Home /News /national /

ਪੱਛਮੀ ਬੰਗਾਲ 'ਚ 10ਵੀਂ 'ਚ ਪੜ੍ਹਨ ਵਾਲੀ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਕੀਤਾ ਕਤਲ

ਪੱਛਮੀ ਬੰਗਾਲ 'ਚ 10ਵੀਂ 'ਚ ਪੜ੍ਹਨ ਵਾਲੀ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਕੀਤਾ ਕਤਲ

ਪੰਜ ਵਿਅਕਤੀਆਂ 'ਤੇ ਨਾਬਾਲਗ ਨਾਲ ਜਬਰ-ਜਨਾਹ ਕਰਨ ਅਤੇ ਕਤਲ ਦਾ ਇਲਜ਼ਾਮ

ਪੰਜ ਵਿਅਕਤੀਆਂ 'ਤੇ ਨਾਬਾਲਗ ਨਾਲ ਜਬਰ-ਜਨਾਹ ਕਰਨ ਅਤੇ ਕਤਲ ਦਾ ਇਲਜ਼ਾਮ

ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬਾਲਾ ਪਾੜਾ ਵਿੱਚ ਨਵੇਂ ਸਾਲ ਤੋਂ ਪਹਿਲੀ ਰਾਤ ਇੱਕ ਨਾਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਜਬਰ-ਜਨਾਹ ਅਤੇ ਕਤਲ ਕੀਤੇ ਜਾਣ ਤੋਂ ਬਾਅਦ ਐਤਵਾਰ ਨੂੰ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੀੜਤਾ ਦੇ ਪਿਤਾ ਨੇ ਪੰਜ ਨੌਜਵਾਨਾਂ ਦੇ ਖਿਲਾਫ ਐੱਫ.ਆਈ.ਆਰ. ਦਰਜ਼ ਕਰਵਾਈ।ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਲੜਕੀ 10ਵੀਂ ਜਮਾਤ ਦੀ ਵਿਦਿਆਰਥਣ ਸੀ ਜਿਸ ਦੇ ਨਾਲ ਸ਼ਨੀਵਾਰ ਰਾਤ ਉਸ ਦੇ ਘਰ ਦੇ ਵਿੱਚ ਕਥਿਤ ਤੌਰ 'ਤੇ ਜਬਰ-ਜਨਾਹ ਕੀਤਾ ਗਿਆ, ਜਦੋਂ ਉਸ ਦੇ ਮਾਤਾ-ਪਿਤਾ ਉੱਥੇ ਮੌਜੂਦ ਨਹੀਂ ਸਨ। ਪੁਲਿਸ ਸੁਪਰਡੈਂਟ ਵਿਸ਼ਵਜੀਤ ਮਹਾਤੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਦੇ ਵਿੱਚ ਪੇਸ਼ ਕਰ ਦਿੱਤਾ ਹੈ।

ਹੋਰ ਪੜ੍ਹੋ ...
  • Share this:

ਪੱਛਮੀ ਬੰਗਾਲ ਦੇ ਵਿੱਚ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ । ਦਰਅਸਲ ਜਲਪਾਈਗੁੜੀ ਦੇ ਬਾਲਾ ਪਾੜਾ ਵਿੱਚ ਨਵੇਂ ਸਾਲ ਤੋਂ ਪਹਿਲੀ ਰਾਤ ਇੱਕ ਨਾਬਾਲਗ ਲੜਕੀ ਨਾਲ ਕਥਿਤ ਤੌਰ 'ਤੇ ਜਬਰ-ਜਨਾਹ ਅਤੇ ਕਤਲ ਕੀਤੇ ਜਾਣ ਤੋਂ ਬਾਅਦ ਐਤਵਾਰ ਨੂੰ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੀੜਤਾ ਦੇ ਪਿਤਾ ਨੇ ਪੰਜ ਨੌਜਵਾਨਾਂ ਦੇ ਖਿਲਾਫ ਐੱਫ.ਆਈ.ਆਰ. ਦਰਜ਼ ਕਰਵਾਈ।

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਲੜਕੀ 10ਵੀਂ ਜਮਾਤ ਦੀ ਵਿਦਿਆਰਥਣ ਸੀ ਜਿਸ ਦੇ ਨਾਲ ਸ਼ਨੀਵਾਰ ਰਾਤ ਉਸ ਦੇ ਘਰ ਦੇ ਵਿੱਚ ਕਥਿਤ ਤੌਰ 'ਤੇ ਜਬਰ-ਜਨਾਹ ਕੀਤਾ ਗਿਆ, ਜਦੋਂ ਉਸ ਦੇ ਮਾਤਾ-ਪਿਤਾ ਉੱਥੇ ਮੌਜੂਦ ਨਹੀਂ ਸਨ। ਪੁਲਿਸ ਸੁਪਰਡੈਂਟ ਵਿਸ਼ਵਜੀਤ ਮਹਾਤੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਦੇ ਵਿੱਚ ਪੇਸ਼ ਕਰ ਦਿੱਤਾ ਹੈ।

