ਕੇਰਲ ਦੇ ਇੱਕ ਸਕੂਲ ਵਿੱਚ ਅਧਿਆਪਕ ਵੱਲੋਂ ਸਕੂਲ ਦੀ ਵਿਦਿਆਰਥਣ ਦੇ ਨਾਲ ਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਕੁੱਝ ਦਿਨਾਂ ਤੋਂ ਸਕੂਲ ਵਿੱਚ ਪੜ੍ਹਾਉਣ ਆਏ ਇੱਕ ਗੈਸਟ ਫੈਕਲਟੀ ਨੇ 15 ਸਾਲਾ ਵਿਦਿਆਰਥਣ ਨਾਲ ਛੇੜਛਾੜ ਵੀ ਕੀਤੀ ਸੀ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਘਟਨਾ ਉਸ ਵੇਲੇ ਵਾਪਰੀ ਸੀ ਜਦੋਂ ਅਧਿਆਪਕ ਨੇ ਸਕੂਲ ਵਿੱਚ ਸੱਭਿਆਚਾਰਕ ਸਮਾਗਮ ਤੋਂ ਬਾਅਦ ਵਿਦਿਆਰਥਣ ਨੂੰ ਘਰ ਛੱਡਣ ਲਈ ਲਿਫਟ ਦੇਣ ਦੇ ਲਈ ਕਿਹਾ। ਵਿਦਿਆਰਥਣ ਸਕੂਲ ਟੀਚਰ ਹੋਣ ਕਾਰਨ ਉਸ ਅਧਿਆਪਕ ਦੀ ਬਾਈਕ 'ਤੇ ਬੈਠ ਗਈ ਸੀ।
ਇਸ ਮਾਮਲੇ ਦੇ ਵਿੱਚ ਪੁਲਿਸ ਨੇ ਨਾਗੀਰਕੋਇਲ ਦੇ ਵਿੱਚ 43 ਸਾਲਾ ਕਿਰਨ ਕਰੁਣਾਕਰਨ ਨਾਮ ਦੇ ਇਸ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੇ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਮੁਲਜ਼ਮ ਅਧਿਆਪਕ ਨੇ ਬਾਈਕ 'ਤੇ ਰਸਤੇ 'ਚ ਵਿਦਿਆਰਥਣ ਨਾਲ ਛੇੜਛਾੜ ਕੀਤੀ ਸੀ ਜਿਸ ਤੋਂ ਬਾਅਦ ਵਿਦਿਆਰਥਣ ਨੇ ਇਸ ਸਾਰੀ ਗਟਨਾ ਦੇ ਬਾਰੇ ਆਪਣੇ ਸਕੂਲ ਦੇ ਦੋਸਤਾਂ ਨੂੰ ਜਾਣਕਾਰੀ ਦਿੱਤੀ ਅਤੇ ਫਿਰ ਪੁਲਿਸ 'ਚ ਮਾਮਲਾ ਦਰਜ ਕਰਵਾ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਵਿੱਚ ਸਕੂਲ ਦੇ ਪ੍ਰਿੰਸੀਪਲ ਅਤੇ ਕੁਝ ਅਧਿਆਪਕਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਅਧਿਆਪਕਾਂ ਦੇ ਉੱਪਰ ਵੀ ਇਹ ਇਲਜ਼ਾਮ ਹੈ ਕਿ ਉਨ੍ਹਾਂ ਨੇ ਪੀੜਤਾ ਦੀ ਮਾਂ ਨੂੰ ਕੇਸ ਵਾਪਸ ਲੈਣ ਦੇ ਲਈ ਦਬਾਅ ਬਣਾਇਆ ਸੀ।
ਇਹ ਘਟਨਾ 16 ਨਵੰਬਰ ਦੀ ਰਾਤ ਨੂੰ ਵਾਪਰੀ ਸੀ ਜਿਸ ਨੂੰ ਲੈ ਕੇ ਪੁਲਿਸ ਨੇ ਪੀੜਤ ਵਿਦਿਆਰਥਣ ਦੇ ਬਿਆਨ ਦਰਜ ਕਰ ਲਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਅਧਿਆਪਕ ਦੇ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲਾ ਦਰਜ ਹੋਣ ਤੋਂ ਬਾਅਦ ਮੁਲਜ਼ਮਾਂ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਦੋ ਹੋਰ ਵਿਅਕਤੀਆਂ ਦੇ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।