Home /News /national /

ਪੱਛਮੀ ਬੰਗਾਲ : ਬੀਰਭੂਮ ਜ਼ਿਲ੍ਹੇ 'ਚ ਦੋ ਗੁੱਟਾਂ ਵਿਚਾਲੇ ਹੋਈ ਹਿੰਸਕ ਝੜਪ,ਕਈ ਲੋਕ ਜ਼ਖਮੀ ,12 ਲੋਕਾਂ ਨੂੰ ਕੀਤਾ ਗ੍ਰਿਫਤਾਰ

ਪੱਛਮੀ ਬੰਗਾਲ : ਬੀਰਭੂਮ ਜ਼ਿਲ੍ਹੇ 'ਚ ਦੋ ਗੁੱਟਾਂ ਵਿਚਾਲੇ ਹੋਈ ਹਿੰਸਕ ਝੜਪ,ਕਈ ਲੋਕ ਜ਼ਖਮੀ ,12 ਲੋਕਾਂ ਨੂੰ ਕੀਤਾ ਗ੍ਰਿਫਤਾਰ

ਬੀਰਭੂਮ ਜ਼ਿਲੇ 'ਚ ਦੋ ਗੁੱਟਾਂ ਵਿਚਾਲੇ ਹੋਈ ਹਿੰਸਕ ਝੜਪ,ਪੁਲਿਸ ਨੇ 12 ਲੋਕਾਂ ਨੂੰ ਕੀਤਾ ਗ੍ਰਿਫਤਾਰ

ਬੀਰਭੂਮ ਜ਼ਿਲੇ 'ਚ ਦੋ ਗੁੱਟਾਂ ਵਿਚਾਲੇ ਹੋਈ ਹਿੰਸਕ ਝੜਪ,ਪੁਲਿਸ ਨੇ 12 ਲੋਕਾਂ ਨੂੰ ਕੀਤਾ ਗ੍ਰਿਫਤਾਰ

ਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ 'ਚ ਦੋ ਗੁੱਟਾਂ ਵਿਚਾਲੇ ਹਿੰਸਕ ਝੜਪ ਦੇ ਵਿੱਚ ਕਈ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦੇ ਵਿੱਚੋਂ ਦੋ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਦੇ ਵਿੱਚ 12 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇੱਕ ਪੁਲਿਸ ਅਧਿਕਾਰੀ ਨੇ ਮੰਗਲਵਾਰ ਨੂੰ ਇਸ ਮਾਮਲੇ ਦੇ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਟਨਾ ਸੈਂਥੀਆ ਥਾਣਾ ਅਧੀਨ ਪੈਂਦੇ ਪਿੰਡ ਬਹਾਰਪੁਰ ਦੇ ਵਿੱਚ ਸੋਮਵਾਰ ਸ਼ਾਮ ਨੂੰ ਵਾਪਰੀ ਸੀ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਹਿੰਸਕ ਝੜਪ ਵਿੱਚ ਇੱੱਕ ਕੱਚਾ ਬੰਬ ਵੀ ਸੁੱਟਿਆ ਗਿਆ ਸੀ।

ਹੋਰ ਪੜ੍ਹੋ ...
  • Share this:

ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ 'ਚ ਦੋ ਗੁੱਟਾਂ ਵਿਚਾਲੇ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਦੇ ਮੁਤਾਬਕ ਇਸ ਹਿੰਸਕ ਝੜਪ ਦੇ ਵਿੱਚ ਕਈ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦੇ ਵਿੱਚੋਂ ਦੋ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਦੇ ਵਿੱਚ 12 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇੱਕ ਪੁਲਿਸ ਅਧਿਕਾਰੀ ਨੇ ਮੰਗਲਵਾਰ ਨੂੰ ਇਸ ਮਾਮਲੇ ਦੇ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਟਨਾ ਸੈਂਥੀਆ ਥਾਣਾ ਅਧੀਨ ਪੈਂਦੇ ਪਿੰਡ ਬਹਾਰਪੁਰ ਦੇ ਵਿੱਚ ਸੋਮਵਾਰ ਸ਼ਾਮ ਨੂੰ ਵਾਪਰੀ ਸੀ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਹਿੰਸਕ ਝੜਪ ਵਿੱਚ ਇੱੱਕ ਕੱਚਾ ਬੰਬ ਵੀ ਸੁੱਟਿਆ ਗਿਆ ਸੀ।ਇੰਨਾ ਹੀ ਨਹੀਂ ਪੁਲਿਸ ਦੇ ਵੱਲੋਂ ਕਈ ਹੋਰ ਬੰਬ ਵੀ ਬਰਾਮਦ ਕੀਤੇ ਗਏ ਅਤੇ ਜਿਨ੍ਹਾਂ ਨੂੰ ਬਲਾਸਟ ਹੋਣ ਤੋਂ ਪਹਿਲਾਂ ਹੀ ਨਕਾਰਾ ਕਰ ਦਿੱਤਾ ਗਿਆ।