ਘਟਨਾ ਬਾਰਟ ਜਾਣਕਾਰੀ ਦਿੰਦਿਆਂ ਜਲਪਾਈਗੁੜੀ ਦੇ ਐਸਪੀ ਵਿਸ਼ਵਜੀਤ ਮਹਤੋ ਨੇ ਦੱਸਿਆ ਕਿ ਉਨ੍ਹਾਂ ਨੂੰ ਪੀੜਤ ਪਰਿਵਾਰ ਵੱਲੋਂ ਇੱਕ ਖਾਸ ਸ਼ਿਕਾਇਤ ਦਰਜ਼ ਕਰਵਾਈ ਗਈ ਹੈ ਅਤੇ ਇਸ ਵਾਰਦਾਤ ਦੇ ਮੁੱਖ ਮੁਲਜ਼ਮਾਂ ਦੇ ਖਿਲਾਫ ਮਾਮਲਾ ਸ਼ੁਰੂ ਕਰ ਦਿੱਤਾ ਗਿਆ ਹੈ। ਪੁਲਿਸ ਦੇ ਵੱਲੋਂ ਇਸ ਘਟਨਾ ਦੀ ਬਾਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।

ਐਸਪੀ ਵਿਸ਼ਵਜੀਤ ਮਹਤੋ ਨੇ ਕਿਹਾ ਕਿ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਅੱਜ ਜਲਪਾਈਗੁੜੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਮੈਜਿਸਟਰੇਟ ਨੂੰ ਉਸ ਨੂੰ ਹੋਰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣ ਦੀ ਬੇਨਤੀ ਕੀਤੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਮੌਕੇ 'ਤੇ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ।

ਉਧਰ ਮ੍ਰਿਤਕਾ ਦੇ ਪਿਤਾ ਨੇ ਦਾਅਵਾ ਕੀਤਾ ਕਿ ਇੱਕ ਮੁਲਜ਼ਮ ਨੇ ਉਸ ਨੂੰ ਫ਼ੋਨ ਕਰ ਕੇ ਆਪਣੀ ਧੀ ਦੀ ਮੌਤ ਬਾਰੇ ਜਾਣਕਾਰੀ ਦਿੱਤੀ ਸੀ। ਘਰ ਪਹੁੰਚ ਕੇ ਜਦੋਂ ਉਸ ਨੇ ਦੇਖਿਆ ਤਾਂ ਉਸ ਦੀ ਧੀ ਦੀ ਲਾਸ਼ ਜ਼ਮੀਨ 'ਤੇ ਪਈ ਸੀ ਜਿਸ ਦੇ ਸਰੀਰ ਦੇ ਉੱਪਰ ਸੱਟਾਂ ਦੇ ਨਿਸ਼ਾਨ ਸਨ।

ਮ੍ਰਿਤਕਾ ਦੇ ਪਿਤਾ ਨੇ ਕਿਹਾ ਕਿ ਇਹ ਲੜਕੇ ਅਕਸਰ ਮੇਰੀ ਧੀ ਨੂੰ ਤੰਗ-ਪਰੇਸ਼ਾਨ ਕਰਦੇ ਸਨ ਅਤੇ ਤਾਅਨੇ ਮਾਰਦੇ ਸਨ। ਉਹ ਲੰਬੇ ਸਮੇਂ ਤੋਂ ਮੇਰੀ ਧੀ ਦਾ ਪਿੱਛਾ ਕਰਦੇ ਸਨ। ਮੈਂ ਉਨ੍ਹਾਂ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਹੈ ਅਤੇ ਮੈਂ ਚਾਹੁੰਦਾ ਹਾਂ ਕਿ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ।

ਇਸ ਮਾਮਲੇ ਦੇ ਵਿੱਚ ਸਥਾਨਕ ਲੋਕਾਂ ਨੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਜ਼ਾ ਦੇਣ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਐਸਪੀ ਵਿਸ਼ਵਜੀਤ ਮਹਤੋ ਨੇ ਭਰੋਸਾ ਦਿੱਤਾ ਕਿ "ਅਸੀਂ ਦਰਜ ਐਫਆਈਆਰ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।"

Published by:Shiv Kumar
First published:

Tags: Crime, Gangrape, Student, West bengal