• Home
  • »
  • News
  • »
  • national
  • »
  • IN THE DELHI GURDWARA COMMITTEE ELECTIONS AKALI DAL BADAL WON 27 OUT OF 46 SEATS

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ 'ਚ ਅਕਾਲੀ ਦਲ ਬਾਦਲ ਨੇ 46 ’ਚੋਂ 27 ਸੀਟਾਂ ਜਿੱਤੀਆਂ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ 'ਚ ਅਕਾਲੀ ਦਲ ਬਾਦਲ ਨੇ 46 ’ਚੋਂ 27 ਸੀਟਾਂ ਜਿੱਤੀਆਂ (ਸੰਕੇਤਕ ਫੋਟੋ)

  • Share this:
    ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ 27 ਉਤੇ ਜਿੱਤ ਹਾਸਲ ਕਰ ਲਈ ਹੈ। ਸਰਨਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ 9 ਸੀਟਾਂ ਜਿੱਤ ਲਈਆਂ ਹਨ।

    ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਹਾਰ ਗਏ ਹਨ, ਜਦ ਕਿ ਜਾਗੋ ਪਾਰਟੀ ਦੇ ਮਨਜੀਤ ਸਿੰਘ ਜੀਕੇ ਜਿੱਤ ਗਏ ਹਨ। ਉਨ੍ਹਾਂ ਨੇ 661 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਸ ਪਾਰਟੀ ਨੇ ਤਿੰਨ ਸੀਟਾਂ ਹਾਸਲ ਕੀਤੀਆਂ ਹਨ।

    ਗੀਤਾ ਕਾਲੋਨੀ ਤੋਂ ਬਾਦਲ ਧੜੇ ਦੇ ਸੁਖਵਿੰਦਰ ਸਿੰਘ ਬੱਬਰ ਜਿੱਤ ਗਏ ਹਨ। ਪ੍ਰੀਤ ਵਿਹਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਭੁਪਿੰਦਰ ਸਿੰਘ ਭੁੱਲਰ, ਵਿਵੇਕ ਵਿਹਾਰ ਤੋਂ ਜਸਵੀਰ ਸਿੰਘ ਨੋਨੀ, ਨਵੀਨ ਸ਼ਾਹਦਰਾ ਪਰਵਿੰਦਰ ਸਿੰਘ, ਸਰਿਤਾ ਵਿਹਾਰ ਤੋਂ ਗੁਰਪ੍ਰੀਤ ਸਿੰਘ ਜੱਸਾ, ਉੱਤਮ ਨਗਰ ਤੋਂ ਰਮਨਜੋਤ ਸਿੰਘ ਮੀਤਾ ਜਿੱਤ ਚੁੱਕੇ ਹਨ।

    Published by:Gurwinder Singh
    First published:
    Advertisement
    Advertisement