ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਅਪਰਾਧਕ ਵਾਰਦਾਤਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ। ਹਰ ਦਿਨ ਕੋਈ ਨਾ ਕੋਈ ਕਤਲ,ਡਕੈਤੀ ਜਾਂ ਲੁੱਟ ਖੋਹ ਦੀਆਂ ਖਬਰਾਂ ਆਉਂਦੀਆਂ ਹੀ ਰਹਿੰਦੀਆਂ ਹਨ । ਹੁਣ ਬੀਤੇ ਕੁਝ ਦਿਨਾਂ ਤੋਂ ਕਤਲ ਦੀਆਂ ਵਾਰਦਾਤਾਂ ਜ਼ਿਆਦਾ ਹੀ ਸਾਹਮਣੇ ਆ ਰਹੀਆਂ ਹਨ । ਸ਼ਨੀਵਾਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇੱਕ ਲਾਸ਼ ਬਰਾਮਦ ਕੀਤੀ ਹੈ। ਪੁਲਿਸ ਨੇ ਜੋ ਲਾਸ਼ ਬਰਾਮਦ ਕੀਤੀ ਹੈ ਉਸ ਨੂੰ ਤਿੰਨ ਹਿੱਸਿਆਂ ਦੇ ਵਿੱਚ ਕੱਟਿਆ ਗਿਆ ਹੈ।
ਇਹ ਲਾਸ਼ ਉੱਤਰੀ ਦਿੱਲੀ ਦੇ ਭਲਸਵਾ ਡਰੇਨ ਤੋਂ ਬਰਾਮਦ ਕੀਤੀ ਗਈ ਹੈ। ਹਾਲਾਂਕਿ ਇਸ ਲਾਸ਼ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਇਸ ਲਈ ਪੁਲਿਸ ਦੇ ਵੱਲੋਂ ਲਾਸ਼ ਦੀ ਸ਼ਨਾਖਤ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੁਲਿਸ ਦੇ ਵੱਲੋਂ ਕਤਲ ਦੇ ਇਸ ਇਸ ਮਾਮਲੇ ਦੇ ਵਿੱਚ ਦੋ ਸ਼ੱਕੀ ਨੌਸ਼ਾਦ ਅਤੇ ਜਗਜੀਤ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਨੂੰ ਯੂਏਪੀਏ ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਕਤਲ ਦੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ 14 ਦਿਨਾਂ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਰਾਸ਼ਟਰੀ ਰਾਜਧਾਨੀ ਵਿੱਚ ਗਣਤੰਤਰ ਦਿਵਸ ਦੇ ਜਸ਼ਨ ਤੋਂ ਪਹਿਲਾਂ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ 22 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Dead body, Delhi, Delhi Police