ਨਵੀਂ ਦਿੱਲੀ- ਕੇਂਦਰ ਸਰਕਾਰ ਇਸ ਸਾਲ ਬਜਟ 2023 ਵਿੱਚ ਟੈਕਸਦਾਤਾਵਾਂ ਨੂੰ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਰਾਇਟਰਜ਼ ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਅਨੁਸਾਰ, ਸਰਕਾਰ ਇਸ ਸਾਲ ਦੇ ਬਜਟ 2023-24 ਵਿੱਚ ਆਮਦਨ ਟੈਕਸ ਸਲੈਬ ਵਿੱਚ ਬਦਲਾਅ ਕਰ ਸਕਦੀ ਹੈ। ਰਾਇਟਰਜ਼ ਨੇ ਦੋ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਇਹ ਰਿਪੋਰਟ ਦਿੱਤੀ ਹੈ। ਹਾਲਾਂਕਿ, ਵਿੱਤ ਮੰਤਰਾਲੇ ਨੇ ਇਸ ਮਾਮਲੇ ਵਿੱਚ ਰਾਇਟਰਜ਼ ਦੁਆਰਾ ਭੇਜੀ ਗਈ ਈਮੇਲ ਦਾ ਜਵਾਬ ਨਹੀਂ ਦਿੱਤਾ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਇਸ ਵਾਰ ਇਨਕਮ ਟੈਕਸ ਛੋਟ ਦੀ ਸੀਮਾ 2.5 ਲੱਖ ਤੋਂ ਵਧਾ ਕੇ 5 ਲੱਖ ਕੀਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ, ਬਹੁਤ ਸਾਰੇ ਲੋਕ ਇਹ ਵੀ ਕਹਿ ਰਹੇ ਹਨ ਕਿ ਆਮਦਨ ਟੈਕਸ (Income Tax Rate) ਦੀਆਂ ਦਰਾਂ ਅਤੇ ਸਲੈਬ ਜੋ ਮੁਲਾਂਕਣ ਸਾਲ 2022-23 ਵਿੱਚ ਲਾਗੂ ਸਨ, ਨਵੇਂ ਮੁਲਾਂਕਣ ਸਾਲ (AY 2023-24) ਵਿੱਚ ਵੀ ਲਾਗੂ ਰਹਿ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman)1 ਫਰਵਰੀ 2023 ਨੂੰ ਬਜਟ ਪੇਸ਼ ਕਰੇਗੀ।
2.5 ਲੱਖ ਤੱਕ ਦੀ ਆਮਦਨ ਟੈਕਸ ਮੁਕਤ ਹੈ
ਜੇਕਰ ਇਨਕਮ ਟੈਕਸ ਸਲੈਬ 'ਚ ਬਦਲਾਅ ਕਰਕੇ ਇਨਕਮ ਟੈਕਸ ਦੀ ਸੀਮਾ ਵਧਾਈ ਜਾਂਦੀ ਹੈ ਤਾਂ ਇਸ ਦਾ ਸਭ ਤੋਂ ਜ਼ਿਆਦਾ ਫਾਇਦਾ ਰੋਜ਼ਗਾਰ ਵਾਲੇ ਲੋਕਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਹੋਵੇਗਾ। ਵਰਤਮਾਨ ਵਿੱਚ, 2.5 ਲੱਖ ਰੁਪਏ ਤੱਕ ਦੀ ਆਮਦਨ 'ਤੇ ਕੋਈ ਟੈਕਸ ਨਹੀਂ ਦੇਣਾ ਪੈਂਦਾ। 60-80 ਸਾਲ ਦੀ ਉਮਰ ਦੇ ਵਿਅਕਤੀਆਂ ਲਈ 3 ਲੱਖ ਰੁਪਏ ਤੱਕ ਦੀ ਆਮਦਨ ਅਤੇ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ 5 ਲੱਖ ਰੁਪਏ ਤੱਕ ਦੀ ਆਮਦਨ ਟੈਕਸ ਮੁਕਤ ਹੈ।
ਟੈਕਸ ਛੋਟ ਦੀ ਸੀਮਾ 5 ਲੱਖ ਹੋ ਸਕਦੀ ਹੈ
ਮੀਡੀਆ ਰਿਪੋਰਟਾਂ ਮੁਤਾਬਕ ਇਸ ਵਾਰ 2.5 ਲੱਖ ਦੀ ਸੀਮਾ ਵਧਾ ਕੇ 5 ਲੱਖ ਕੀਤੀ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਜੇਕਰ ਤੁਹਾਡੀ ਸਾਲਾਨਾ ਆਮਦਨ 5 ਲੱਖ ਤੱਕ ਹੈ ਤਾਂ ਤੁਹਾਨੂੰ ਕੋਈ ਇਨਕਮ ਟੈਕਸ ਨਹੀਂ ਦੇਣਾ ਪਵੇਗਾ। ਇਸ ਤੋਂ ਇਲਾਵਾ 2.50 ਲੱਖ ਤੋਂ ਵੱਧ ਕਮਾਈ ਕਰਨ ਵਾਲਿਆਂ ਲਈ ਆਈਟੀਆਰ ਫਾਈਲ ਕਰਨਾ ਜ਼ਰੂਰੀ ਹੈ। ਇਸ ਤੋਂ ਬਾਅਦ ਇਹ ਸੀਮਾ 5 ਲੱਖ ਹੋ ਜਾਵੇਗੀ।
ਪਿਛਲੇ 9 ਸਾਲਾਂ ਤੋਂ ਇਨਕਮ ਟੈਕਸ ਸਲੈਬ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਿਛਲੀ ਵਾਰ ਸਾਲ 2014 'ਚ ਸਰਕਾਰ ਨੇ ਇਨਕਮ ਟੈਕਸ ਛੋਟ ਦੀ ਹੱਦ ਵਧਾ ਦਿੱਤੀ ਸੀ। ਇਹ ਬਦਲਾਅ ਨਰਿੰਦਰ ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦਾ ਪਹਿਲਾ ਆਮ ਬਜਟ ਸੀ। ਹੁਣ ਸਾਲ 2023 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ 1 ਫਰਵਰੀ 2023 ਨੂੰ ਕੇਂਦਰੀ ਬਜਟ ਪੇਸ਼ ਕਰ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Income tax, Modi government, Narendra modi, Nirmala Sitharaman