ਉੱਧਰ ਭਾਜਪਾ ਨੇ ਇਲਜ਼ਾਮ ਲਗਾਇਆ ਹੈ ਕਿ ਇਹ ਝੜਪ ਤ੍ਰਿਣਮੂਲ ਕਾਂਗਰਸ ਦੇ ਦੋ ਸਥਾਨਕ ਧੜਿਆਂ ਦੇ ਵਿਚਕਾਰ ਹੋਈ ਹੈ, ਜਦਕਿ ਦੂਜੇ ਪਸੇ ਸੱਤਾਧਾਰੀ ਪਾਰਟੀ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਿਜ ਕਰਦੇ ਹੋਏ ਕਿਹਾ ਹੈ ਕਿ ਇਹ ਝੜਪ ਨਿੱਜੀ ਵਿਵਾਦ ਕਾਰਨ ਹੋਈ ਹੈ ਅਤੇ ਇਸ ਦਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਪਹਿਲਾਂ ਸਿਉਰੀ ਹਸਪਤਾਲ ਲਿਜਾਇਆ ਗਿਆ ਅਤੇ ਉਸ ਤੋਂ ਬਾਅਦ ਦੋ ਗੰਭੀਰ ਜ਼ਖਮੀਆਂ ਨੂੰ ਬਰਦਵਾਨ ਮੈਡੀਕਲ ਕਾਲਜ ਅਤੇ ਹਸਪਤਾਲ ਭੇਜਿਆ ਗਿਆ ਹੈ। ਜ਼ਖਮੀ ਹੋਏ ਦੋਵਾਂ ਮਰੀਜ਼ਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

ਸਿਉਰੀ ਤੋਂ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਵਿਕਾਸ ਚੌਧਰੀ ਦਾ ਕਹਿਣਾ ਹੈ ਕਿ ਇਹ ਝੜਪ ਸਥਾਨਕ ਵਿਵਾਦ ਕਾਰਨ ਹੋਈ। ਇਸ ਦਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਭਾਜਪਾ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਧਰੁਬਾ ਸਹਾਏ ਨੇ ਹਾਲਾਂਕਿ ਇਹ ਦਾਅਵਾ ਕੀਤਾ ਹੈ ਕਿ ਤ੍ਰਿਣਮੂਲ ਕਾਂਗਰਸ ਵਿੱਚ ਚੱਲ ਰਹੀ ਲੜਾਈ ਕਾਰਨ ਬੀਰਭੂਮ ਵਿੱਚ ਧੜੇਬੰਦੀਆਂ ਆਮ ਹੋ ਗਈਆਂ ਹਨ। ਪੁਲਿਸ ਸੁਪਰਡੈਂਟ ਨਾਗੇਂਦਰਨਾਥ ਤ੍ਰਿਪਾਠੀ ਨੇ ਇਸ ਮਾਮਲੇ ਦੇ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਤੋਂ ਕਈ ਦੇਸੀ ਬਣੇ ਬੰਬ ਬਰਾਮਦ ਕੀਤੇ ਗਏ ਹਨ।ਜਿਸ ਕਰਕੇ ਇਸ ਪਿੰਡ ਵਿੱਚ ਇੱਕ ਪੁਲਿਸ ਚੌਕੀ ਬਣਾਈ ਗਈ ਹੈ।

ਇਸ ਹਿੰਸਕ ਘਟਨਾ ਦੌਰਾਨ ਬੰਬ ਨਿਰੋਧਕ ਦਸਤੇ ਨੇ ਮੌਕੇ ਤੋਂ ਮਿਲੇ ਕਈ ਬੰਬਾਂ ਨੂੰ ਫੱਟਣ ਤੋਂ ਪਹਿਲਾਂ ਹੀ ਬਰਾਮਦ ਕਰ ਕੇ ਨਕਾਰਾ ਕਰ ਦਿੱਤਾ।ਪੁਲਿਸ ਦੇ ਮੁਤਾਬਕ ਹੁਣ ਸਥਿਤੀ ਕਾਬੂ ਦੇ ਵਿੱਚ ਹੈ, ਹਾਲਾਂਕਿ ਤਣਾਅ ਅਜੇ ਵੀ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 12 ਵਿਅਕਤੀਆਂ ਨੂੰ ਸਿਉਰੀ ਦੀ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾਵੇਗਾ।

Published by:Shiv Kumar
First published:

Tags: Arrested, Clash, Police, Violation, Violence, West bengal