Home /News /national /

ਕੈ. ਅਮਰਿੰਦਰ ਸਿੰਘ ਨੇ ਪੰਜਾਬ ਦੇ ਗੰਭੀਰ ਮੁੱਦਿਆਂ 'ਤੇ ਕੀਤੀ ਪੀਐੱਮ ਮੋਦੀ ਦੇੇ ਨਾਲ ਵਿਚਾਰ ਚਰਚਾ

ਕੈ. ਅਮਰਿੰਦਰ ਸਿੰਘ ਨੇ ਪੰਜਾਬ ਦੇ ਗੰਭੀਰ ਮੁੱਦਿਆਂ 'ਤੇ ਕੀਤੀ ਪੀਐੱਮ ਮੋਦੀ ਦੇੇ ਨਾਲ ਵਿਚਾਰ ਚਰਚਾ

ਕੈ. ਅਮਰਿੰਦਰ ਸਿੰਘ ਨੇ ਪੀਐੱਮ ਮੋਦੀ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ ਮੁੱਦੇ 'ਤੇ ਕੀਤੀ ਚਰਚਾ

ਕੈ. ਅਮਰਿੰਦਰ ਸਿੰਘ ਨੇ ਪੀਐੱਮ ਮੋਦੀ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ ਮੁੱਦੇ 'ਤੇ ਕੀਤੀ ਚਰਚਾ

ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ । ਇਸ ਮੁਲਕਾਤ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਨਾਲ ਸਬੰਧਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ। ਸੰਸਦ ਭਵਨ ਕੰਪਲੈਕਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨੂੰ ਨਿੱਜੀ ਮੁਲਾਕਾਤ ਦੱਸਿਆ। ਉਨ੍ਹਾਂ ਕਿਹਾ ਕਿ ਉਹ ਕਾਫੀ ਸਮੇਂ ਤੋਂ ਉਨ੍ਹਾਂ ਨੂੰ ਨਹੀਂ ਮਿਲੇ ਸਨ ਅਤੇ ਉਨ੍ਹਾਂ ਦੀ ਸਰਜਰੀ ਤੋਂ ਬਾਅਦ ਉਹ ਅੱਜ ਪਹਿਲੀ ਵਾਰ ਪ੍ਰਧਾਨ ਮੰਤਰੀ ਨੂੰ ਮਿਲੇ ਹਨ।

ਹੋਰ ਪੜ੍ਹੋ ...
  • Share this:

ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ । ਇਸ ਮੁਲਕਾਤ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਨਾਲ ਸਬੰਧਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ। ਸੰਸਦ ਭਵਨ ਕੰਪਲੈਕਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨੂੰ ਨਿੱਜੀ ਮੁਲਾਕਾਤ ਦੱਸਿਆ। ਉਨ੍ਹਾਂ ਕਿਹਾ ਕਿ ਉਹ ਕਾਫੀ ਸਮੇਂ ਤੋਂ ਉਨ੍ਹਾਂ ਨੂੰ ਨਹੀਂ ਮਿਲੇ ਸਨ ਅਤੇ ਉਨ੍ਹਾਂ ਦੀ ਸਰਜਰੀ ਤੋਂ ਬਾਅਦ ਉਹ ਅੱਜ ਪਹਿਲੀ ਵਾਰ ਪ੍ਰਧਾਨ ਮੰਤਰੀ ਨੂੰ ਮਿਲੇ ਹਨ।

ਪੰਜਾਬ ਦੇ ਬਾਰੇ ਪੁੱਛੇ ਗਏ ਸਵਾਲ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਹਾਲਾਤ ਚਿੰਤਾਜਨਕ ਹਨ। ਪੰਜਾਬ ਵਿੱਚ ਅੱਤਵਾਦ ਅਤੇ ਗੈਂਗਸਟਰਵਾਦ ਦੋਵੇਂ ਨਾਲੋ-ਨਾਲ ਚੱਲ ਰਹੇ ਹਨ। ਡਰੋਨਾਂ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਦੋਵੇਂ ਆ ਰਹੇ ਹਨ। ਉਨ੍ਹਾਂ ਸਵਾਲ ਚੁੱਕਿਆ ਕਿ ਪਾਕਿਸਤਾਨ ਤੋਂ ਨਸ਼ੇ ਆ ਰਹੇ ਹਨ, ਹਥਿਆਰ ਆ ਰਹੇ ਹਨ ਜੋ ਸਿਰਫ਼ ਨੌਜਵਾਨਾਂ ਦੇ ਹੱਥਾਂ ਵਿੱਚ ਹਨ। ਇਸ ਕਾਰਨ ਪੰਜਾਬ ਦੀ ਹਾਲਤ ਚਿੰਤਾਜਨਕ ਹੈ।ਪੰਜਾਬ ਦੇ ਇੱਕ ਪੁਲਿਸ ਸਟੇਸ਼ਨ 'ਤੇ ਕੁੱਝ ਦਿਨ ਪਹਿਲਾਂ ਹੀ ਹੋਏ ਰਾਕੇਟ ਲਾਂਚਰ ਹਮਲੇ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਮਲੇ ਵਿੱਚ ਵਰਤੀ ਗਈ ਆਰਪੀਜੀ ਟੈਂਕ ਵਿਰੋਧੀ ਹਥਿਆਰ ਸੀ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚਿੰਤਾ ਦੀ ਗੱਲ ਹੈ ਕਿ ਜਦੋਂ ਪਾਕਿਸਤਾਨ ਡਰੋਨ ਰਾਹੀਂ ਅਜਿਹੇ ਹਥਿਆਰ ਭੇਜ ਰਿਹਾ ਹੈ ਤਾਂ ਉਥੋਂ ਅਜਿਹੇ ਹੋਰ ਹਥਿਆਰ ਭੇਜੇ ਜਾ ਸਕਦੇ ਹਨ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜੇ ਪੰਜਾਬ ਦੇ ਹਾਲਾਤ ਹੋਰ ਵਿਗੜਦੇ ਹਨ ਤਾਂ ਇਹ ਹਥਿਆਰ ਸੂਬੇ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਨਜ਼ਰ ਆ ਸਕਦੇ ਹਨ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ 'ਤੇ ਸਵਾਲ ਚੁੱਕਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਵੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ ਪਰ ਹੁਣ ਪਾਕਿਸਤਾਨ ਤੋਂ ਭਾਰੀ ਹਥਿਆਰ ਆ ਰਹੇ ਹਨ ਜੋ ਕਿ ਗੰਭੀਰ ਸਥਿਤੀ ਵੱਲ ਇਸ਼ਾਰਾ ਕਰ ਰਿਹਾ ਹੈ।

Published by:Shiv Kumar
First published:

Tags: Captain Amarinder Singh, Delhi, Narendra modi, Punjab