ਰਾਜਸਥਾਨ ਦੇ ਵਿੱਚ ਇੱਕ ਵਾਰ ਫਿਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।ਇਹ ਮਾਮਲਾ ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਦਾ ਦੱਸਿਆ ਜਾ ਰਿਹਾ ਹੈ।ਦਰਅਸਲ ਇੱਥੇ ਇੱਕ 50 ਸਾਲ ਦੇ ਵਿਅਕਤੀ ਵੱਲੋਂ ਪੰਜ ਸਾਲ ਦੀ ਮਾਸੂਮ ਬੱਚੀ ਨਾਲ ਜਿਣਸੀ ਸ਼ੋਸ਼ਣ ਦੀ ਵਾਰਤਾਤ ਨੂੰ ਅੰਜਾਮ ਦਿੱਤਾ ਹੈ। ਇਸ ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਬੱਚੀ ਖੂਨ ਨਾਲ ਲੱਥਪੱਥ ਸੀ। ਪੁਲਿਸ ਨੇ ਮੁਲਜ਼ਮ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਮਾਸੂਮ ਪੀੜਤ ਬੱਚੀ ਨੂੰ ਇਲਾਜ ਕਰਵਾਉਣ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ ।
ਭਰਤਪੁਰ ਦੇ ਉਦਯੋਗ ਨਗਰ ਥਾਣੇ ਦੀ ਪੁਲਿਸ ਦੇ ਮੁਤਾਬਕ ਥਾਣੇ ਦੇ ਇੱਕ ਪਿੰਡ 'ਚ 11 ਜਨਵਰੀ ਨੂੰ ਅੰਨਕੂਟ ਭੰਡਾਰਾ ਕਰਵਾਇਆ ਗਿਆ ਸੀ।ਜਿਸ ਦੇ ਵਿੱਚ ਪ੍ਰਸਾਦੀ ਖਾਣ ਤੋਂ ਬਾਅਦ ਪੀੜਤ ਲੜਕੀ ਅਤੇ ਮੁਲਜ਼ਮ ਆਸੇ-ਪਾਸੇ ਦੇ ਪਿੰਡਾਂ ਦੇ ਹੋਰ ਵਿਅਕਤੀਆਂ ਨਾਲ ਖੁੱਲ੍ਹੀ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਇੱਕ 50 ਸਾਲਾ ਵਿਅਕਤੀ ਨੇ ਮਾਸੂਮ ਬੱਚੀ ਨੂੰ ਆਪਣੀ ਗੋਦੀ ਵਿੱਚ ਬਿਠਾ ਲਿਆ।ਜਿਸ ਤੋਂ ਬਾਅਦ ਠੰਢ ਦੇ ਬਹਾਨੇ ਉਸ ਨੂੰ ਸ਼ਾਲ ਨਾਲ ਢੱਕ ਲਿਆ। ਮੁਲਜ਼ਮ ਵਿਅਕਤੀ ਨੇ ਚੱਲਦੀ ਗੱਡੀ ਦੇ ਵਿੱਚ 5 ਸਾਲਾਂ ਮਾਸੂਮ ਬੱਚੀ ਦੇ ਨਾਲ ਕੁਕਰਮ ਕੀਤਾ। ਲੜਕੀ ਨੇ ਰੌਲਾ ਪਾਇਆ ਤਾਂ ਉਹ ਉਸ ਨੂੰ ਛੱਡ ਕੇ ਫਰਾਰ ਹੋ ਗਿਆ। ਬਾਅਦ ਵਿੱਚ ਗੱਡੀ ਵਿੱਚ ਸਵਾਰ ਲੋਕਾਂ ਨੂੰ ਇਸ ਘਟਨਾ ਦਾ ਪਤਾ ਲੱਗਾ।
ਗੱਡੀ ਦੇ ਵਿੱਚ ਸਵਾਰ ਲੋਕਾਂ ਨੇ ਪਹਿਲਾਂ ਲੜਕੀ ਨੂੰ ਹਸਪਤਾਲ ਵਿੱਚ ਪਹੁੰਚਾਇਆ ਅਤੇ ਫਿਰ ਇਸ ਵਾਰਦਾਤ ਦੀ ਖਬਰ ਪੁਲਿਸ ਨੂੰ ਦਿੱਤੀ।ਜਿਸ ਤੋਂ ਬਾਅਦ ਪੁਲਿਸ ਨੇ ਇੱਕ ਟੀਮ ਬਣਾਈ ਅਤੇ ਘਟਨਾ ਦੇ ਦੋ ਦਿਨ ਬਾਅਦ ਸ਼ੁੱਕਰਵਾਰ ਨੂੰ ਮੁਲਜ਼ਮ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਅਭੈਰਾਜ ਉਦਯੋਗ ਨਗਰ ਥਾਣਾ ਖੇਤਰ ਦੇ ਪਿੰਡ ਤੁਹੀਆ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਪੋਕਸੋ ਐਕਟ ਅਤੇ ਧਾਰਾ-376 ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤੋਂ ਪੁਲਿਸ ਵੱਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਰਾਜਸਥਾਨ ਦੇ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਐਨਸੀਆਰਬੀ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਅੰਕੜਿਆਂ ਦੇ ਮੁਤਾਬਕ ਬਲਾਤਕਾਰ ਅਤੇ ਸਮੂਹਿਕ ਬਲਾਤਕਾਰ ਦੀਆਂ ਘਟਨਾਵਾਂ ਵਿੱਚ ਰਾਜਸਥਾਨ ਦੇਸ਼ ਵਿੱਚ ਪਹਿਲੇ ਨੰਬਰ 'ਤੇ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ ਪੰਜਾਹ ਫੀਸਦੀ ਤੋਂ ਵੱਧ ਕੇਸਾਂ ਵਿੱਚ ਮੁਲਜ਼ਮ ਪੀੜਤਾਂ ਦੇ ਰਿਸ਼ਤੇਦਾਰ ਅਤੇ ਜਾਣ-ਪਛਾਣ ਵਾਲੇ ਹੀ ਸਾਹਮਣੇ ਆਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Police arrested accused, Rajasthan, Rape