਆ”। ਸ਼ਿਕਾਇਤਕਰਤਾਵਾਂ ਨੇ ਇਹ ਵੀ ਦੋਸ਼ ਲਾਇਆ ਕਿ ਭੀੜ ਨੇ ਉਨ੍ਹਾਂ ਦੇ ਘਰ ਨੂੰ ਵੀ ਅੱਗ ਲਗਾ ਦਿੱਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: 1984 protest, Congress, Delhi High Court, Sajjan kumar, Sikh riots