ਨਵੀਂ ਦਿੱਲੀ- ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ਨੀਵਾਰ ਨੂੰ ਕਿਹਾ ਕਿ ਪਿਛਲੇ ਅੱਠ ਸਾਲਾਂ ਵਿੱਚ ਲੱਖਾਂ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਗਈ ਹੈ ਅਤੇ ਇਸ ਦਾ ਸਿਹਰਾ ਕੇਂਦਰ ਅਤੇ ਰਾਜ ਸਰਕਾਰਾਂ, ਵਿਗਿਆਨੀਆਂ ਅਤੇ ਕਿਸਾਨ ਭਾਈਚਾਰਿਆਂ ਵੱਲੋਂ ਹਰ ਪਾਸਿਓਂ ਕੀਤੇ ਗਏ ਯਤਨਾਂ ਨੂੰ ਜਾਂਦਾ ਹੈ। ਤੋਮਰ ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ (ICAR) ਵੱਲੋਂ ਤਿਆਰ ਇੱਕ ਈ-ਬੁੱਕਲੈਟ ਵੀ ਜਾਰੀ ਕੀਤਾ। ਇਸ ਕਿਤਾਬਚੇ ਵਿੱਚ ਉਨ੍ਹਾਂ 75,000 ਕਿਸਾਨਾਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਸ਼ਾਮਲ ਹਨ ਜਿਨ੍ਹਾਂ ਦੀ ਆਮਦਨ ਪਿਛਲੇ ਅੱਠ ਸਾਲਾਂ ਵਿੱਚ ਦੁੱਗਣੀ ਜਾਂ ਇਸ ਤੋਂ ਵੱਧ ਹੋ ਗਈ ਹੈ।
ਆਈਸੀਏਆਰ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਦੀ ਆਮਦਨ ਵਿੱਚ ਕੁੱਲ ਵਾਧਾ 125.44 ਫੀਸਦੀ ਤੋਂ 271.69 ਫੀਸਦੀ ਦੇ ਵਿਚਕਾਰ ਰਹੀ ਹੈ। ਸਰਕਾਰ ਨੇ 2016 ਵਿੱਚ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਅਭਿਲਾਸ਼ੀ ਟੀਚਾ ਰੱਖਿਆ ਸੀ। ਇੱਥੇ ਆਈਸੀਏਆਰ ਦੇ 94ਵੇਂ ਸਥਾਪਨਾ ਦਿਵਸ ਨੂੰ ਸੰਬੋਧਨ ਕਰਦਿਆਂ ਤੋਮਰ ਨੇ ਕਿਹਾ ਕਿ ਪਿਛਲੇ ਅੱਠ ਸਾਲਾਂ ਵਿੱਚ, ਖੇਤੀਬਾੜੀ ਸੈਕਟਰ ਨੂੰ ਉਤਸ਼ਾਹਿਤ ਕਰਨ ਅਤੇ ਮਜ਼ਬੂਤ ਕਰਨ ਲਈ ਹਰ ਪਾਸਿਓਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਲੱਖਾਂ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਗਈ ਹੈ ਪਰ ਕਈ ਕਿਸਾਨਾਂ ਦੀ ਆਮਦਨ ਦੁੱਗਣੀ ਤੋਂ ਵੀ ਵੱਧ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਲੱਖਾਂ ਕਿਸਾਨਾਂ ਵਿੱਚੋਂ ICAR ਨੇ ਪਿਛਲੇ ਸਾਲ 75,000 ਕਿਸਾਨਾਂ ਦੀ ਸ਼ਨਾਖਤ ਕੀਤੀ ਹੈ ਅਤੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਉਨ੍ਹਾਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਦਾ ਦਸਤਾਵੇਜ਼ੀਕਰਨ ਕੀਤਾ ਹੈ। ਆਈਸੀਏਆਰ ਦੇ ਬਿਆਨ ਦੇ ਅਨੁਸਾਰ, 2016-17 ਨੂੰ ਬੈਂਚਮਾਰਕ ਸਾਲ ਅਤੇ 2020-21 ਨੂੰ ਇਹਨਾਂ ਸਫਲਤਾ ਦੀਆਂ ਕਹਾਣੀਆਂ ਲਈ ਪ੍ਰਭਾਵ ਸਾਲ ਮੰਨਿਆ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural, Farmer, Income, Narendra Singh Tomar