ਕਰਨਾਟਕ ਦੇ ਬੈਂਗਲੁਰੂ ਵਿੱਚ ਇੱਕ 19 ਸਾਲਾ ਵਿਦਿਆਰਥਣ ਦਾ ਉਸ ਦੇ ਕਾਲਜ ਕੈਂਪਸ ਵਿੱਚ ਇੱਕ ਹੋਰ ਵਿਦਿਆਰਥੀ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦੀ ਇਹ ਵਾਰਦਾਤ ਸੋਮਵਾਰ ਨੂੰ ਪ੍ਰੈਜ਼ੀਡੈਂਸੀ ਕਾਲਜ ਦੇ ਗਲਿਆਰੇ ਵਿੱਚ ਵਾਪਰੀ ਸੀ।
ਪ੍ਰੈਜ਼ੀਡੈਂਸੀ ਕਾਲਜ ਦੇ ਵਿੱਚ ਇਹ ਵਿਦਿਆਰਥਣ ਬੀ.ਟੈਕ ਦੀ ਪੜ੍ਹਾਈ ਕਰ ਰਹੀ ਸੀ। ਪੁਲਿਸ ਦੇ ਮੁਤਾਬਕ ਹਮਲਾਵਰ ਨੇ ਉਸ 'ਤੇ ਕਈ ਵਾਰ ਹਮਲਾ ਕੀਤਾ ਸੀ। ਜਦਕਿ ਹਮਲਾਵਰ ਪਵਨ ਕਲਿਆਣ ਕਿਸੇ ਹੋਰ ਕਾਲਜ ਦਾ ਬੀਸੀਏ ਵਿਦਿਆਰਥੀ ਸੀ। ਕਾਲਜ ਸਟਾਫ਼ ਅਤੇ ਲੇਸਮਿਥਾ ਦੇ ਦੋਸਤਾਂ ਨੇ ਉਸ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ।
ਇਸ ਦੇ ਨਾਲ ਹੀ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਸਮਿਤਾ ਨੂੰ ਕਈ ਵਾਰ ਚਾਕੂ ਮਾਰਨ ਤੋਂ ਬਾਅਦ ਪਵਨ ਕਲਿਆਣ ਨੇ ਖੁਦ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਕਾਰਨ ਉਹ ਵੀ ਜ਼ਖਮੀ ਹੋ ਗਿਆ।ਜ਼ਖਮੀ ਹਾਲਤ ਵਿੱਚ ਉਸ ਨੂੰ ਇਲਾਜ਼ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਹੁਣ ਉਸ ਦਾ ਇਲਾਜ ਚੱਲ ਰਿਹਾ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਮੁਲਜ਼ਮ ਪਵਨ ਕਲਿਆਣ ਅਤੇ ਲਸਮਿਤ ਕਥਿਤ ਤੌਰ 'ਤੇ ਇੱਕ ਦੂਜੇ ਨੂੰ ਜਾਣਦੇ ਸਨ। ਇਹ ਦੋਵੇਂ ਕਰਨਾਟਕ ਦੇ ਕੋਲਾਰ ਜ਼ਿਲ੍ਹੇ ਦੇ ਇੱਕ ਹੀ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।