ਮੰਗਲਵਾਰ ਸਵੇਰੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਇੱਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਦੇ ਮੁਤਾਬਕ ਇੱਕ ਐੱਸ.ਯੂ.ਵੀ. ਦੇ ਸੜਕ ਤੋਂ ਖੱਡ ਦੇ ਵਿੱਚ ਪਲਟ ਗਈ। ਇਸ ਹਾਦਸੇ ਦੇ ਵਿੱਚ ਸਰਕਾਰੀ ਸਕੂਲ ਦੇ 2 ਅਧਿਆਪਕਾਂ ਸਣੇ 5 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਲੋਕ ਜ਼ਖ਼ਮੀ ਹੋ ਗਏ ਹਨ। ਇੱਕ ਪੁਲਸ ਅਧਿਕਾਰੀ ਨੇ ਇਸ ਹਾਦਸੇ ਸਬੰਧੀ ਜਾਣਕਾਰੀ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਐੱਸ.ਯੂ.ਵੀ. ਸ਼ਾਹਜਹਾਂਪੁਰ ਤੋਂ ਪਲੀਆ ਜਾ ਰਹੀ ਸੀ ਅਤੇ ਇਸ 'ਚ ਕਰੀਬ 12 ਲੋਕ ਸਵਾਰ ਸਨ। ਜਦੋਂ ਇਹ ਗੱਡੀ ਪਲੀਆ ਕਸਬੇ ਤੋਂ ਲਗਭਗ 2 ਕਿਲੋਮੀਟਰ ਦੂਰ ਅਟਰੀਆ ਪਿੰਡ ਕੋਲ ਸੀ ਤਾਂ ਇਹ ਹਾਦਸੇ ਦਾ ਸ਼ਿਕਾਰ ਹੋ ਗਈ।
ਇਸ ਸਬੰਧੀ ਪਲੀਆ ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਪ੍ਰਮੋਦ ਕੁਮਾਰ ਮਿਸ਼ਰਾ ਨੇ ਜਾਣਕਾਰੀ ਦਿੱਤੀ ਕਿ ਸੜਕ 'ਤੇ ਮੌਜੂਦ ਇੱਕ ਖੱਡੇ ਕਾਰਨ ਐੱਸ.ਯੂ.ਵੀ. ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ, ਜਿਸ ਨਾਲ ਗੱਡੀ ਸੜਕ ਕਿਨਾਰੇ ਪਲਟ ਗਈ ਅਤੇ ਉਸ 'ਚ ਸਵਾਰ 5 ਲੋਕਾਂ ਦੀ ਹਾਦਸੇ ਦੌਰਾਨ ਮੌਤ ਹੋ ਗਈ।ਇੰਸਪੈਕਟਰ ਪ੍ਰਮੋਦ ਕੁਮਾਰ ਮਿਸ਼ਰਾ ਦੇ ਮੁਤਾਬਕ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਉਹ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚ ਗਏ।ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦੀ ਮਦਦ ਲਈ ਗੁਆਂਢ ਦੇ ਅਟਰੀਆ ਪਿੰਡ ਦੇ ਪਿੰਡ ਵਾਸੀ ਅਤੇ ਸੜਕ 'ਤੇ ਮੌਜੂਦ ਲੋਕ ਵੀ ਆ ਗਏ ਸਨ।ਪੁਲਿਸ ਦੇ ਮੁਤਾਬਕ ਸਾਰੇ ਜ਼ਖ਼ਮੀਆਂ ਨੂੰ ਸਥਾਨਾਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Death, Lakhimpur Kheri, Police, Road accident, TEACHER, Uttar Pardesh