Home /News /national /

Budget 2020: ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਵਾਲੇ ਨੌਜਵਾਨਾਂ ਲਈ ਸਰਕਾਰ ਦਾ ਵੱਡਾ ਐਲਾਨ

Budget 2020: ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਵਾਲੇ ਨੌਜਵਾਨਾਂ ਲਈ ਸਰਕਾਰ ਦਾ ਵੱਡਾ ਐਲਾਨ

ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਵਾਲੇ ਨੌਜਵਾਨਾਂ ਲਈ ਸਰਕਾਰ ਦਾ ਵੱਡਾ ਐਲਾਨ

ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਵਾਲੇ ਨੌਜਵਾਨਾਂ ਲਈ ਸਰਕਾਰ ਦਾ ਵੱਡਾ ਐਲਾਨ

 • Share this:

  ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਲੋਕ ਸਭਾ ਵਿਚ ਬਜਟ ਪੇਸ਼ ਕਰਦਿਆਂ ਦੇਸ਼ ਦੇ ਨੌਜਵਾਨ ਇੰਜੀਨੀਅਰਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਸਰਕਾਰ ਹੁਣ ਇੰਜੀਨੀਅਰਿੰਗ ਕਰਨ ਵਾਲੇ ਫ੍ਰੈਸ਼ਰਜ਼ ਨੂੰ ਇੰਟਰਨਸ਼ਿਪ ਦਾ ਮੌਕਾ ਦੇਵੇਗੀ। ਇਸ ਨਾਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਬੇਰੁਜ਼ਗਾਰੀ ਦੀ ਗਿਣਤੀ ਘਟੇਗੀ। ਸਰਕਾਰ ਦੇ ਅਨੁਸਾਰ, ਨੌਜਵਾਨਾਂ ਨੂੰ ਇੰਟਰਨਸ਼ਿਪ ਨਾਲ ਨੌਕਰੀ ਦੇ ਮੌਕੇ ਮਿਲਣਗੇ।

  ਭਾਰਤ ਵਿੱਚ ਹਰ ਸਾਲ ਲੱਖਾਂ ਨੌਜਵਾਨ ਇੰਜੀਨੀਅਰਿੰਗ ਦੀਆਂ ਡਿਗਰੀਆਂ ਲੈਂਦੇ ਹਨ, ਪਰ ਉਨ੍ਹਾਂ ਵਿਚੋਂ ਕੁਝ ਹੀ ਲੋਕਾਂ ਨੂੰ ਨੌਕਰੀ ਮਿਲਦੀ ਹੈ। ਹਜ਼ਾਰਾਂ ਲੋਕ ਨੌਕਰੀਆਂ ਦੀ ਭਾਲ ਵਿਚ ਭਟਕਦੇ ਹਨ। ਨਿਰਮਲਾ ਸੀਤਾਰਮਨ ਨੇ ਕਿਹਾ, ‘ਸਰਕਾਰ ਇੰਜੀਨੀਅਰਾਂ ਨੂੰ ਸਥਾਨਕ ਸੰਸਥਾ ਵਿੱਚ ਇੰਟਰਨਸ਼ਿਪ ਦੇਵੇਗੀ। ਇਹ ਇੱਕ ਸਾਲ ਲਈ ਹੋਵੇਗਾ।

  ਦੱਸ ਦਈਏ ਕਿ ਸਾਲ 2017 ਵਿਚ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ) ਨੇ ਦੇਸ਼ ਭਰ ਵਿੱਚ 800 ਇੰਜੀਨੀਅਰਿੰਗ ਕਾਲਜਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਸਥਿਤੀ ਇਹ ਹੈ ਕਿ ਦਾਖਲਾ ਨਾ ਹੋਣ ਕਾਰਨ ਕਾਲਜ ਬੰਦ ਰੱਖਣੇ ਪਏ ਸਨ। 2017 ਵਿਚ, ਕੇਰਲ ਦੇ ਇੰਜੀਨੀਅਰਿੰਗ ਕਾਲਜਾਂ ਵਿਚ 50 ਪ੍ਰਤੀਸ਼ਤ ਸੀਟਾਂ ਖਾਲੀ ਰਹਿ ਗਈਆਂ ਸਨ। ਪਿਛਲੇ ਸਾਲ ਵੀ ਕਈ ਸ਼ਹਿਰਾਂ ਵਿੱਚ ਇੰਜੀਨੀਅਰਿੰਗ ਕਾਲਜ ਬੰਦ ਕੀਤੇ ਗਏ ਸਨ।

  ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਜਲਦੀ ਹੀ ਦੇਸ਼ ਵਿਚ ਨਵੀਂ ਸਿੱਖਿਆ ਨੀਤੀ ਦਾ ਐਲਾਨ ਕੀਤਾ ਜਾਵੇਗਾ। ਸਿੱਖਿਆ ਵਿਚ ਨਿਵੇਸ਼ ਨੂੰ ਲੈ ਕੇ ਐਫ.ਡੀ.ਆਈ. ਲਿਆਉਣ ਦਾ ਐਲਾਨ ਕੀਤਾ। ਵਿੱਤ ਮੰਤਰੀ ਨੇ ਦੇਸ਼ ਵਿੱਚ ਸਿੱਖਿਆ ਦਾ ਬਜਟ ਵਧਾ ਕੇ 99300 ਕਰੋੜ ਕਰ ​​ਦਿੱਤਾ ਹੈ। ਵਿੱਤ ਮੰਤਰੀ ਨੇ ਦੇਸ਼ ਵਿਚ ਪਹਿਲੀ ਨੈਸ਼ਨਲ ਪੁਲਿਸ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕੀਤਾ।

  Published by:Gurwinder Singh
  First published:

  Tags: Budget 2020, Union Budget 2020